- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਥਿਤ ਸ਼ਰਾਬ ਘੋਟਾਲਾ ਮਾਮਲੇ ਵਿੱਚ ਅਦਾਲਤ ਵੱਲੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੀਨੀਅਰ ਆਗੂ ਮੁਨੀਸ਼ ਸਿਸੋਦੀਆ ਨੂੰ ਬਾਇੱਜਤ ਬਰੀ ਕਰ ਦਿੱਤੇ ਜਾਣ ਤੋਂ ਬਾਅਦ ਜ਼ਿਲ੍ਹਾ ਬਠਿੰਡਾ ਵਿੱਚ ਪਾਰਟੀ ਵਰਕਰਾਂ ਵੱਲੋਂ ਖੁਸ਼ੀ ਮਨਾਈ ਗਈ। ਇਸ ਮੌਕੇ ‘ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ ਦੀ ਅਗਵਾਈ ਹੇਠ ਵਰਕਰਾਂ ਨੇ ਇਕੱਠੇ ਹੋ ਕੇ ਲੱਡੂ ਵੰਡੇ ਅਤੇ ਇਕ-ਦੂਜੇ ਨੂੰ ਵਧਾਈ ਦਿੱਤੀ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ - ਕਥਿਤ ਸ਼ਰਾਬ ਘੋਟਾਲਾ ਮਾਮਲੇ ਵਿੱਚ ਅਦਾਲਤ ਵੱਲੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੀਨੀਅਰ ਆਗੂ ਮੁਨੀਸ਼ ਸਿਸੋਦੀਆ ਨੂੰ ਬਾਇੱਜਤ ਬਰੀ ਕਰ ਦਿੱਤੇ ਜਾਣ ਤੋਂ ਬਾਅਦ ਜ਼ਿਲ੍ਹਾ ਬਠਿੰਡਾ ਵਿੱਚ ਪਾਰਟੀ ਵਰਕਰਾਂ ਵੱਲੋਂ ਖੁਸ਼ੀ ਮਨਾਈ ਗਈ। ਇਸ ਮੌਕੇ ‘ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ ਦੀ ਅਗਵਾਈ ਹੇਠ ਵਰਕਰਾਂ ਨੇ ਇਕੱਠੇ ਹੋ ਕੇ ਲੱਡੂ ਵੰਡੇ ਅਤੇ ਇਕ-ਦੂਜੇ ਨੂੰ ਵਧਾਈ ਦਿੱਤੀ।
ਇਸ ਮੌਕੇ ਆਪ ਦੇ ਲੋਕ ਸਭਾ ਹਲਕਾ ਇੰਚਾਰਜ ਅਤੇ ਸ਼ੂਗਰਫੈਡ ਦੇ ਚੇਅਰਮੈਨ ਐਡਵੋਕੇਟ ਨਵਦੀਪ ਸਿੰਘ ਜੀਦਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਨਾਅਰੇਬਾਜ਼ੀ ਕਰਦਿਆਂ ਵਰਕਰਾਂ ਨੇ ਕਿਹਾ ਕਿ ਸੱਚਾਈ ਦੀ ਜਿੱਤ ਹੋਈ ਹੈ ਅਤੇ ਨਿਆਂ ਪ੍ਰਣਾਲੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਲਗਾਏ ਗਏ ਦੋਸ਼ ਬੇਬੁਨਿਆਦ ਸਨ। ਇਸ ਮੌਕੇ ਜਤਿੰਦਰ ਸਿੰਘ ਭੱਲਾ ਨੇ ਕਿਹਾ ਕਿ ਅਦਾਲਤ ਦੇ ਫ਼ੈਸਲੇ ਨਾਲ ਇਹ ਸਾਬਤ ਹੋ ਗਿਆ ਹੈ ਕਿ ਕੇਜਰੀਵਾਲ, ਸਿਸੋਦੀਆ ਅਤੇ ਆਪ ਦੀ ਨੀਤੀ ਕੱਟੜ ਇਮਾਨਦਾਰੀ ‘ਤੇ ਆਧਾਰਤ ਹੈ। ਉਨ੍ਹਾਂ ਕਿਹਾ ਕਿ ਰਾਜਨੀਤਕ ਵਿਰੋਧੀਆਂ ਵੱਲੋਂ ਝੂਠੇ ਮਾਮਲੇ ਬਣਾਕੇ ਪਾਰਟੀ ਦੀ ਛਵੀ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਅੰਤ ਵਿੱਚ ਸੱਚਾਈ ਸਾਹਮਣੇ ਆ ਗਈ। ਭੱਲਾ ਨੇ ਕਿਹਾ ਕਿ ਪਾਰਟੀ ਨੇ ਹਮੇਸ਼ਾ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਲੜਾਈ ਲੜੀ ਹੈ ਅਤੇ ਅੱਗੇ ਵੀ ਲੋਕਹਿੱਤ ਮੁੱਦਿਆਂ ‘ਤੇ ਡਟ ਕੇ ਖੜ੍ਹੀ ਰਹੇਗੀ। ਉਨ੍ਹਾਂ ਦਾਅਵਾ ਕੀਤਾ ਕਿ ਇਸ ਫ਼ੈਸਲੇ ਨਾਲ ਦੇਸ਼ ਦੀ ਰਾਜਨੀਤੀ ਵਿੱਚ ਇਕ ਵੱਡਾ ਸੰਦੇਸ਼ ਗਿਆ ਹੈ ਕਿ ਸੱਚ ਅਤੇ ਇਮਾਨਦਾਰੀ ਨੂੰ ਝੁਕਾਇਆ ਨਹੀਂ ਜਾ ਸਕਦਾ।
ਜੀਦਾ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਆਮ ਆਦਮੀ ਪਾਰਟੀ ਦੇ ਸਮਰਥਕਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪਾਰਟੀ ਦੇ ਨੇਤਾਵਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਸਨ, ਉਹਨਾਂ ਨੂੰ ਅੱਜ ਮੂੰਹ ਦੀ ਖਾਣੀ ਪਈ ਹੈ। ਵਰਕਰਾਂ ਨੇ ਢੋਲ-ਨਗਾਰੇ ਵਜਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਮਿਠਾਈ ਵੰਡ ਕੇ ਜਸ਼ਨ ਮਨਾਇਆ। ਉਧਰ ਰਾਜਨੀਤਕ ਮਾਹੌਲ ਵਿੱਚ ਇਸ ਫ਼ੈਸਲੇ ਨੂੰ ਲੈ ਕੇ ਚਰਚਾ ਜਾਰੀ ਹੈ। ਵੱਖ-ਵੱਖ ਧਿਰਾਂ ਵੱਲੋਂ ਆਪਣੇ-ਆਪਣੇ ਤਰੀਕੇ ਨਾਲ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਪਰ ਆਪ ਆਗੂਆਂ ਦਾ ਕਹਿਣਾ ਹੈ ਕਿ ਇਹ ਫ਼ੈਸਲਾ ਸਿਰਫ਼ ਦੋ ਵਿਅਕਤੀਆਂ ਦੀ ਜਿੱਤ ਨਹੀਂ, ਸਗੋਂ ਸਾਫ਼ ਸੁਥਰੀ ਰਾਜਨੀਤੀ ਦੀ ਜਿੱਤ ਹੈ। ਅੰਤ ਵਿੱਚ ਭੱਲਾ ਨੇ ਕਿਹਾ ਕਿ ਪਾਰਟੀ ਹੁਣ ਹੋਰ ਵਧੇਰੇ ਜੋਸ਼ ਨਾਲ ਲੋਕਾਂ ਦੀ ਸੇਵਾ ਵਿੱਚ ਜੁਟੇਗੀ ਅਤੇ ਪੰਜਾਬ ਸਮੇਤ ਦੇਸ਼ ਭਰ ਵਿੱਚ ਵਿਕਾਸ ਅਤੇ ਪਾਰਦਰਸ਼ੀ ਸ਼ਾਸਨ ਲਈ ਕੰਮ ਕਰਦੀ ਰਹੇਗੀ।