ਸਿਖਲਾਈ ਪੂਰੀ ਕਰਨ ਵਾਲੀਆਂ ਧੀਆਂ ਨੂੰ ਸਰਟੀਫਿਕੇਟ ਵੰਡੇ ਸਿਖਲਾਈ ਪੂਰੀ ਕਰਨ ਵਾਲੀਆਂ ਧੀਆਂ ਨੂੰ ਸਰਟੀਫਿਕੇਟ ਵੰਡੇ
Publish Date: Mon, 12 Oct 2026 04:36 PM (IST)
Updated Date: Mon, 12 Oct 2026 04:38 PM (IST)
ਹਰਮੇਲ ਸਾਗਰ, ਪੰਜਾਬੀ ਜਾਗਰਣ ਭੁੱਚੋ ਮੰਡੀ। ਦ੍ਰਿਸ਼ਟੀ ਆਈ ਡੋਨੇਸ਼ਨ ਸੁਸਾਇਟੀ ਵੱਲੋਂ ਆਜ਼ਾਦੀ ਘੁਲਾਟੀਏ ਮਾਸਟਰ ਮਨਸਾ ਰਾਮ ਦੀ ਯਾਦ ਵਿਚ ਚਲਾਏ ਜਾ ਰਹੇ ਮੁਫ਼ਤ ਸਿਲਾਈ ਸੈਂਟਰ ਦਾ ਮੌਜੂਦਾ ਬੈਚ ਸਫ਼ਲਤਾਪੂਰਵਕ ਮੁਕੰਮਲ ਹੋਣ ’ਤੇ ਪੰਚਾਇਤੀ ਸ਼ਿਵ ਮੰਦਰ ਵਿਖੇ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸਿਲਾਈ ਦੀ ਸਿਖਲਾਈ ਪੂਰੀ ਕਰਨ ਵਾਲੀਆਂ ਧੀਆਂ ਨੂੰ ਸਰਟੀਫਿਕੇਟ ਵੰਡੇ ਗਏ, ਜਦਕਿ ਸਮਾਜ ਸੇਵਾ ਵਿਚ ਅਹਿਮ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਸਮਾਗਮ ਵਿਚ ਨਗਰ ਕੌਂਸਲ ਦੀ ਪ੍ਰਧਾਨ ਨੀਨਾ ਬਾਂਸਲ, ਸੀਨੀਅਰ ਮੀਤ ਪ੍ਰਧਾਨ ਅੰਜਲੀ ਗਰਗ ਤੇ ਮੀਤ ਪ੍ਰਧਾਨ ਰੁਪਿੰਦਰ ਕੌਰ ਸਮੇਤ ਸਮੂਹ ਕੌਂਸਲਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਕੌਂਸਲਰ ਨਰਦੀਪ ਗਰਗ, ਪ੍ਰਿੰਸ ਗੋਲਨ, ਬੰਟੀ ਕੁਮਾਰ, ਜਸਵਿੰਦਰ ਕੌਰ, ਸਾਧੂ ਰਾਮ ਸ਼ਰਮਾ, ਆਤਮਾ ਸਿੰਘ, ਪੰਮੀ, ਸੰਦੀਪ ਸਿੰਘ ਰਮਣਾ ਤੇ ਸੰਤੋਖ ਸਿੰਘ ਜੁਗਨੂ ਵੀ ਮੌਜੂਦ ਰਹੇ। ਇਸ ਤੋਂ ਇਲਾਵਾ ਲਾਲਾ ਮਨੋਹਰ ਲਾਲ, ਕੱਚਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੁਨੀਲ ਗਰਗ, ਮੰਦਰ ਕਮੇਟੀ ਦੇ ਆਗੂ ਲਾਜਪਤ ਰਾਏ ਲੱਕੀ, ਯੂਥ ਕਾਂਗਰਸੀ ਆਗੂ ਮਨੀ ਬਾਂਸਲ, ਸਮਾਜ ਸੇਵੀ ਸੁਭਾਸ਼ ਕੁਮਾਰ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਜੋਨੀ ਬਾਂਸਲ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮੋਹਿਤ ਗੁਪਤਾ, ਅਗਰਵਾਲ ਸਭਾ ਦੇ ਪ੍ਰਧਾਨ ਸੁਰਿੰਦਰ ਗਰਗ, ਗਊ ਸੇਵਕ ਅਮਿਤ ਟਿੰਕਾ ਅਤੇ ਸਮਾਜ ਸੇਵੀ ਕੇਵਲ ਕ੍ਰਿਸ਼ਨ ਗੱਜੂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।