
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬੂਟਾ ਸਿੰਘ ਜਲਾਲ ਮਾਰਕਿਟ ਕਮੇਟੀ ਭਗਤਾ ਦੇ ਚੇਅਰਮੈਨ ਐਲਾਨੇ

ਵੀਰਪਾਲ ਭਗਤਾ, ਪੰਜਾਬੀ ਜਾਗਰਣ
ਭਗਤਾ ਭਾਈਕਾ
ਆਮ ਆਦਮੀ ਪਾਰਟੀ ਵੱਲੋਂ ਵੱਖ ਵੱਖ ਮਾਰਕਿਟ ਕਮੇਟੀਆਂ ਦੇ ਨਵੇਂ ਚੇਅਰਮੈਨਾਂ ਦੀ ਸੂਚੀ ਐਲਾਨੀ ਗਈ ਹੈ, ਜਿਸ ਵਿਚ ਟਕਸਾਲੀ ਆਪ ਆਗੂ ਬੂਟਾ ਸਿੰਘ ਜਲਾਲ ਨੂੰ ਮਾਰਕਿਟ ਕਮੇਟੀ ਭਗਤਾ ਭਾਈ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਖਬਰ ਸੁਣਦਿਆ ਹੀ ਨੌਜਵਾਨ ਆਗੂ ਇੰਦਰਜੀਤ ਸਿੰਘ ਮਾਨ ਚੇਅਰਮੈਨ ਮਾਰਕਫੈੱਡ ਪੰਜਾਬ ਅਤੇ ਬੂਟਾ ਸਿੰਘ ਜਲਾਲ ਦੇ ਸਮੱਰਥਕਾਂ ਵਿਚ ਖੁਸ਼ੀ ਦੀ ਲਹਿਰ ਦੋੜ ਗਈ। ਜਦ ਕਿ ਹਲਕਾ ਵਿਧਾਇਕ ਬਲਕਾਰ ਸਿੱਧੂ ਦੇ ਸਮੱਰਥਕਾਂ ਵਿਚ ਮਾਯੂਸੀ ਦਾ ਮਾਹੋਲ ਹੈ ਅਤੇ ਇਸ ਨਿਯੁਕਤੀ ਨੂੰ ਹਲਕਾ ਵਿਧਾਇਕ ਲਈ ਵੱਡਾ ਸਿਆਸੀ ਝਟਕਾ ਮੰਨੇ ਜਾਣ ਦੇ ਚਰਚੇ ਹੋ ਰਹੇ ਹਨ।
ਜ਼ਿਕਰਯੋਗ ਹੈ ਬੂਟਾ ਸਿੰਘ ਜਲਾਲ ਆਮ ਆਦਮੀ ਪਾਰਟੀ ਦੇ ਹਲਕਾ ਕੋਆਰਡੀਨੇਟਰ ਵਜੋਂ ਸਲਾਘਾਯੋਗ ਸੇਵਾਵਾਂ ਨਿਭਾ ਚੁੱਕੇ ਹਨ। 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਜਿੱਤ ਵਿਚ ਬੂਟਾ ਸਿੰਘ ਜਲਾਲ ਦਾ ਵੱਡਾ ਹੱਥ ਮੰਨਿਆ ਜਾਦਾ ਰਿਹਾ ਹੈ ਪ੍ਰੰਤੂ ਵਿਧਾਇਕ ਬਣਨ ਤੋਂ ਬਾਅਦ ਬਲਕਾਰ ਸਿੱਧੂ ਦੇ ਬੂਟਾ ਸਿੰਘ ਜਲਾਲ ਨਾਲ ਕੁਝ ਸਿਆਸੀ ਮੱਤਭੇਦ ਹੋ ਗਏ ਸਨ। ਹਲਕੇ ਵਿਚ ਧੱਕੇਸਾਹੀ ਦੇ ਵਿਰੋਧ ਵਿਚ ਲੋਕਾਂ ਨਾਲ ਖੜ੍ਹਨ ਬਦਲੇ ਭਾਵੇਂ ਬੂਟਾ ਸਿੰਘ ਜਲਾਲ ਨੂੰ ਸਿਆਸੀ ਪਰਚਿਆ ਦਾ ਸਾਹਮਣਾ ਵੀ ਕਰਨਾ ਪਿਆ, ਪਰ ਉਹ ਫਿਰ ਆਮ ਆਦਮੀ ਪਾਰਟੀ ਨਾਲ ਚਟਾਨ ਵਾਂਗ ਖੜੇ ਰਹੇ। ਜਿਸ ਕਰਕੇ ਹੀ ਬੂਟਾ ਸਿੰਘ ਜਲਾਲ ਆਪ ਦੇ ਟਕਸਾਲੀ ਵਰਕਰਾਂ ਨਾਲ ਖੜਨ ਵਾਲੇ ਆਗੂ ਵਜੋ ਜਾਣੇ ਜਾਦੇ ਹਨ। ਇਸੇ ਕਰਕੇ ਹੀ ਬੂਟਾ ਸਿੰਘ ਜਲਾਲ ਦੀ ਨਿਯੁਕਤੀ ਨਾਲ ਆਪ ਦੇ ਟਕਸਾਲੀ ਵਰਕਰਾਂ ਵਿਚ ਖੁਸ਼ੀ ਦਾ ਮਾਹੋਲ ਹੈ। ਆਪ ਦੇ ਸੂਬਾ ਸਕੱਤਰ ਅਤੇ ਨੌਜਵਾਨ ਆਗੂ ਇੰਦਰਜੀਤ ਸਿੰਘ ਮਾਨ ਚੇਅਰਮੈਨ ਮਾਰਕਫੈੱਡ ਪੰਜਾਬ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦੇ ਬੂਟਾ ਸਿੰਘ ਜਲਾਲ ਨੂੰ ਵਧਾਈ ਦਿੰਦੇ ਕਿਹਾ ਆਪ ਦੇ ਟਕਸਾਲੀ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਨੇ ਬੂਟਾ ਸਿੰਘ ਜਲਾਲ ਦੀ ਮਿਹਨਤ ਅਤੇ ਇਮਾਨਦਾਰੀ ਸਲਾਘਾ ਕਰਦੇ ਕਿਹਾ ਕਿ ਉਹ ਹਮੇਸ਼ਾ ਪਾਰਟੀ ਦੇ ਵਰਕਰਾਂ ਨਾਲ ਚਟਾਨ ਵਾਂਗ ਖੜੇ ਰਹੇ ਹਨ। ਇਸ ਮੌਕੇ ਚੇਅਰਮੈਨ ਮਾਨ ਨੇ ਦਾਅਵਾ ਕੀਤਾ ਕਿ ਆਪ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੂਬੇ ਦੇ ਲੋਕ ਬੇਹੱਦ ਖੁਸ ਹਨ ਜਿਸ ਕਰਕੇ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ। ਇਸੇ ਦੌਰਾਨ ਮਾਰਕਿਟ ਕਮੇਟੀ ਭਗਤਾ ਭਾਈ ਦੇ ਨਵ ਨਿਯੁਕਤ ਚੇਅਰਮੈਨ ਬੂਟਾ ਸਿੰਘ ਜਲਾਲ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਸੂਬਾ ਸਕੱਤਰ ਤੇ ਚੇਅਰਮੈਨ ਮਾਰਕਫੈਡ ਪੰਜਾਬ ਇੰਦਰਜੀਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ, ਲਗਨ ਅਤੇ ਤਨਦੇਹੀ ਨਾਲ ਨਿਭਾ ਕੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਦੇ ਨਾਲ-ਨਾਲ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਦਿਨ-ਰਾਤ ਇਕ ਕਰਕੇ ਆਪ ਦੀ ਹਲਕੇ ਵਿਚ ਹੋਰ ਮਜ਼ਬੂਤੀ ਲਈ ਮਿਹਨਤ ਨਾਲ ਕੰਮ ਕਰਨਗੇ।