ਕੋਠਾ ਗੁਰੂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਲਈ ਬੱਸ ਰਵਾਨਾ ਕੋਠਾ ਗੁਰੂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਲਈ ਬੱਸ ਰਵਾਨਾ
Publish Date: Fri, 30 Oct 2026 04:39 PM (IST)
Updated Date: Sat, 31 Oct 2026 04:01 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਭਗਤਾ ਭਾਈਕਾ : ਹਲਕਾ ਰਾਮਪੁਰਾ ਫੂਲ ਦੇ ਪਿੰਡ ਕੋਠਾ ਗੁਰੂਕਾ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਮਥੁਰਾ-ਵ੍ਰਿੰਦਾਵਨ ਦੇ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਦੂਜੇ ਜੱਥੇ ਦੀ ਬੱਸ ਨੂੰ ਪੰਜਾਬ ਮਾਰਕਫੈੱਡ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਬਜ਼ੁਰਗਾਂ ਲਈ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਦੇਸ਼ ਦੇ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਦਿਲੋਂ ਧੰਨਵਾਦ ਕਰਦੇ ਹਾਂ, ਜੋ ਸਰਬਣ ਪੁੱਤ ਦਾ ਫਰਜ਼ ਨਿਭਾਉਂਦੇ ਹੋਏ ਸੂਬੇ ਦੇ ਬਜ਼ੁਰਗਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਮੁਫ਼ਤ ਤੀਰਥ ਯਾਤਰਾ ਕਰਵਾਉਣ ਦਾ ਉਪਰਾਲਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਬਜ਼ੁਰਗਾਂ ਦੇ ਚਿਹਰਿਆਂ ਤੇ ਖੁਸ਼ੀ ਲਿਆਉਣ ਦੇ ਨਾਲ-ਨਾਲ ਉਨ੍ਹਾਂ ਦੇ ਧਾਰਮਿਕ ਸੁਪਨਿਆਂ ਨੂੰ ਵੀ ਸਾਕਾਰ ਕਰ ਰਿਹਾ ਹੈ। ਇਸ ਮੌਕੇ ਪਿੰਡ ਵਾਸੀਆਂ ਅਤੇ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਸਮੇਂ ਕੌਂਸਲਰ ਅਮ੍ਰਿੰਤਪਾਲ ਕੌਰ, ਆਪ ਆਗੂ ਬਲਜੀਤ ਸਿੰਘ ਸਰ੍ਹਾਂ, ਰੁਪਿੰਦਰ ਸਿੰਘ ਆੜਤੀਆਂ, ਸੇਠ ਤੇਲੂ ਰਾਮ, ਗੁਰਦਿੱਤ ਸਿੰਘ ਢਿੱਲੋਂ, ਕੈਪਟਨ ਜਗਸੀਰ ਸ਼ਰਮਾ, ਰਣਜੀਤ ਸ਼ਰਮਾ, ਸੁਭਾਸ਼ ਚੰਦ, ਬਲਜੀਤ ਕੁਮਾਰ ਅਰੋੜਾ, ਜਸਪਾਲ ਸਿੰਘ ਫੌਜੀ, ਯੂਥ ਵਿੰਗ ਜਿਲ੍ਹਾ ਵਾਈਸ ਪ੍ਰਧਾਨ ਰਣਧੀਰ ਸਿੰਘ ਬਰਾੜ, ਗੁਰਿੰਦਰਵੀਰ ਸਿੰਘ ਮਨੀ ਬਰਾੜ ਆਦਿ ਹਾਜ਼ਰ ਸਨ।