ਬੂਟਾ ਸਿੰਘ ਸੰਦੋਹਾ ‘ਆਪ’ ਦੇ ਮੇਨ ਵਿੰਗ ਦੇ ਜ਼ਿਲ੍ਹੇ ਵਾਈਸ ਪ੍ਰਧਾਨ ਨਿਯੁਕਤ ਬੂਟਾ ਸਿੰਘ ਸੰਦੋਹਾ ‘ਆਪ’ ਦੇ ਮੇਨ ਵਿੰਗ ਦੇ ਜ਼ਿਲ੍ਹੇ ਵਾਈਸ ਪ੍ਰਧਾਨ ਨਿਯੁਕਤ
Publish Date: Wed, 21 Oct 2026 04:11 PM (IST)
Updated Date: Wed, 21 Oct 2026 04:12 PM (IST)
ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ ਮੌੜ ਮੰਡ ਆਮ ਆਦਮੀ ਪਾਰਟੀ ਹਾਈ ਕਮਾਂਡ ਵੱਲੋਂ ਮੌੜ ਹਲਕੇ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ਸੰਦੋਹਾ ਨੂੰ ਮੇਨ ਵਿੰਗ ਦੇ ਜ਼ਿਲ੍ਹਾ ਬਠਿੰਡਾ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਬੂਟਾ ਸਿੰਘ ਸੰਦੋਹਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰਨਗੇ। ਇਸ ਨਿਯੁਕਤੀ ਤੇ ਖੁਸ਼ੀ ਜ਼ਾਹਰ ਕਰਦਿਆਂ ਬਲਾਕ ਸੰਮਤੀ ਚੇਅਰਮੈਨ ਸੁਖਬੀਰ ਸਿੰਘ, ਵਾਈਸ ਚੇਅਰਮੈਨ ਸਰਬਜੀਤ ਕੌਰ, ਰਾਮਪੁਰਾ ਬਲਾਕ ਸੰਮਤੀ ਦੇ ਚੇਅਰਮੈਨ ਰੇਸ਼ਮ ਸਿੰਘ, ਵਾਈਸ ਚੇਅਰਮੈਨ ਮਨਪ੍ਰੀਤ ਕੌਰ, ਬਲਾਕ ਸੰਮਤੀ ਮੈਂਬਰ ਸਰਬਜੀਤ ਕੌਰ, ਸੁਖਬੀਰ ਵਾਲਿਆਂਵਾਲੀ, ਹਰਪਾਲ ਕੌਰ ਮੰਡੀ ਕਲਾਂ, ਮੌੜ ਬਲਾਕ ਸਰਪੰਚ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਬਿੱਟੂ ਅਤੇ ਰਾਮਪੁਰਾ ਬਲਾਕ ਸਰਪੰਚ ਯੂਨੀਅਨ ਦੇ ਪ੍ਰਧਾਨ ਭੋਲਾ ਸਿੰਘ ਨੇ ਹਾਈ ਕਮਾਂਡ ਦਾ ਧੰਨਵਾਦ ਕੀਤਾ। ਇਨ੍ਹਾਂ ਆਗੂਆਂ ਨੇ ਕਿਹਾ ਕਿ ਬੂਟਾ ਸਿੰਘ ਸੰਦੋਹਾ ਦੀ ਇਸ ਨਿਯੁਕਤੀ ਨਾਲ ਜ਼ਿਲ੍ਹੇ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।