ਪੱਤਰ ਪ੍ਰਰੇਰਕ, ਬਠਿੰਡਾ : ਥਾਣਾ ਦਿਆਲਪੁਰਾ ਦੀ ਪੁਲਿਸ ਨੇ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਤੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਏਐੱਸਆਈ ਕਸ਼ਮੀਰ ਸਿੰਘ ਨੇ ਦੱਸਿਆ ਕਿ ਜਸਵੰਤ ਸਿੰਘ ਵਾਸੀ ਪਿੰਡ ਬੁਰਜ ਲੱਧਾ ਸਿੰਘ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ 24 ਫਰਵਰੀ ਨੂੰ ਹਰਚੰਦ ਸਿੰਘ, ਬਲਰਾਜ ਸਿੰਘ, ਬਲਵਿੰਦਰ ਸਿੰਘ, ਜੋਗਿੰਦਰ ਸਿੰਘ, ਨਿਰਮਲ ਸਿੰਘ ਵਾਸੀ ਬੁਰਜ ਲੱਧਾ ਸਿੰਘ ਵਾਲਾ ਨੇ ਉਸ ਦੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ 70 ਫਲਦਾਰ ਬੂਟਿਆਂ ਦੀ ਤੋੜ ਭੰਨ ਕਰ ਦਿੱਤੀ। ਪੀੜਤ ਵਿਅਕਤੀ ਨੇ ਦੱਸਿਆ ਕਿ ਜਦ ਉਸ ਨੇ ਉਕਤ ਵਿਅਕਤੀਆਂ ਦਾ ਵਿਰੋਧ ਕੀਤਾ ਤਾਂ ਉਸ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਥਿਤ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।