v> ਹਰਕ੍ਰਿਸ਼ਨ ਸ਼ਰਮਾ, ਬਠਿੰਡਾ : ਮਹਿਲਾ ਥਾਣਾ ਪੁਲਿਸ ਨੇ ਦਾਜ ਦਹੇਜ ਦੇ ਮਾਮਲੇ 'ਚ ਕਥਿੱਤ ਦੋਸ਼ੀ ਲੜਕੀ ਦੇ ਪਤੀ ਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਇਹ ਕਾਰਵਾਈ ਪੀੜ੍ਹਤ ਵਿਆਹੁਤਾ ਵੱਲੋਂ ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਕੀਤੀ ਹੈ। ਫ਼ਿਲਹਾਲ ਕਥਿੱਤ ਦੋਸ਼ੀ ਪਤੀ ਤੇ ਸਹੁਰੇ ਦੀ ਗ੍ਰਿਫ਼ਤਾਰੀ ਹੋਣੀ ਅਜੇ ਬਾਕੀ ਹੈ। ਪੁਲਿਸ ਨੂੰ ਸ਼ਿਕਾਇਤ ਦੇ ਕੇ ਸਿਰਕੀ ਬਜ਼ਾਰ ਵਾਸੀ ਤਮੰਨਾ ਨੇ ਦੱਸਿਆ ਕਿ ਉਸ ਦਾ ਵਿਆਹ ਸਿਰਕੀ ਬਜ਼ਾਰ ਦੇ ਰਹਿਣ ਵਾਲੇ ਰਵੀ ਕੁਮਾਰ ਨਾਲ ਹੋਇਆ ਸੀ। ਉਸ ਦੇ ਪਿਤਾ ਨੇ ਆਪਣੀ ਹੈਸੀਅਤ ਮੁਤਾਬਕ ਉਸ ਦੇ ਵਿਆਹ ਵਿਚ ਦਾਜ ਦਹੇਜ ਦਿੱਤਾ ਸੀ ਪਰ ਵਿਆਹ ਦੇ ਕੁੱਝ ਸਮੇਂ ਬਾਅਦ ਉਸ ਦੇ ਪਤੀ ਅਤੇ ਸਹੁਰੇ ਵੱਲੋਂ ਦਹੇਜ ਨੂੰ ਲੈ ਕੇ ਉਸ ਨੂੰ ਤੰਗ, ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਪੁਲਿਸ ਨੇ ਮਾਮਲੇ ਦੀ ਜਾਂਚ ਪੜਤਾਲ ਕਰਨ ਬਾਅਦ ਕਥਿੱਤ ਦੋਸ਼ੀ ਪਤੀ ਰਵੀ ਕੁਮਾਰ ਤੇ ਸਹੁਰੇ ਈਸ਼ਵਰ ਕੁਮਾਰ 'ਤੇ ਦਾਜ ਦਹੇਜ ਦੀ ਮੰਗ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Posted By: Amita Verma