ਸੁਖਜਿੰਦਰ ਰੋਮਾਣਾ, ਸੰਗਤ ਮੰਡੀ : ਗਲੋਬਲ ਕੈਂਸਰ ਕਨਸਰਨ ਓਰੇਕਲ ਵੱਲੋਂ ਪਿੰਡ ਜੋਧਪੁਰ ਰੋਮਾਣਾ ਵਿਖੇ 82ਵਾਂ ਮੁਫਤ ਕੈਂਸਰ ਚੈੱਕਅਪ ਕੈਂਪ ਲਾਇਆ ਗਿਆ। ਕੈਂਪ ਦਾ ਉਦਘਾਟਨ ਪਿੰਡ ਦੇ ਸਰਪੰਚ ਜਸਵੀਰ ਕੌਰ ਵੱਲੋਂ ਕੀਤਾ ਗਿਆ। ਕੈਂਪ 'ਚ ਮਾਹਰ ਡਾਕਟਰਾਂ ਵੱਲੋਂ ਅੌਰਤਾਂ ਦੇ ਛਾਤੀ ਅਤੇ ਬੱਚੇਦਾਨੀ ਦਾ ਕੈਂਸਰ ਤੇ ਮਰਦਾਂ ਵਿਚ ਗਦੂਦਾਂ ਦੇ ਕੈਂਸਰ ਦੀ ਜਾਂਚ ਆਧੁਨਿਕ ਮਸ਼ੀਨਾਂ ਨਾਲ ਕੀਤੀ ਗਈ। ਇਸ ਤੋਂ ਇਲਾਵਾ ਆਮ ਮਰੀਜ਼ਾਂ ਦੀ ਜਾਂਚ ਅਤੇ ਖੂਨ ਦੇ ਟੈੱਸਟ ਜਿਵੇਂ ਸ਼ੂਗਰ ਟੈੱਸਟ, ਯੂਰੀਆ ਟੈੱਸਟ ਅਤੇ ਸੀਬੀਸੀ ਆਦਿ ਮੁਫ਼ਤ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਰਾਜੈਕਟ ਅਫਸਰ ਅਨੂਪ ਸਿੰਘ ਨੇ ਦੱਸਿਆ ਕਿ ਲੱਗਪੱਗ 160 ਮਰੀਜ਼ਾਂ ਦੀ ਜਾਂਚ ਅਤੇ 55 ਮਰੀਜ਼ਾਂ ਦੇ ਮੁਫ਼ਤ ਟੈੱਸਟ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਸ਼ੱਕੀ ਮਰੀਜ਼ਾਂ ਨੂੰ ਅਗਲੇਰੀ ਜਾਂਚ ਲਈ ਰੈਫਰ ਕੀਤਾ ਗਿਆ ਹੈ। ਇਸ ਕੈਂਪ ਵਿਚ ਸਮੂਹ ਪੰਚਾਇਤ ਅਤੇ ਗੁਰਦੁਆਰਾ ਕਮੇਟੀ ਦਾ ਯੋਗਦਾਨ ਰਿਹਾ। ਪਿੰਡ ਵਾਸੀਆਂ ਅਤੇ ਪੰਚਾਇਤ ਨੇ ਗਲੋਬਲ ਕਨਸਰਨ ਦਾ ਕੈਂਪ ਲਾਉਣ ਲਈ ਬਹੁਤ ਧੰਨਵਾਦ ਕੀਤਾ। ਇਸ ਮੌਕੇ ਇਕਬਾਲ ਸਿੰਘ ਰੋਮਾਣਾ, ਗੁਰਦੀਪ ਸਿੰਘ ਪੰਚ, ਅੰਗਰੇਜ ਸਿੰਘ ਪੰਚ ਅਤੇ ਜਸਪਾਲ ਸਿੰਘ ਆਦਿ ਹਾਜ਼ਰ ਸਨ।