- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਲਜ਼ਮਾਂ ਨੇ ਪਹਿਲਾਂ ਨੌਜਵਾਨ ਦੀ ਕਾਰ ਦਾ ਪਿੱਛਾ ਕੀਤਾ। ਜਦੋਂ ਉਹ ਕਾਰ ਰੋਕ ਕੇ ਖੇਤਾਂ ਵੱਲ ਭੱਜ ਗਿਆ ਤਾਂ ਹਮਲਾਵਰਾਂ ਨੇ ਉਸ ਦਾ ਪਿੱਛਾ ਕੇ ਖੇਤਾਂ ਵਿੱਚ ਹੀ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ। ਵਾਰਦਾਤ ਤੋਂ ਬਾਅਦ ਤਿੰਨੇ ਹਮਲਾਵਰ ਆਪਣੀ ਕਾਰ ਵਿੱਚ ਸਵਾਰ ਹੋ ਕੇ ਮੌਕੇ ਤੋਂ ਫ਼ਰਾਰ ਹੋ ਗਏ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ (30 ਤੋਂ 35 ਸਾਲ) ਪੁੱਤਰ ਬਲਜਿੰਦਰ ਸਿੰਘ ਵਾਸੀ ਪਿੰਡ ਮਸੀਤਾਂ, ਜ਼ਿਲ੍ਹਾ ਸਿਰਸਾ (ਹਰਿਆਣਾ) ਵਜੋਂ ਹੋਈ ਹੈ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਬਠਿੰਡਾ-ਡੱਬਵਾਲੀ ਰੋਡ ’ਤੇ ਪੈਂਦੇ ਪਿੰਡ ਪਥਰਾਲਾ ਨੇੜੇ ਸ਼ੁੱਕਰਵਾਰ ਨੂੰ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਵਾਰਦਾਤ ਨੂੰ ਤਿੰਨ ਅਣਪਛਾਤੇ ਵਿਅਕਤੀਆਂ ਨੇ ਅੰਜਾਮ ਦਿੱਤਾ, ਜੋ ਇਕ ਕਾਰ ਵਿੱਚ ਸਵਾਰ ਹੋ ਕੇ ਆਏ ਸਨ। ਮੁਲਜ਼ਮਾਂ ਨੇ ਪਹਿਲਾਂ ਨੌਜਵਾਨ ਦੀ ਕਾਰ ਦਾ ਪਿੱਛਾ ਕੀਤਾ। ਜਦੋਂ ਉਹ ਕਾਰ ਰੋਕ ਕੇ ਖੇਤਾਂ ਵੱਲ ਭੱਜ ਗਿਆ ਤਾਂ ਹਮਲਾਵਰਾਂ ਨੇ ਉਸ ਦਾ ਪਿੱਛਾ ਕੇ ਖੇਤਾਂ ਵਿੱਚ ਹੀ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ। ਵਾਰਦਾਤ ਤੋਂ ਬਾਅਦ ਤਿੰਨੇ ਹਮਲਾਵਰ ਆਪਣੀ ਕਾਰ ਵਿੱਚ ਸਵਾਰ ਹੋ ਕੇ ਮੌਕੇ ਤੋਂ ਫ਼ਰਾਰ ਹੋ ਗਏ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ (30 ਤੋਂ 35 ਸਾਲ) ਪੁੱਤਰ ਬਲਜਿੰਦਰ ਸਿੰਘ ਵਾਸੀ ਪਿੰਡ ਮਸੀਤਾਂ, ਜ਼ਿਲ੍ਹਾ ਸਿਰਸਾ (ਹਰਿਆਣਾ) ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਕੁਲਦੀਪ ਸਿੰਘ ਆਪਣੀ ਆਲਟੋ ਕਾਰ ਵਿੱਚ ਪਿੰਡ ਮਸੀਤਾਂ ਤੋਂ ਬਠਿੰਡਾ ਵੱਲ ਆ ਰਿਹਾ ਸੀ। ਜਦੋਂ ਉਹ ਬਠਿੰਡਾ-ਡੱਬਵਾਲੀ ਰੋਡ ’ਤੇ ਪਿੰਡ ਪਥਰਾਲਾ ਨੇੜੇ ਪੁੱਜਾ ਤਾਂ ਇਕ ਅਣਪਛਾਤੀ ਕਾਰ ਨੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਬਚਣ ਲਈ ਉਸ ਨੇ ਆਪਣੀ ਕਾਰ ਰੋਕ ਲਈ ਤੇ ਕਾਰ ਵਿੱਚੋਂ ਨਿਕਲ ਕੇ ਆਪਣੀ ਜਾਨ ਬਚਾਉਣ ਲਈ ਨੇੜਲੇ ਖੇਤਾਂ ਵੱਲ ਭੱਜ ਗਿਆ। ਹਮਲਾਵਰਾਂ ਨੇ ਉਸ ਦਾ ਪਿੱਛਾ ਕੀਤਾ ਤੇ ਗੁਰਦੀਪ ਸਿੰਘ ਵਾਸੀ ਪਿੰਡ ਪਥਰਾਲਾ ਦੇ ਖੇਤਾਂ ਵਿੱਚ ਉਸ ਨੂੰ ਘੇਰ ਲਿਆ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਕੁਲਦੀਪ ਸਿੰਘ ਦੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਤਿੰਨੇ ਅਣਪਛਾਤੇ ਵਿਅਕਤੀ ਆਪਣੀ ਕਾਰ ਵਿੱਚ ਸਵਾਰ ਹੋ ਕੇ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
---
ਕਤਲ ਦੇ ਕਾਰਨਾਂ ਦੀ ਜਾਂਚ ’ਚ ਜੁਟੀ ਪੁਲਿਸ
ਥਾਣਾ ਸੰਗਤ ਦੀ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਕਤਲ ਦੇ ਕਾਰਨਾਂ ਤੇ ਹਮਲਾਵਰਾਂ ਦੀ ਪਛਾਣ ਬਾਰੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਵੱਲੋਂ ਵਾਰਦਾਤ ਨਾਲ ਜੁੜੇ ਸਾਰੇ ਪਹਿਲੂਆਂ ਦੀ ਜਾਂਚ ਕਰ ਕੇ ਮੁਲਜ਼ਮਾਂ ਦੀ ਪਛਾਣ ਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਸੂਤਰਾਂ ਅਨੁਸਾਰ ਹਮਲਾਵਰਾਂ ਦਾ ਸਬੰਧ ਹਰਿਆਣਾ ਨਾਲ ਹੋ ਸਕਦਾ ਹੈ। ਇਸ ਕਤਲ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦੇ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।