ਮੌੜ ਮੰਡੀ ਤੋਂ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਰਵਾਨਾ ਮੌੜ ਮੰਡੀ ਤੋਂ ਹਰਿਦੁਆਰ-ਰਿਸ਼ੀਕੇਸ਼ ਲਈ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਬੱਸ ਰਵਾਨਾ
Publish Date: Fri, 09 Oct 2026 08:13 PM (IST)
Updated Date: Sat, 10 Oct 2026 04:06 AM (IST)
ਫੋਟੋ : 9 ਕੈਪਸਨ :- ਨਵਦੀਪ ਸਿੰਘ ਜੀਦਾ ਅਤੇ ਹੋਰ ਆਗੂ ਬੱਸ ਨੂੰ ਹਰੀ ਝੰਡੀ ਦੇਣ ਮੌਕੇ ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ ਮੌੜ ਮੰਡੀ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਮੌੜ ਮੰਡੀ ਤੋਂ ਹਰਿਦੁਆਰ ਤੇ ਰਿਸ਼ੀਕੇਸ਼ ਲਈ ਸ਼ਰਧਾਲੂਆਂ ਦੀ ਭਰੀ ਬੱਸ ਨੂੰ ਸੂਗਰ ਫੈਡ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ, ਮਾਰਕੀਟ ਕਮੇਟੀ ਮੌੜ ਦੇ ਚੇਅਰਮੈਨ ਬਲਵਿੰਦਰ ਸਿੰਘ ਬੱਲ੍ਹੋ, ਟਰੇਡ ਕੌਂਸਲ ਦੇ ਚੇਅਰਮੈਨ ਰੋਹਿਤ ਜਿੰਦਲ ਤੇ ਤੀਰਥ ਯਾਤਰਾ ਯੋਜਨਾ ਦੇ ਕੋਆਰਡੀਨੇਟਰ ਸਵਰਨ ਸਿੰਘ ਮਾਈਸਰਖਾਨਾ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਸਾਂਝੇ ਤੌਰ ਤੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਇਨ੍ਹਾਂ ਆਗੂਆਂ ਨੇ ਰਵਾਨਗੀ ਤੋਂ ਪਹਿਲਾਂ ਯਾਤਰੀਆਂ ਦੇ ਸੁਖਦ ਤੇ ਸੁਰੱਖਿਅਤ ਸਫ਼ਰ ਲਈ ਅਰਦਾਸ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਕੋਆਰਡੀਨੇਟਰ ਸਵਰਨ ਸਿੰਘ ਨੇ ਦੱਸਦਿਆਂ ਕਿਹਾ ਕਿ ਇਸ ਯੋਜਨਾ ਅਧੀਨ ਯਾਤਰੀਆਂ ਦੇ ਰਹਿਣ, ਖਾਣ-ਪੀਣ ਅਤੇ ਆਉਣ-ਜਾਣ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਯਾਤਰੀਆਂ ਦੀ ਸਹੂਲਤ ਲਈ ਬੱਸਾਂ ਵਿੱਚ ਹਰ ਤਰ੍ਹਾਂ ਦੇ ਸੁਖਾਵੇਂ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਕਿਰਪਾਲ ਸਿੰਘ ਪਾਲ, ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਪ੍ਰਦੀਪ ਕੁਮਾਰ ਦੀਪਾ, ਕੌਂਸਲਰ ਸਿਕੰਦਰ ਸਿੰਘ, ਗੁਰਜੀਤ ਸਿੰਘ ਗੁਰਜੀਤਾ, ਕੌਂਸਲਰ ਨਵਦੀਪ ਬਾਂਸਲ ਸਤਨਮ ਸਿੰਘ ਮੈਂਬਰ ਮਾਈਸਰਖਾਨਾ,ਵੱਖ-ਵੱਖ ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦੇਣ ਲਈ ਹਾਜ਼ਰ ਸਨ।