ਸਾਲਾਸਰ ਬਾਲਾਜੀ ਤੇ ਖਾਟੂ ਸ਼ਿਆਮ ਧਾਮ ਦੀ ਯਾਤਰਾ ਬੱਸ ਰਵਾਨਾ
ਸਾਲਾਸਰ ਬਾਲਾਜੀ ਤੇ ਖਾਟੂ ਸ਼ਿਆਮ ਧਾਮ ਦੀ ਯਾਤਰਾ ਬੱਸ ਰਵਾਨਾ
Publish Date: Tue, 15 Sep 2026 04:27 PM (IST)
Updated Date: Tue, 15 Sep 2026 04:29 PM (IST)
ਦਵਿੰਦਰ ਸਿੰਘ ਮਾਨ , ਪੰਜਾਬੀ ਜਾਗਰਣ ਕੋਟਫੱਤਾ ਮੰਡੀ ਕੋਟ ਫੱਤਾ ਤੋਂ ਸ਼ਰਧਾਲੂਆਂ ਨੂੰ ਸਾਲਾਸਰ ਬਾਲਾਜੀ ਅਤੇ ਸ੍ਰੀ ਖਾਟੂ ਸ਼ਿਆਮ ਧਾਮ ਦੇ ਪਵਿੱਤਰ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਤੀਰਥ ਯਾਤਰਾ ਬੱਸ ਨੂੰ ਹਲਕਾ ਬਠਿੰਡਾ ਦਿਹਾਤੀ ਦੇ ਇੰਚਾਰਜ ਗੋਪਾਲ ਸਿੰਘ ਕੋਟ ਫੱਤਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਯਾਤਰਾ ’ਤੇ ਜਾ ਰਹੇ ਸਮੂਹ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ। ਬੱਸ ਰਵਾਨਾ ਹੋਣ ਮੌਕੇ ਸੰਗਤ ਵਿੱਚ ਭਾਰੀ ਉਤਸ਼ਾਹ ਅਤੇ ਸ਼ਰਧਾ ਦਾ ਮਾਹੌਲ ਦੇਖਣ ਨੂੰ ਮਿਲਿਆ। ਸ਼ਰਧਾਲੂਆਂ ਨੇ ਸਾਲਾਸਰ ਬਾਲਾਜੀ ਅਤੇ ਸ੍ਰੀ ਖਾਟੂ ਸ਼ਿਆਮ ਧਾਮ ਵਿਖੇ ਨਤਮਸਤਕ ਹੋ ਕੇ ਪਰਿਵਾਰਾਂ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਦੀ ਗੱਲ ਕਹੀ। ਇਸ ਮੌਕੇ ਗੋਪਾਲ ਸਿੰਘ ਕੋਟ ਫੱਤਾ ਦੇ ਨਾਲ ਪਰਮਜੀਤ ਸਿੰਘ ਚੇਅਰਮੈਨ ਤੋਂ ਇਲਾਵਾ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਰਹੇ। ਪਿੰਡ ਵਾਸੀਆਂ ਵੱਲੋਂ ਤੀਰਥ ਯਾਤਰਾ ’ਤੇ ਰਵਾਨਾ ਹੋਈ ਸੰਗਤ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਯਾਤਰਾ ਮੰਗਲਮਈ ਹੋਣ ਦੀ ਕਾਮਨਾ ਕੀਤੀ ਗਈ।