ਪੱਤਰ ਪ੍ੇਰਕ, ਬਠਿੰਡਾ : ਤਲਵੰਡੀ ਸਾਬੋ ਦੇ ਪਿੰਡ ਤਿਉਣਾ ਪੁਜਾਰੀਆਂ ਵਿਚ ਪੰਚਾਇਤੀ ਚੋਣ ਰੰਜਿਸ਼ ਕਾਰਨ ਦੋ ਪੱਖਾਂ 'ਚ ਹੋਈ ਲੜਾਈ 'ਚ ਥਾਣਾ ਤਲਵੰਡੀ ਸਾਬੋ ਪੁਲਿਸ ਨੇ ਕਾਂਗਰਸੀ ਆਗੂ ਦੀ ਸ਼ਿਕਾਇਤ 'ਤੇ ਸ਼੍ੋਅਦ ਦੇ ਸਾਬਕਾ ਸਰਪੰਚ ਸਮੇਤ ਡੇਢ ਦਰਜਨ ਨੂੰ ਨਾਮਜ਼ਦ ਕਰ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਇਸ ਮਾਮਲੇ 'ਚ ਚਾਰ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਦੋਂਕਿ ਬਾਕੀ ਫਰਾਰ ਮੁਲਜ਼ਮਾਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੂੰ ਸ਼ਿਕਾਇਤ ਦੇ ਕੇ ਨਰਦੇਵ ਸਿੰਘ ਵਾਸੀ ਪਿੰਡ ਤਿਉਣਾ ਪੁਜਾਰੀਆ ਨੇ ਦੱਸਿਆ ਕਿ ਬੀਤੇ ਦਿਨੀ ਮੁਲਜ਼ਮ ਸੁਰਿੰਦਰ ਸਿੰਘ, ਪਲਵਿੰਦਰ ਸਿੰਘ, ਬਲਦੇਵ ਸਿੰਘ, ਧਰਮਵੀਰ ਸਿੰਘ, ਗੁਰਮੀਤ ਸਿੰਘ, ਬਲਤੇਜ ਸਿੰਘ, ਸੁਖਜੀਤ ਸਿੰਘ, ਸੁਖਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਅਮਰ ਸਿੰਘ, ਜਰਨੈਲ ਸਿੰਘ, ਸੁਖਪਾਲ ਸਿੰਘ ਅਤੇ ਸੱਤ ਅਣਪਛਾਤੇ ਲੋਕਾਂ ਨੇ ਹਮਲਾਵਰ ਹੋ ਕੇ ਉਸ ਦੇ ਨਾਲ ਕੁੱਟਮਾਰ ਕੀਤੀ ਅਤੇ ਉਸ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ।

ਨਰਦੇਵ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਬਲਜਿੰਦਰ ਸਿੰਘ ਨੇ ਸ਼੍ੋਅਦ ਪਾਰਟੀ ਦੇ ਸਾਬਕਾ ਸਰਪੰਚ ਸੁਖਪਾਲ ਸਿੰਘ ਦੇ ਸਮੇਂ 'ਚ ਪਿੰਡ ਵਿਚ ਹੋਏ ਪੰਚਾਇਤੀ ਕੰਮਾਂ ਦੀ ਆਰਟੀਆਈ ਪਾਈ ਹੋਈ ਹੈ, ਜਿਸ ਕਾਰਨ ਮੁਲਜ਼ਮ ਸਾਬਕਾ ਸਰਪੰਚ ਸੁਖਪਾਲ ਸਿੰਘ ਉਨ੍ਹਾਂ ਦੇ ਪਰਿਵਾਰ ਨਾਲ ਰੰਜਿਸ਼ ਰੱਖਦਾ ਹੈ। ਇਸ ਰੰਜਿਸ਼ ਕਾਰਨ ਮੁਲਜ਼ਮ ਨੇ ਆਪਣੇ ਸਮੱਰਥਕਾਂ ਦੇ ਨਾਲ ਮਿਲ ਕੇ ਉਸ 'ਤੇ ਹਮਲਾ ਕਰ ਉਸ ਨੂੰ ਜ਼ਖਮੀ ਕਰ ਦਿੱਤਾ। ਵਾਰਦਾਤ ਨੂੰ ਅੰਜ਼ਾਮ ਦੇਣ ਬਾਅਦ ਮੁਲਜ਼ਮ ਮੌਕੇ 'ਤੇ ਫਰਾਰ ਹੋ ਗਏ। ਉਧਰ, ਸਾਬਕਾ ਸਰਪੰਚ ਸੁਖਪਾਲ ਸਿੰਘ ਨੇ ਦੋਸ਼ ਲਗਾਇਆ ਕਿ ਪਿਛਲੀਆਂ ਚੋਣਾਂ ਵਿਚ ਨਰਦੇਵ ਸਿੰਘ ਦਾ ਭਰਾ ਬਲਜਿੰਦਰ ਸਿੰਘ ਉਸ ਤੋਂ ਚੋਣ ਹਾਰ ਗਿਆ ਸੀ, ਜਿਸ ਦੀ ਉਹ ਰੰਜਿਸ਼ ਰੱਖਦਾ ਸੀ।

ਇਸੇ ਰੰਜਿਸ਼ ਕਾਰਨ ਬੀਤੀ ਸ਼ਾਮ ਨੂੰ ਉਹ ਉਸ ਦੇ ਘਰ ਕੋਲੋਂ ਗੁਜ਼ਰ ਰਿਹਾ ਸੀ ਤਾਂ ਬਲਜਿੰਦਰ ਸਿੰਘ ਦੇ ਨਾਲ ਪਹਿਲਾਂ ਤੋਂ ਹੀ ਮੌਜੂਦ ਕਈ ਹਥਿਆਰਬੰਦ ਲੋਕਾਂ ਨੇ ਉਨ੍ਹਾਂ ਨੂੰ ਘੇਰਕੇ ਕੁੱਟਮਾਰ ਕੀਤੀ। ਸੁਖਪਾਲ ਸਿੰਘ ਦੇ ਅਨੁਸਾਰ ਉਨ੍ਹਾਂ ਦਾ ਰੋਲਾ ਸੁਣਕੇ ਪਿੰਡ ਵਾਸੀ ਆਏ ਅਤੇ ਪਿੰਡ ਦੇ ਲੋਕਾਂ ਨੇ ਉਨ੍ਹਾਂ ਨੂੰ ਛੁਡਵਾਇਆ।

ਉਧਰ ਮਾਮਲੇ ਦੀ ਜਾਂਚ ਅਧਿਕਾਰੀ ਏਐੱਸਆਈ ਧਰਮਵੀਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਨਰਦੇਵ ਸਿੰਘ ਦੇ ਬਿਆਨਾਂ 'ਤੇ ਮੁਲਜ਼ਮ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ 'ਚ ਮੁਲਜ਼ਮ ਸੁਰਿੰਦਰ ਸਿੰਘ, ਪਲਵਿੰਦਰ ਸਿੰਘ, ਸੁਖਪ੍ਰੀਤ ਸਿੰਘ ਅਤੇ ਅਮਰ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ, ਜਦੋਂਕਿ ਬਾਕੀ ਮੁਲਜ਼ਮਾਂ ਦੀ ਗਿ੍ਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ।