ਅਕਾਲੀ-ਭਾਜਪਾ ਗਠਜੋੜ ਦੀ ਖੁਸ਼ੀ ’ਚ ਲੱਡੂ ਵੰਡ ਕੇ ਮਨਾਇਆ ਜਸ਼ਨ ਅਕਾਲੀ-ਭਾਜਪਾ ਗਠਜੋੜ ਦੀ ਖੁਸ਼ੀ ’ਚ ਲੱਡੂ ਵੰਡ ਕੇ ਮਨਾਇਆ ਜਸ਼ਨ
Publish Date: Wed, 25 Nov 2026 04:59 PM (IST)
Updated Date: Wed, 25 Nov 2026 05:01 PM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ ਕੋਟ ਫੱਤਾ, ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਗਠਜੋੜ ਹੋਣ ਦੀ ਖੁਸ਼ੀ ਵਿਚ ਕੋਟ ਸ਼ਮੀਰ ਸਰਕਲ ਦੇ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਵੱਲੋਂ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਇਸ ਸਬੰਧੀ ਨਗਰ ਕੋਟ ਸ਼ਮੀਰ ਦੇ ਨਗਰ ਪੰਚਾਇਤ ਦਫ਼ਤਰ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਦੋਵਾਂ ਪਾਰਟੀਆਂ ਦੇ ਸਰਕਲ ਪੱਧਰੀ ਅਹੁਦੇਦਾਰਾਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਆਗੂਆਂ ਤੇ ਵਰਕਰਾਂ ਨੇ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ ਤੇ ਗਠਜੋੜ ਦਾ ਸਵਾਗਤ ਕਰਦਿਆਂ ਆਪਣੀ ਖੁਸ਼ੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਵਿਚਾਲੇ ਹੋਏ ਗਠਜੋੜ ਨਾਲ ਪੰਜਾਬ ਦੀ ਸਿਆਸਤ ਵਿਚ ਨਵਾਂ ਸਿਆਸੀ ਸਮੀਕਰਨ ਬਣਿਆ ਹੈ। ਸਮਾਗਮ ਦੌਰਾਨ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਕੋਟ ਸ਼ਮੀਰ ਸਰਕਲ ਪ੍ਰਧਾਨ ਨਿਰਮਲ ਸਿੰਘ ਨਿੰਮਾ, ਜਨਰਲ ਕੌਂਸਲ ਮੈਂਬਰ ਗੁਰਦੀਪ ਸਿੰਘ ਕੋਟ ਸ਼ਮੀਰ, ਯੂਥ ਸਰਕਲ ਪ੍ਰਧਾਨ ਸ਼ਮਿੰਦਰ ਸਿੰਘ ਕਟਾਰ ਸਿੰਘ ਵਾਲਾ, ਗੁਰਤੇਜ ਸਿੰਘ ਔਲਖ ਫੂਸ ਮੰਡੀ, ਕੌਂਸਲਰ ਪਰਮਜੀਤ ਸਿੰਘ ਪੰਮਾ, ਨਗਰ ਪੰਚਾਇਤ ਦੀ ਮੀਤ ਪ੍ਰਧਾਨ ਸੁਖਵਿੰਦਰ ਕੌਰ ਦੇ ਪਤੀ ਹਰਭਜਨ ਸਿੰਘ, ਕੌਂਸਲਰ ਸੁਖਪਾਲ ਸਿੰਘ, ਕੌਂਸਲਰ ਪ੍ਰੀਤੀ ਕੌਰ ਦੇ ਪਰਿਵਾਰਕ ਮੈਂਬਰ ਗੁਰਨੈਬ ਸਿੰਘ, ਕੌਂਸਲਰ ਮਨਜੀਤ ਕੌਰ ਦੇ ਪਤੀ ਸਵਰਨਜੀਤ ਸਿੰਘ ਸਰਨੀ, ਕੌਂਸਲਰ ਰਾਮ ਸਿੰਘ, ਕੌਂਸਲਰ ਸੰਦੀਪ ਸੰਧੂ, ਕੁਲਦੀਪ ਸਿੰਘ, ਕਬੱਡੀ ਖਿਡਾਰੀ ਪੀਤਾ ਅਤੇ ਜੱਗਾ, ਸਾਬਕਾ ਕੌਂਸਲਰ ਬਲਜਿੰਦਰ ਸਿੰਘ (ਵਾਈਸ ਪ੍ਰਧਾਨ), ਜਗਸੀਰ ਸਿੰਘ ਫੂਸ ਮੰਡੀ, ਸਤਪਾਲ ਸਿੰਘ, ਮੰਡਲ ਵਾਈਸ ਪ੍ਰਧਾਨ ਗੁਰਮੀਤ ਸਿੰਘ ਸਿੱਧੂ ਸਮੇਤ ਦੋਵਾਂ ਪਾਰਟੀਆਂ ਦੇ ਵੱਡੀ ਗਿਣਤੀ ਵਿਚ ਅਹੁਦੇਦਾਰ, ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।