ਸਾਬਕਾ ਮੁੱਖ ਮੰਤਰੀ ਚੰਨੀ 8 ਰੋਜ਼ਾ ਜਵਾਨੀ ਸੰਭਾਲ ਸਾਈਕਲ ਯਾਤਰਾ ਕਰਨਗੇ : ਕਾਂਗੜ ਕੈਪਸਨ-ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ, ਗੁਰਪ੍ਰੀਤ ਸਿੰਘ ਕਾਂਗੜ ਸਾਬਕਾ ਮੰਤਰੀ
Publish Date: Tue, 10 Nov 2026 05:55 PM (IST)
Updated Date: Tue, 10 Nov 2026 05:57 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਪੰਜਾਬ ਦੀ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸੂਬੇ ਦੇ ਲੋਕ ਹਿਤ ਵਾਲੇ ਮੁੱਦਿਆਂ ਨੂੰ ਲੈਕੇ ਸਾਬਕਾ ਮੁੱਖ ਮੰਤਰੀ, ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਪੰਜਾਬ ਦੀ 8 ਦਿਨਾਂ ਯਾਤਰਾ ਸ਼ੁਰੂ ਕਰ ਰਹੇ ਹਨ, ਜਿਸ ਸਬੰਧੀ ਜਾਣਕਾਰੀ ਦਿੰਦੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਦੱਸਿਆ ਕਿ ਇਹ ਯਾਤਰਾ ਦਾ ਨਾਮ “ਜਵਾਨੀ ਸੰਭਾਲ ਸਾਈਕਲ ਯਾਤਰਾ” ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ 12 ਨਵੰਬਰ ਨੂੰ ਸ੍ਰੀ ਚਮਕੌਰ ਸਾਹਿਬ ਤੋਂ ਸ਼ੁਰੂ ਹੋਕੇ 19 ਨਵੰਬਰ ਨੂੰ ਖੰਨਾ ਵਿਖੇ ਸਮਾਪਤ ਹੋ ਜਾਵੇਗੀ, ਜੋ ਮਾਲਵਾ ਦੇ 27 ਵਿਧਾਨ ਸਭਾ ਹਲਕਿਆਂ ਵਿਚ ਦੀ ਗੁਜ਼ਰਦਿਆਂ 625 ਕਿਲੋਮੀਟਰ ਸਫ਼ਰ ਤੈਅ ਕਰੇਗੀ। ਯਾਤਰਾ ਦੌਰਾਨ ਚੰਨੀ ਅਤੇ ਪਾਰਟੀ ਦੇ ਹੋਰ ਆਗੂ ਪਿੰਡਾਂ ਸ਼ਹਿਰਾਂ ਵਿਚਦੀ ਗੁਜ਼ਰਦਿਆਂ ਲੋਕਾਂ ਨਾਲ ਸਿੱਧਾ ਸੰਵਾਦ ਕਰਨਗੇ ਅਤੇ ਉਹਨਾਂ ਦੀਆਂ ਸਮੱਸਿਆਂਵਾਂ ਤੋਂ ਵੀ ਜਾਣੂੰ ਹੋਣਗੇ। ਇਹ ਮੁਹਿੰਮ ਪੰਜਾਬ ਦੇ ਯੂਥ ਨੂੰ ਨਸ਼ਿਆਂ ਤੋਂ ਬਚਾਉਣ, ਬੇਰੋਜ਼ਗਾਰੀ, ਵਿਗੜਦੀ ਕਾਨੂੰਨ ਵਿਵਸਥਾ, ਗੈਂਗਸਟਰਵਾਦ, ਸੂਬੇ ਚ ਵਧਦੀ ਅਸੁਰੱਖਿਆ ਦੀ ਭਾਵਨਾ ਅਤੇ ਭਿਰਸ਼ਟਾਚਾਰ ਜਿਹੇ ਪ੍ਰਮੁੱਖ ਮੁੱਦਿਆਂ ਦੁਆਲੇ ਕੇਂਦਰਿਤ ਹੋਵੇਗੀ। ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ਤੇ ਚਰਚਾ ਕਰਨਾ ਵੀ ਯਾਤਰਾ ਦਾ ਏਜੰਡਾ ਹੋਵੇਗਾ। ਜ਼ਿਕਰਯੋਗ ਹੈ ਕਿ ਯਾਤਰਾ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਵਿਚੋਂ ਵੀ ਲੰਘੇਗੀ, ਜਿੱਥੇ ਸਾਬਕਾ ਵਜ਼ੀਰ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਕਾਂਗੜ ਪਹਿਲਾਂ ਹੀ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕਰ ਚੁੱਕੇ ਹਨ। ਕਾਂਗੜ ਨੇ ਦੱਸਿਆ ਕਿ ਚੰਨੀ 17 ਨਵੰਬਰ ਨੂੰ ਰਾਮਪੁਰਾ ਸ਼ਹਿਰ ਵਿਖੇ ਪੁੱਜਣਗੇ ਅਤੇ 18 ਨਵੰਬਰ ਸਵੇਰ ਨੂੰ ਯਾਤਰਾ ਦੀ ਸ਼ੁਰੂਆਤ ਕਰਨਗੇ। ਇਹ ਵੀ ਦੱਸਿਆ ਗਿਆ ਕਿ ਯਾਤਰਾ ਫੂਲ, ਢਪਾਲੀ , ਫੂਲੇਵਾਲਾ, ਪਿੰਡ ਸੰਧੂ ਵਿਖੇ ਹੁੰਦੀ ਹੋਈ ਵਿਧਾਨ ਸਭਾ ਹਲਕਾ ਭਦੌੜ ਵਿਚ ਦਾਖਲ ਹੋਵੇਗੀ।