ਸਰਬੱਤ ਦਾ ਭਲਾ ਟਰੱਸਟ ਵੱਲੋਂ ਕੋਰਸ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਸਰਬੱਤ ਦਾ ਭਲਾ ਟਰੱਸਟ ਵੱਲੋਂ ਕੋਰਸ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ
Publish Date: Mon, 21 Sep 2026 04:36 PM (IST)
Updated Date: Mon, 21 Sep 2026 04:38 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸਪੀ ਸਿੰਘ ਓਬਰਾਏ ਦੀ ਅਗਵਾਈ ਅਤੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਤੇ ਡਾਇਰੈਕਟਰ ਸਿੱਖਿਆ ਇੰਦਰਜੀਤ ਕੌਰ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਠਿੰਡਾ ਇਕਾਈ ਵੱਲੋਂ ਟੀਚਰ ਹੋਮ ਵਿਖੇ ਸੰਨੀ ਓਬਰਾਏ ਸਵੈ-ਰੁਜ਼ਗਾਰ ਯੋਜਨਾ ਤਹਿਤ ਚਲਾਏ ਜਾ ਰਹੇ ਕੰਪਿਊਟਰ ਸੈਂਟਰ ਦੇ ਵਿਦਿਆਰਥੀਆਂ ਨੂੰ ਕੋਰਸ ਪੂਰਾ ਕਰਨ ਉਪਰੰਤ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪ੍ਰੋ. ਜਸਵੰਤ ਸਿੰਘ ਬਰਾੜ ਨੇ ਦੱਸਿਆ ਕਿ ਟਰੱਸਟ ਵੱਲੋਂ ਬਠਿੰਡਾ ਜ਼ਿਲ੍ਹੇ ਵਿਚ ਟੀਚਰ ਹੋਮ ਤੋਂ ਇਲਾਵਾ ਪੰਜ ਹੋਰ ਸਿਲਾਈ ਅਤੇ ਕੰਪਿਊਟਰ ਸੈਂਟਰ ਚਲਾਏ ਜਾ ਰਹੇ ਹਨ। ਇਸ ਤੋਂ ਇਲਾਵਾ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਜ਼ਿਲ੍ਹੇ ਵਿਚ ਅੱਠ ਲੈਬੋਰੇਟਰੀਆਂ ਵੀ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ 150 ਤੋਂ ਵੱਧ ਲੋੜਵੰਦਾਂ ਨੂੰ ਹਰ ਮਹੀਨੇ ਪੈਨਸ਼ਨ ਦਿੱਤੀ ਜਾ ਰਹੀ ਹੈ। ਪਿਛਲੇ ਇਕ ਸਾਲ ਦੌਰਾਨ ਜ਼ਿਲ੍ਹੇ ਵਿਚ ਦੋ ਲੋੜਵੰਦ ਪਰਿਵਾਰਾਂ ਨੂੰ ਮਕਾਨ ਬਣਾ ਕੇ ਦਿੱਤੇ ਗਏ ਹਨ। ਪ੍ਰੋ. ਬਰਾੜ ਨੇ ਦੱਸਿਆ ਕਿ ਜਲਦ ਹੀ ਪੂਜਾਂ ਵਾਲਾ ਮਹਲਾ ਬਠਿੰਡਾ ਵਿਖੇ ਮਾਹਿਰ ਡਾਕਟਰਾਂ ਦੀ ਟੀਮ ਦੇ ਸਹਿਯੋਗ ਨਾਲ ਵਿਸ਼ਾਲ ਮੈਡੀਕਲ ਕੈਂਪ ਲਾਇਆ ਜਾਵੇਗਾ। ਇਸ ਦੌਰਾਨ ਲੋੜਵੰਦਾਂ ਨੂੰ ਡਾਕਟਰੀ ਸਹਾਇਤਾ ਦੇ ਨਾਲ-ਨਾਲ ਜ਼ਰੂਰੀ ਦਵਾਈਆਂ ਵੀ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਜਨਰਲ ਸਕੱਤਰ ਅਮਰਜੀਤ ਸਿੰਘ, ਕੈਸ਼ੀਅਰ ਬਲਦੇਵ ਸਿੰਘ, ਮੈਂਬਰ-ਮੈਨੇਜਰ ਗੁਰਤੇਜ ਸਿੰਘ ਸਿੱਧੂ ਅਤੇ ਮੈਂਬਰ ਗੁਰਪਿਆਰ ਸਿੰਘ ਹਾਜ਼ਰ ਸਨ।