ਬੂਟਾ ਸਿੰਘ ਸੰਦੋਹਾ ਨੇ ਪਿੰਡ ਕੋਟਲੀ ਖ਼ੁਰਦ ਵਿਖੇ ਵੰਡੀਆਂ ਖੇਡ ਕਿੱਟਾਂ ਬੂਟਾ ਸਿੰਘ ਸੰਦੋਹਾ ਨੇ ਪਿੰਡ ਕੋਟਲੀ ਖ਼ੁਰਦ ਵਿਖੇ ਵੰਡੀਆਂ ਖੇਡ ਕਿੱਟਾਂ
Publish Date: Tue, 27 Oct 2026 04:42 PM (IST)
Updated Date: Tue, 27 Oct 2026 04:43 PM (IST)
ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ ਮੌੜ ਮੰਡੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਤਸ਼ਾਹਿਤ ਕਰਨ ਲਈ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਮੌੜ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ਸੰਦੋਹਾ ਵੱਲੋਂ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਹਲਕੇ ਦੇ ਪਿੰਡ ਕੋਟਲੀ ਖ਼ੁਰਦ ਵਿਖੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਬੂਟਾ ਸਿੰਘ ਸੰਦੋਹਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਨੌਜਵਾਨ ਖੇਡਾਂ ਵਿੱਚ ਭਾਗ ਲੈ ਕੇ ਅੱਗੇ ਵਧ ਸਕਣ ਅਤੇ ਦੇਸ਼-ਕੌਮ ਦਾ ਨਾਮ ਰੋਸ਼ਨ ਕਰ ਸਕਣ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੇਡ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੀ ਸੋਚ ਨੂੰ ਸਲਾਮ ਕਰਦੇ ਹਨ, ਜਿਨ੍ਹਾਂ ਨੇ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਤੇ ਵਿਸ਼ੇਸ਼ ਜ਼ੋਰ ਦਿੱਤਾ ਹੈ।ਇਸ ਮੌਕੇ ਉਨ੍ਹਾਂ ਨਾਲ ਯੂਥ ਵਿੰਗ ਦੇ ਪ੍ਰਧਾਨ ਗੁਰਪ੍ਰੀਤ ਸਿੰਘ, ਸਤਵੰਤ ਸਿੰਘ ਖੋਖਰ, ਡਾ. ਮਲਕੀਤ ਸਿੰਘ ਮੌੜ, ਸ਼ਿਵਕਰਨ ਸਿੰਘ ਮੌੜ ਕਲੱਬ ਪ੍ਰਧਾਨ, ਕਲੱਬ ਦੇ ਮੈਂਬਰ, ਸਰਪੰਚ ਰਮੇਸ਼ ਕੁਮਾਰ ਅਤੇ ਸਮੁੱਚੀ ਪੰਚਾਇਤ ਵਿਸ਼ੇਸ਼ ਤੌਰ ਤੇ ਹਾਜ਼ਰ ਸੀ।