ਝਾੜੀਆਂ ’ਚੋਂ ਨੌਜਵਾਨ ਦੀ ਲਾਸ਼ ਮਿਲੀ
ਮ੍ਰਿਤਕ ਦੇ ਪਰਿਵਾਰਕ ਮੈਂਬਰ ਵੀ ਘਟਨਾ ਸਥਾਨ ’ਤੇ ਮੌਜੂਦ ਸਨ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਪਿਛਲੇ ਤਿੰਨ ਦਿਨਾਂ ਤੋਂ ਘਰੋਂ ਲਾਪਤਾ ਸੀ ਅਤੇ ਉਹ ਉਸ ਦੀ ਭਾਲ ਕਰ ਰਹੇ ਸਨ। ਸ਼ਨਾਖਤ ਹੋਣ ਤੋਂ ਬਾਅਦ ਸਹਾਰਾ ਟੀਮ ਨੇ ਨੌਜਵਾਨ ਦੀ ਲਾਸ਼ ਨੂੰ ਚਾਦਰ ਵਿਚ ਲਪੇਟ ਕੇ ਹਸਪਤਾਲ ਦੀ ਮੋਰਚਰੀ ਵਿਚ ਪਹੁੰਚਾ ਦਿੱਤਾ।
Publish Date: Mon, 14 Sep 2026 04:51 PM (IST)
Updated Date: Mon, 14 Sep 2026 04:53 PM (IST)
ਸੀਨੀਅਰ ਰਿਪੋਰਟਰ, ਬਠਿੰਡਾ। ਬਠਿੰਡਾ-ਗੋਨਿਆਣਾ ਰੋਡ ’ਤੇ ਸਥਾਨਕ ਸੁੱਚਾ ਸਿੰਘ ਨਗਰ ਵਿਖੇ ਝਾੜੀਆਂ ਵਿਚ ਇਕ ਨੌਜਵਾਨ ਦੀ ਲਾਸ਼ ਪਈ ਹੋਣ ਦੀ ਸੂਚਨਾ ਸਹਾਰਾ ਮੁੱਖ ਦਫ਼ਤਰ ਨੂੰ ਮਿਲੀ। ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਸੰਦੀਪ ਗਿੱਲ ਅਤੇ ਥਾਣਾ ਥਰਮਲ ਦੀ ਪੁਲਿਸ ਘਟਨਾ ਸਥਾਨ ’ਤੇ ਪਹੁੰਚੀ। ਮੌਕੇ ’ਤੇ ਇੱਕ ਨੌਜਵਾਨ ਦੀ ਗਲੀ-ਸੜੀ ਲਾਸ਼ ਪਈ ਹੋਈ ਸੀ ਅਤੇ ਉਸ ਦੀ ਮੌਤ ਸ਼ੱਕੀ ਹਾਲਾਤਾਂ ਵਿਚ ਹੋਈ ਜਾਪਦੀ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰ ਵੀ ਘਟਨਾ ਸਥਾਨ ’ਤੇ ਮੌਜੂਦ ਸਨ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਪਿਛਲੇ ਤਿੰਨ ਦਿਨਾਂ ਤੋਂ ਘਰੋਂ ਲਾਪਤਾ ਸੀ ਅਤੇ ਉਹ ਉਸ ਦੀ ਭਾਲ ਕਰ ਰਹੇ ਸਨ। ਸ਼ਨਾਖਤ ਹੋਣ ਤੋਂ ਬਾਅਦ ਸਹਾਰਾ ਟੀਮ ਨੇ ਨੌਜਵਾਨ ਦੀ ਲਾਸ਼ ਨੂੰ ਚਾਦਰ ਵਿਚ ਲਪੇਟ ਕੇ ਹਸਪਤਾਲ ਦੀ ਮੋਰਚਰੀ ਵਿਚ ਪਹੁੰਚਾ ਦਿੱਤਾ।