ਪੱਤਰ ਪ੍ਰਰੇਰਕ, ਬਠਿੰਡਾ : ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਇਕ ਅੌਰਤ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਹੈ। ਇਸ ਸਬੰਧੀ ਏਐਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਗੁਰਜੀਤ ਸਿੰਘ ਵਾਸੀ ਮਾਡਲ ਟਾਊਨ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ 12 ਅਪ੍ਰਰੈਲ ਨੂੰ ਕਿਸੇ ਕੰਮ ਲਈ ਜਾ ਰਿਹਾ ਸੀ ਤਾਂ ਉਸ ਮੌਕੇ ਸ਼ਿਵਾ, ਕਰਨ, ਪਿੰਕੀ ਵਾਸੀ ਐ੍ਲਆਈਜੀ ਕੁਆਰਟਰ ਨੇ ਉਸ ਨੂੰ ਘੇਰ ਲਿਆ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਪੀੜਤ ਵਿਅਕਤੀ ਨੇ ਦੱਸਿਆ ਕਿ ਉਕਤ ਵਿਅਕਤੀਆਂ ਨਾਲ ਉਸਦਾ ਪੁਰਾਣਾ ਝਗੜਾ ਸੀ, ਜਿਸ ਦੀ ਰੰਜਿਸ਼ ਤਹਿਤ ਧਮਕੀਆਂ ਦਿੱਤੀਆਂ ਗਈਆਂ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।