ਮੋਟਰਸਾਈਕਲ ਚੋਰੀ ਹੋਣ ਦੇ ਮਾਮਲੇ ’ਚ ਕੇਸ ਦਰਜ
ਇਸੇ ਤਰ੍ਹਾਂ ਥਾਣਾ ਤਲਵੰਡੀ ਸਾਬੋ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪਿੰਡ ਕੋਟਸ਼ਮੀਰ ਵਾਸੀ ਇਕਬਾਲ ਸਿੰਘ ਨੇ ਦੱਸਿਆ ਕਿ ਕੋਈ ਅਣਪਛਾਤਾ ਵਿਅਕਤੀ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਉਸ ਦਾ ਮੋਟਰਸਾਈਕਲ ਚੋਰੀ ਕਰਕੇ ਲੈ ਗਿਆ। ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਰਾਮ ਸਿੰਘ ਕਰ ਰਹੇ ਹਨ। ਪੁਲਿਸ ਨੇ ਦੋਵੇਂ ਮਾਮਲਿਆਂ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
Publish Date: Wed, 19 Aug 2026 04:18 PM (IST)
Updated Date: Wed, 19 Aug 2026 04:21 PM (IST)
ਸਟਾਫ਼ ਰਿਪੋਰਟਰ ਬਠਿੰਡਾ। ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਮੋਟਰਸਾਈਕਲ ਚੋਰੀ ਹੋਣ ਦੇ ਮਾਮਲਿਆਂ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤੇ ਹਨ। ਥਾਣਾ ਕੋਤਵਾਲੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਨਵੀਂ ਬਸਤੀ ਵਾਸੀ ਰਵਿੰਦਰ ਮੰਗਲ ਨੇ ਦੱਸਿਆ ਕਿ ਕੋਈ ਅਣਪਛਾਤਾ ਵਿਅਕਤੀ ਉਸ ਦੇ ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ ਕਰਕੇ ਲੈ ਗਿਆ। ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਜਰਨੈਲ ਸਿੰਘ ਕਰ ਰਹੇ ਹਨ। ਇਸੇ ਤਰ੍ਹਾਂ ਥਾਣਾ ਤਲਵੰਡੀ ਸਾਬੋ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪਿੰਡ ਕੋਟਸ਼ਮੀਰ ਵਾਸੀ ਇਕਬਾਲ ਸਿੰਘ ਨੇ ਦੱਸਿਆ ਕਿ ਕੋਈ ਅਣਪਛਾਤਾ ਵਿਅਕਤੀ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਉਸ ਦਾ ਮੋਟਰਸਾਈਕਲ ਚੋਰੀ ਕਰਕੇ ਲੈ ਗਿਆ। ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਰਾਮ ਸਿੰਘ ਕਰ ਰਹੇ ਹਨ। ਪੁਲਿਸ ਨੇ ਦੋਵੇਂ ਮਾਮਲਿਆਂ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।