ਪੱਤਰ ਪ੍ਰਰੇਰਕ, ਬਠਿੰਡਾ : ਸਥਾਨਕ ਮਹਿਲਾ ਥਾਣਾ ਦੀ ਪੁਲਿਸ ਨੇ ਦਾਜ ਮੰਗਣ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਪਰਚਾ ਦਰਜ ਕੀਤਾ ਹੈ। ਨਜ਼ਦੀਕੀ ਪਿੰਡ ਦੀ ਇਕ ਅੌਰਤ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸਦਾ ਵਿਆਹ ਬਠਿੰਡਾ ਵਾਸੀ ਦਿਨੇਸ਼ ਸਿੰਗਲਾ ਨਾਲ ਹੋਇਆ ਸੀ। ਪਰ ਵਿਆਹ ਤੋਂ ਬਾਅਦ ਉਸ ਦਾ ਪਤੀ ਉਸ ਕੋਲੋਂ ਹੋਰ ਦਾਜ ਲਿਆਉਣ ਦੀ ਮੰਗ ਕਰਨ ਲੱਗ ਪਿਆ। ਪੀੜਤਾ ਨੇ ਦੱਸਿਆ ਕਿ ਜਦ ਉਸ ਨੇ ਇਸ ਗੱਲ ਦਾ ਵਿਰੋਧ ਕੀਤਾ ਤਾਂ ਉਸ ਨੂੰ ਤੰਗ ਪਰੇਸ਼ਾਨ ਕੀਤਾ ਜਾਣ ਲੱਗ ਪਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੀੜਤ ਅੌਰਤ ਦੀ ਸ਼ਿਕਾਇਤ 'ਤੇ ਕਥਿਤ ਦੋਸ਼ੀ ਦਿਨੇਸ਼ ਸਿੰਗਲਾ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ।