ਪਰਗਟ ਸਿੰਘ ਦੀ ਨਿਯੁਕਤੀ ’ਤੇ ਲੱਡੂ ਵੰਡ ਕੇ ਜਸ਼ਨ ਮਨਾਇਆ ਪਰਗਟ ਸਿੰਘ ਦੀ ਨਿਯੁਕਤੀ ਤੇ ਲੱਡੂ ਵੰਡ ਕੇ ਜਸ਼ਨ ਮਨਾਇਆ
Publish Date: Sun, 04 Oct 2026 04:09 PM (IST)
Updated Date: Sun, 04 Oct 2026 04:11 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ- ਹਲਕਾ ਰਾਮਪੁਰਾ ਫੂਲ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਅਗਵਾਈ ਹੇਠ ਭਾਈ ਬਹਿਲੋ ਚੌਂਕ ਭਗਤਾ ਭਾਈਕਾ ਵਿਖੇ ਸੀਨੀਅਰ ਕਾਂਗਰਸ ਆਗੂ ਅਤੇ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦੀ ਖੁਸ਼ੀ ਵਿਚ ਲੱਡੂ ਵੰਡ ਕੇ ਅਤੇ ਪਟਾਕੇ ਚਲਾ ਕੇ ਜਸ਼ਨ ਮਨਾਇਆ। ਇਸ ਸਮੇਂ ਵੱਡੀ ਗਿਣਤੀ ਵਿਚ ਇਕੱਤਰ ਹੋਏ ਕਾਂਗਰਸੀ ਵਰਕਰਾਂ ਦੇ ਚਿਹਰਿਆਂ ਤੇ ਸਿਆਸੀ ਰੌਣਕ ਵੇਖਣ ਵਾਲੀ ਸੀ ਅਤੇ ਉਨ੍ਹਾਂ ਦੇ ਹੌਸਲੇ ਬੁਲੰਦ ਨਜ਼ਰ ਆ ਰਹੇ ਸਨ। ਇਸ ਸਮੇਂ ਸਾਬਕਾ ਮੰਤਰੀ ਕਾਂਗੜ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਨੇ ਬੇਹੱਦ ਕਾਬਲ ਇਨਸਾਨ ਪਰਗਟ ਸਿੰਘ ਨੂੰ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਸਰਕਾਰ ਬਣਾਉਣ ਵਿਚ ਸਫਲ ਹੋਵੇਗੀ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਦੀ ਨਿਯੁਕਤੀ ਨਾਲ ਕਾਂਗਰਸ ਦੇ ਵਰਕਰਾਂ ਵਿਚ ਵੱਡਾ ਸਿਆਸੀ ਜੋਸ਼ ਪੈਦਾ ਹੋਇਆ ਹੈ। ਇਸ ਮੌਕੇ ਕਾਂਗਰਸੀ ਵਰਕਰਾਂ ਨੇ ਲੱਡੂ ਵੰਡ ਕੇ ਖੂਬ ਪਟਾਕੇ ਚਲਾ ਕੇ ਜਸ਼ਨ ਮਨਾਏ। ਇਸ ਸਮੇਂ ਬੂਟਾ ਸਿੰਘ ਸਿੱਧੂ ਸਾਬਕਾ ਪ੍ਰਧਾਨ ਨਗਰ ਪੰਚਾਇਤ ਭਗਤਾ, ਜਗਜੀਤ ਸਿੰਘ ਕੋਇਰ ਸਿੰਘ ਵਾਲਾ, ਜਸਪਾਲ ਸਿੰਘ ਧਾਲੀਵਾਲ ਆਦਮਪੁਰਾ, ਅਮਨਦੀਪ ਸਿੰਘ ਸਲਾਬਤਪੁਰਾ ਸਰਪੰਚ, ਇੰਦਰਜੀਤ ਸਿੰਘ ਨਾਗਪਾਲ, ਤੀਰਥ ਸਿੰਘ ਦਿਆਲਪੁਰਾ, ਲਖਵੀਰ ਸਿੰਘ ਆਦਮਪੁਰਾ, ਗੁਰਦੀਪ ਸਿੰਘ ਕੋਠਾਗੁਰੂ, ਗੋਰਾ ਸਿੰਘ ਕਾਂਗੜ, ਲਖਵੀਰ ਸਿੰਘ ਲੱਖਾ, ਜਸਵਿੰਦਰ ਸਿੰਘ ਭੋਲਾ ਰਾਮੂਵਾਲਾ, ਇੰਦਰਜੀਤ ਸਿੰਘ ਭੋਡੀਪੁਰਾ, ਜਸਮੀਤ ਸਿੰਘ ਬਰਾੜ, ਗੁਰਪ੍ਰੀਤ ਸਿੰਘ ਖਾਨਾਪੱਤੀ, ਪਰਮਿੰਦਰ ਸਿੰਘ ਜਲਾਲ, ਸੁਰਿੰਦਰ ਕਟਾਰੀਆਂ, ਕੌਂਸਲਰ ਰਾਜਵਿੰਦਰ ਸਿੰਘ ਰਾਜਾ, ਗੁਰਤੇਜ ਸਿੰਘ ਤੇਜੀ, ਗੁਰਪ੍ਰੀਤ ਸਿੰਘ ਘਾਰੂ, ਰਣਜੀਤ ਸਿੰਘ ਦਿਆਲਪੁਰਾ, ਹਰਭਜਨ ਸਿੰਘ ਭਗਤਾ, ਜਸਵਿੰਦਰ ਸਿੰਘ ਪੱਪੂ, ਗੁਰਮੀਤ ਸਿੰਘ ਕੌਸਲਰ, ਬਾਦਲ ਸਿੰਘ ਭਗਤਾ, ਨੀਲਾ ਸਿੰਘ ਭਗਤਾ, ਬਲਕਰਨ ਸਿੰਘ ਮਾਨ, ਸੁੰਦਰ ਲਾਲ ਕਾਂਗੜ, ਭੂਸਨ ਜਿੰਦਲ, ਪਰਮਜੀਤ ਸਿੰਘ ਬਿਦਰ ਆਦਿ ਹਾਜਰ ਸਨ।