ਬੂਟਾ ਜਲਾਲ ਨੇ ਝੋਨੇ ਦੀ ਖ਼ਰੀਦ ਸੁਰੂ ਕਰਵਾਈ
ਬੂਟਾ ਜਲਾਲ ਨੇ ਝੋਨੇ ਦੀ ਖ਼ਰੀਦ ਸੁਰੂ ਕਰਵਾਈ
Publish Date: Sun, 18 Oct 2026 04:48 PM (IST)
Updated Date: Sun, 18 Oct 2026 04:51 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਸਥਾਨਿਕ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਤੇ ਆਮ ਆਦਮੀ ਪਾਰਟੀ ਲੋਕ ਸਭਾ ਫਰੀਦਕੋਟ ਦੇ ਸੈਕਟਰੀ ਬੂਟਾ ਸਿੰਘ ਜਲਾਲ ਨੇ ਅਨਾਜ ਮੰਡੀ ਜਲਾਲ ਵਿਖੇ ਝੋਨੇ ਦੀ ਖ਼ਰੀਦ ਦਾ ਕੰਮ ਸ਼ੁਰੂ ਕਰਵਾ ਉਪਰੰਤ ਕਿਹਾ ਕਿ ਅਨਾਜ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਝੋਨੇ ਦੀ ਖ਼ਰੀਦ ਦਾ ਕੰਮ ਫਰਮ ਅਮਨ ਟ੍ਰੇਡਿੰਗ ਕੰਪਨੀ ਅਤੇ ਰਤਨ ਲਾਲ ਰਾਜਕੁਮਾਰ ਐਂਡ ਕੰਪਨੀ ਤੋਂ ਸ਼ੁਰੂ ਕਰਵਾਇਆ ਗਿਆ। ਨਵ-ਨਿਯੁਕਤ ਮਾਰਕੀਟ ਕਮੇਟੀ ਚੇਅਰਮੈਨ ਬੂਟਾ ਸਿੰਘ ਜਲਾਲ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦੇਸ਼ਾਂ-ਨਿਰਦੇਸ਼ਾਂ ਅਧੀਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਸਾਰੇ ਕੰਮ ਨਿਰਵਿਘਨ ਕੀਤੇ ਜਾਣਗੇ। ਇਸ ਦੌਰਾਨ ਮੌਕੇ ਤੇ ਪਨਸਪ ਇੰਸਪੈਕਟਰ ਸ਼੍ਰੀ ਚੰਦਰੇਸ਼ ਕੁਮਾਰ, ਸੁਪਰਵਾਈਜ਼ਰ ਗੁਰਦੀਪ ਸਿੰਘ, ਸਰਪੰਚ ਸ਼ਿੰਦਰਪਾਲ ਸਿੰਘ, ਬਲਾਕ ਪ੍ਰਧਾਨ ਗੁਰਮੀਤ ਸਿੰਘ ਪੰਚ, ਨੰਬਰਦਾਰ ਮਹਿੰਦਰ ਸਿੰਘ, ਸ਼੍ਰੀ ਸ਼ੁਸ਼ੀਲ ਕੁਮਾਰ ਆੜ੍ਹਤੀਏ, ਹੈਪੀ ਸੇਠ, ਜਗਤਾਰ ਸਿੰਘ ਖੋਸਾ, ਸੁਰਜੀਤ ਸਿੰਘ, ਗੋਰਾ ਸਿੰਘ, ਸੋਹਣ ਸਿੰਘ ਚੇਅਰਮੈਨ, ਜਸਵੀਰ ਸਿੰਘ ਭੋਲੂ, ਸੰਦੀਪ ਸਿੰਘ, ਜਸਕਰਨ ਸਿੰਘ, ਲਖਵੀਰ ਸਿੰਘ, ਜਗਜੀਤ ਸਿੰਘ ਅਤੇ ਜੈਲ ਸਿੰਘ ਵੀ ਮੌਜੂਦ ਸਨ।