ਗੁਰਤੇਜ ਸਿੰਘ ਸਿੱਧੂ, ਬਠਿੰਡਾ : ਬਠਿੰਡਾ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਸ਼ਰਾਰਤੀ ਅਨਸਰਾਂ ਦਾ ਅਜੇ ਤਕ ਕੋਈ ਥਹੁ ਪਤਾ ਨਹੀਂ ਲੱਗ ਸਕਿਆ। ਜ਼ਿਲ੍ਹਾ ਪੁਲਿਸ ਨੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਦੋ ਵੱਖ-ਵੱਖ ਕੇਸ ਦਰਜ ਕੀਤੇ ਹਨ, ਪਰ ਇਹ ਨਾਅਰੇ ਲਿਖਣ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਵਾਲੇ ਸਿੱਖ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਪੰਨੂੰ ਕੇਸ ਵਿਚ ਸ਼ਾਮਲ ਨਹੀਂ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਿੱਖ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਨੇ ਖਾਲਿਸਤਾਨੀ ਨਾਅਰੇ ਲਿਖਣ ਦੀ ਜ਼ਿੰਮੇਵਾਰੀ ਲੈਂਦੇ ਹੋਏ ਬਠਿੰਡਾ ਵਿਚ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਲਈ ਆ ਰਹੇ ਪੰਜਾਬ ਦੇ ਮੁੱਖ ਮੰਤਰੀ ਨੂੰ ਮਾਰਨ ਦੀ ਧਮਕੀ ਦਿੱਤੀ ਸੀ। ਉਸਨੇ ਬਕਾਇਦਾ ਆਪਣੀ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਜਾਰੀ ਕੀਤੀ ਹੈ, ਪਰ ਇਸਦੇ ਬਾਵਜੂਦ ਉਸਦਾ ਨਾਮ ਮੁਕੱਦਮੇ 'ਚ ਸ਼ਾਮਲ ਨਾ ਕਰਨਾ ਸਮਝ ਤੋਂ ਪਰ੍ਹੇ ਹੈ। ਭਾਵੇਂ ਬਠਿੰਡਾ ਪੁਲਿਸ ਨੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਪਰ ਦਿਲਚਸਪ ਗੱਲ ਇਹ ਹੈ ਕਿ ਸੋਸ਼ਲ ਮੀਡੀਆ 'ਤੇ ਇਸ ਘਟਨਾ ਦੀ ਜਿੰਮੇਵਾਰੀ ਲੈਣ ਵਾਲੇ ਸਿੱਖ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਪੰਨੂ ਦਾ ਨਾ ਇਸ ਵਿਚ ਸ਼ਾਮਲ ਨਹੀਂ ਕੀਤਾ ਗਿਆ। ਹਾਲਾਂਕਿ ਕੁਝ ਸਮਾਂ ਪਹਿਲਾਂ ਵੀ ਜੰਗਲਾਤ ਵਿਭਾਗ ਤੇ ਬਠਿੰਡਾ ਥਰਮਲ ਨੇੜੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਸਨ। ਪੁਲਿਸ ਉਸ ਸਮੇਂ ਵੀ ਪਹਿਲਾਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ, ਪਰ ਕੁਝ ਹਿੰਦੂ ਸੰਗਠਨਾਂ ਦੇ ਤੋਂ ਵਿਰੋਧ ਤੋਂ ਬਾਅਦ ਗੁਰਪਤਵੰਤ ਪੰਨੂੰ ਨੂੰ ਮੁਕੱਦਮੇ ਵਿੱਚ ਸ਼ਾਮਲ ਕਰ ਲਿਆ ਗਿਆ ਸੀ। ਪ੍ਰਰਾਪਤ ਜਾਣਕਾਰੀ ਅਨੁਸਾਰ ਐੱਨਐੱਫਐੱਲ ਬਠਿੰਡਾ ਦੇ ਸੀਨੀਅਰ ਮੈਨੇਜਰ ਕਰਮ ਚੰਦ ਸ਼ਰਮਾ ਨੇ ਥਾਣਾ ਥਰਮਲ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਦੱਸਿਆ ਕਿ ਮੰਗਲਵਾਰ ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਐੱਨਐਫਐਲ ਦੀ ਦੀਵਾਰ ਉਪਰ ਐਂਟੀ ਨੈਸ਼ਨਲ ਸਲੋਗਨ ਲਿਖੇ ਹਨ। ਥਾਣਾ ਥਰਮਲ ਪੁਲਿਸ ਨੇ ਨਾਅਰੇ ਲਿਖਣ ਵਾਲੇ ਵਿਅਕਤੀਆਂ ਖਿਲਾਫ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਤਰਾਂ੍ਹ ਹੀ ਥਾਣਾ ਕੈਨਾਲ ਕਲੋਨੀ ਨੇ ਸਹਾਇਕ ਥਾਣੇਦਾਰ ਜਸਕਰਨ ਸਿੰਘ ਦੇ ਬਿਆਨਾਂ 'ਤੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਅਤੇ ਮੈਰੀਟੋਰੀਅਸ ਸਕੂਲ ਬਠਿੰਡਾ ਦੀ ਦੀਵਾਰ 'ਤੇ ਐਂਟੀ ਨੈਸ਼ਨਲ ਸਲੋਗਨ ਲਿਖਣ ਵਾਲੇ ਅਣਪਛਾਤੇ ਵਿਅਕਤੀਆਂ ਖ਼ਲਿਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਖ਼ਾਲਸਤਾਨੀ ਪੱਖੀ ਨਾਅਰੇ ਲਿਖਣ ਵਾਲਿਆਂ ਦੀ ਗਿ੍ਫ਼ਤਾਰੀ ਲਈ ਸੀਸੀਟੀਵੀ ਕੈਮਰੇ ਖੰਗਾਲ ਰਹੀ ਹੈ।