ਨਹਿਰ 'ਚੋਂ ਮਿਲੀ 60-65 ਸਾਲਾ ਅੰਮ੍ਰਿਤਧਾਰੀ ਵਿਅਕਤੀ ਦੀ ਲਾਸ਼; ਇਲਾਕੇ 'ਚ ਫੈਲੀ ਸਨਸਨੀ
ਸਰਹਿੰਦ ਕੈਨਾਲ ਵਿੱਚ ਪਿੰਡ ਪੂਹਲਾ ਨੇੜੇ ਇਕ ਵਿਅਕਤੀ ਦੀ ਲਾਸ਼ ਤੈਰਦੀ ਹੋਣ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਮੈਂਬਰ ਰਾਜਿੰਦਰ ਕੁਮਾਰ, ਸੰਦੀਪ ਗਿੱਲ ਅਤੇ ਸੰਦੀਪ ਵਰਮਾ ਮੌਕੇ ’ਤੇ ਪਹੁੰਚੇ। ਇਸ ਦੌਰਾਨ ਥਾਣਾ ਨਥਾਣਾ ਦੀ ਪੁਲਿਸ ਵੀ ਘਟਨਾ ਸਥਾਨ ’ਤੇ ਮੌਜੂਦ ਸੀ।
Publish Date: Sun, 20 Sep 2026 04:30 PM (IST)
Updated Date: Sun, 20 Sep 2026 04:32 PM (IST)
ਸੀਨੀਅਰ ਸਟਾਫ਼ ਰਿਪੋਰਟਰ, ਬਠਿੰਡਾ - ਸਰਹਿੰਦ ਕੈਨਾਲ ਵਿੱਚ ਪਿੰਡ ਪੂਹਲਾ ਨੇੜੇ ਇਕ ਵਿਅਕਤੀ ਦੀ ਲਾਸ਼ ਤੈਰਦੀ ਹੋਣ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਮੈਂਬਰ ਰਾਜਿੰਦਰ ਕੁਮਾਰ, ਸੰਦੀਪ ਗਿੱਲ ਅਤੇ ਸੰਦੀਪ ਵਰਮਾ ਮੌਕੇ ’ਤੇ ਪਹੁੰਚੇ। ਇਸ ਦੌਰਾਨ ਥਾਣਾ ਨਥਾਣਾ ਦੀ ਪੁਲਿਸ ਵੀ ਘਟਨਾ ਸਥਾਨ ’ਤੇ ਮੌਜੂਦ ਸੀ।
ਸਹਾਰਾ ਟੀਮ ਨੇ ਲਾਸ਼ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ। ਮ੍ਰਿਤਕ ਅੰਮ੍ਰਿਤਧਾਰੀ ਵਿਅਕਤੀ ਸੀ ਅਤੇ ਉਸ ਨੇ ਚਿੱਟਾ ਕੁੜਤਾ-ਪਜਾਮਾ ਪਹਿਨਿਆ ਹੋਇਆ ਸੀ। ਉਸ ਦੀ ਉਮਰ ਕਰੀਬ 60 ਤੋਂ 65 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕ ਕੋਲੋਂ ਅਜਿਹਾ ਕੋਈ ਦਸਤਾਵੇਜ਼ ਨਹੀਂ ਮਿਲਿਆ, ਜਿਸ ਨਾਲ ਉਸ ਦੀ ਸ਼ਨਾਖਤ ਹੋ ਸਕੇ।
ਪੁਲਿਸ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਨੇ ਲਾਸ਼ ਨੂੰ ਪੋਸਟਮਾਰਟਮ ਲਈ ਬਠਿੰਡਾ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਪਹੁੰਚਾਇਆ, ਜਿੱਥੇ ਲਾਸ਼ ਨੂੰ ਸੁਰੱਖਿਅਤ ਰੱਖਿਆ ਗਿਆ ਹੈ। ਪੁਲਿਸ ਅਤੇ ਸਹਾਰਾ ਟੀਮ ਵੱਲੋਂ ਮ੍ਰਿਤਕ ਦੀ ਸ਼ਨਾਖਤ ਲਈ ਯਤਨ ਕੀਤੇ ਜਾ ਰਹੇ ਹਨ।