ਖ਼ੂਨੀ ਟਕਰਾਅ: ਮਾਮੂਲੀ ਝਗੜੇ ਨੇ ਲਿਆ ਹਿੰਸਕ ਰੂਪ, ਅੰਨ੍ਹੇਵਾਹ ਚੱਲੀ ਗੋਲੀ ਨੇ ਨੌਜਵਾਨ ਨੂੰ ਕੀਤਾ ਜ਼ਖ਼ਮੀ; 5 'ਤੇ ਕੇਸ ਦਰਜ
ਜ਼ਿਲ੍ਹੇ ਦੇ ਪਿੰਡ ਜਗਾਰਾਮ ਤੀਰਥ ਵਿਚ ਦੋ ਧਿਰਾਂ ਦਰਮਿਆਨ ਹੋਈ ਲੜਾਈ ਤੋਂ ਬਾਅਦ ਚੱਲੀ ਗੋਲੀ ਵਿਚ ਇਕ ਵਿਅਕਤੀ ਜ਼ਖਮੀ ਹੋ ਗਿਆ। ਪੁਲਿਸ ਨੇ ਇਸ ਮਾਮਲੇ ਵਿਚ ਪਿੰਡ ਦੇ ਹੀ ਪੰਜ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਲਖਵੀਰ ਸਿੰਘ ਨੇ ਦੱਸਿਆ ਕਿ ਸੁਖਮਨਦੀਪ ਸਿੰਘ, ਜਗਤਾਰ ਸਿੰਘ, ਜੀਤ ਸਿੰਘ , ਰੇਸ਼ਮ ਸਿੰਘ, ਸਰਨਜੀਤ ਸਿੰਘ ਕਿਰਪਾਨਾ , ਕਾਪਿਆ ਅਤੇ ਗੰਡਾਸਿਆਂ ਨਾਲ ਲੈਸ ਹੋ ਕੇ ਆਏ ਅਤੇ ਉਨ੍ਹਾਂ ਉੱਪਰ ਹਮਲਾ ਕਰ ਦਿੱਤਾ।
Publish Date: Sat, 28 Feb 2026 03:55 PM (IST)
Updated Date: Sat, 28 Feb 2026 03:58 PM (IST)
ਸਟਾਫ਼ ਰਿਪੋਰਟਰ , ਪੰਜਾਬੀ ਜਾਗਰਣ, ਬਠਿੰਡਾ - ਜ਼ਿਲ੍ਹੇ ਦੇ ਪਿੰਡ ਜਗਾਰਾਮ ਤੀਰਥ ਵਿਚ ਦੋ ਧਿਰਾਂ ਦਰਮਿਆਨ ਹੋਈ ਲੜਾਈ ਤੋਂ ਬਾਅਦ ਚੱਲੀ ਗੋਲੀ ਵਿਚ ਇਕ ਵਿਅਕਤੀ ਜ਼ਖਮੀ ਹੋ ਗਿਆ। ਪੁਲਿਸ ਨੇ ਇਸ ਮਾਮਲੇ ਵਿਚ ਪਿੰਡ ਦੇ ਹੀ ਪੰਜ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਲਖਵੀਰ ਸਿੰਘ ਨੇ ਦੱਸਿਆ ਕਿ ਸੁਖਮਨਦੀਪ ਸਿੰਘ, ਜਗਤਾਰ ਸਿੰਘ, ਜੀਤ ਸਿੰਘ , ਰੇਸ਼ਮ ਸਿੰਘ, ਸਰਨਜੀਤ ਸਿੰਘ ਕਿਰਪਾਨਾ , ਕਾਪਿਆ ਅਤੇ ਗੰਡਾਸਿਆਂ ਨਾਲ ਲੈਸ ਹੋ ਕੇ ਆਏ ਅਤੇ ਉਨ੍ਹਾਂ ਉੱਪਰ ਹਮਲਾ ਕਰ ਦਿੱਤਾ।
ਇਸ ਦੌਰਾਨ ਹੀ ਮੁਲਜਮਾਂ ਨੇ ਸੁਖਮਨਦੀਪ ਸਿੰਘ ਨੂੰ ਮਾਰ ਦੇਣ ਦੀ ਨੀਅਤ ਨਾਲ ਪਿਸਟਲ ਨਾਲ ਉਸ ਉਪਰ ਫਾਇਰਿੰਗ ਕਰ ਦਿੱਤੀ। ਜਿਸ ਕਾਰਨ ਗੋਲੀ ਇਸਦੀ ਸੱਜੀ ਲੱਤ ਦੇ ਗੋਡੇ ਵਿਚ ਲੱਗੀ ਹੈ । ਹਮਲੇ ਦਾ ਕਾਰਨ ਉਸਨੇ ਪੁਰਾਣਾ ਝਗੜਾ ਦੱਸਿਆ ਹੈ। ਥਾਣਾ ਤਲਵੰਡੀ ਸਾਬੋ ਦੇ ਸਹਾਇਕ ਥਾਣੇਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਮੁਲਜਮਾਂ ਖਿਲਾਫ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।