ਬੀਆਰਸੀ ਸਕੂਲ ਦੇ ਖਿਡਾਰੀਆਂ ਨੇ ਗੱਡੇ ਜਿੱਤ ਦੇ ਝੰਡੇ ਬੀਆਰਸੀ ਸਕੂਲ ਦੇ ਖਿਡਾਰੀਆਂ ਨੇ ਗੱਡੇ ਜਿੱਤ ਦੇ ਝੰਡੇ
Publish Date: Tue, 13 Oct 2026 04:18 PM (IST)
Updated Date: Tue, 13 Oct 2026 04:20 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ ਬੀਆਰਸੀ ਕਾਨਵੈਂਟ ਸਕੂਲ ਸਮਾਧ ਭਾਈ ਦੇ ਖਿਡਾਰੀਆਂ ਨੇ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਕੁਸ਼ਤੀ ਮੁਕਾਬਲਿਆਂ ਅਤੇ ਜ਼ਿਲ੍ਹਾ ਪੱਧਰੀ ਹੈਂਡਬਾਲ ਟੂਰਨਾਮੈਂਟ ਵਿਚ ਵਿਦਿਆਰਥੀਆਂ ਨੇ ਆਪਣੀ ਖੇਡ ਪ੍ਰਤੀਭਾ, ਅਣਥੱਕ ਮਿਹਨਤ ਤੇ ਦ੍ਰਿੜ੍ਹ ਇਰਾਦੇ ਦਾ ਲੋਹਾ ਮਨਵਾਇਆ। ਗੋਧੇਵਾਲਾਇਨਡੋਰ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਮੁਕਾਬਲਿਆਂ ’ਚ ਸਕੂਲ ਦੇ ਪਹਿਲਵਾਨਾਂ ਨੇ ਸ਼ਾਨਦਾਰ ਜਿੱਤਾਂ ਦਰਜ ਕੀਤੀਆਂ। ਇਨ੍ਹਾਂ ਮੁਕਾਬਲਿਆਂ ਵਿਚ ਤਰਨਪ੍ਰੀਤ ਸਿੰਘ ਨੇਅੰਡਰ-21 ਗ੍ਰੀਕੋ-ਰੋਮਨ ਕੁਸ਼ਤੀ ਵਿੱਚ ਪਹਿਲਾ ਸਥਾਨ, ਚਰਨਪ੍ਰੀਤ ਸਿੰਘ ਕਲੇਰ ਨੇ ਅੰਡਰ-17 ਗ੍ਰੀਕੋ-ਰੋਮਨ ਕੁਸ਼ਤੀ ਵਿੱਚ ਪਹਿਲਾ ਸਥਾਨ ਅਤੇ ਗੁਰਵੀਨ ਕੌਰ ਨੇ ਅੰਡਰ-17 ਫ੍ਰੀ ਸਟਾਈਲ ਕੁਸ਼ਤੀ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਹਰਮਨਵੀਰ ਕੌਰ ਨੇ ਅੰਡਰ-14 ਫ੍ਰੀ ਸਟਾਈਲ ਕੁਸ਼ਤੀ ’ਚ ਪਹਿਲਾ ਸਥਾਨ ਅਤੇ ਸੁਖਪ੍ਰੀਤ ਕੌਰਨੇ ਅੰਡਰ-17 ਫ੍ਰੀ ਸਟਾਈਲ ਕੁਸ਼ਤੀ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦੀਆਂ ਪ੍ਰਾਪਤੀਆਂ ’ਚ ਵਾਧਾ ਕੀਤਾ। ਗੁਰਫਤਹਵੀਰ ਸਿੰਘ ਨੇ ਅੰਡਰ-11 ਫ੍ਰੀ ਸਟਾਈਲ ਕੁਸ਼ਤੀ ’ਚ ਤੀਜਾ ਸਥਾਨ ਪ੍ਰਾਪਤ ਕਰਕੇਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਬਲੂਮਿੰਗ ਬਡਜ਼ ਸਕੂਲ, ਮੋਗਾ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਹੈਂਡਬਾਲ ਮੁਕਾਬਲਿਆਂ ’ਚ ਵੀਬੀ.ਆਰ.ਸੀ. ਕਾਨਵੈਂਟ ਸਕੂਲ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ-17 ਅਤੇ ਅੰਡਰ-21 ਵਰਗਾਂ ਦੀਆਂ ਦੋਵੇਂ ਟੀਮਾਂ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਦੀਆਂ ਖੇਡ ਪ੍ਰਾਪਤੀਆਂ ਵਿਚ ਇਕ ਹੋਰਮਾਣਮੱਤਾ ਅਧਿਆਇ ਜੋੜਿਆ। ਖਿਡਾਰੀਆਂ ਦੀਆਂ ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ’ਤੇ ਸਕੂਲ ਦੇ ਚੇਅਰਮੈਨਲਾਭ ਸਿੰਘ ਖੋਖਰ, ਮੈਨੇਜਿੰਗ ਡਾਇਰੈਕਟਰ ਸ. ਜਗਜੀਤ ਸਿੰਘ ਖੋਖਰ ਅਤੇ ਪ੍ਰਿੰਸੀਪਲ ਸ੍ਰੀਮਤੀ ਕਿਰਨਾਰਾਣੀ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚ ਸਾਹਿਬਾਨ ਨੂੰਵਧਾਈ ਦਿੱਤੀ। ਉਹਨਾਂ ਕੋਚ ਗੁਰਸੇਵਕ ਸਿੰਘ, ਗੁਰਜੀਤ ਸਿੰਘ, ਜਸਦੀਪ ਸਿੰਘ ਅਤੇ ਮਹਾਂਵੀਰ ਨੂੰ ਵੀ ਬਹੁਤ-ਬਹੁਤ ਵਧਾਈ ਦਿੱਤੀ।