ਚੇਅਰਮੈਨ ਭੱਲਾ ਨੇ ਲਾਇਆ ਖੁੱਲ੍ਹਾ ਦਰਬਾਰ, ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਚੇਅਰਮੈਨ ਭੱਲਾ ਨੇ ਲਾਇਆ ਖੁੱਲ੍ਹਾ ਦਰਬਾਰ, ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ
Publish Date: Tue, 25 Aug 2026 04:10 PM (IST)
Updated Date: Tue, 25 Aug 2026 04:13 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਅਤੇ ਪਿੰਡਾਂ ਦੇ ਨੇੜੇ ਜਾ ਕੇ ਸੁਣਨ ਅਤੇ ਉਨ੍ਹਾਂ ਦਾ ਹੱਲ ਕਰਵਾਉਣਦੇ ਉਦੇਸ਼ ਨਾਲ ਨਗਰ ਸੁਧਾਰ ਟਰੱਸਟ ਬਠਿੰਡਾ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ ਵੱਲੋਂ ਆਪਣੇ ਜੱਦੀ ਪਿੰਡ ਕੋਠਾ ਗੁਰੂ ਵਿਖੇ ਸਥਿਤ ਦਫ਼ਤਰ ਵਿਚ ਖੁੱਲ੍ਹਾ ਦਰਬਾਰ ਲਾਇਆ ਗਿਆ। ਇਸ ਮੌਕੇ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਲੋਕ ਆਪਣੀਆਂ ਸਮੱਸਿਆਵਾਂ ਲੈ ਕੇ ਪਹੁੰਚੇ। ਖੁੱਲ੍ਹੇ ਦਰਬਾਰ ਦੌਰਾਨ ਲੋਕਾਂ ਨੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਨੂੰ ਆਪਣੀਆਂ ਨਿੱਜੀ ਅਤੇ ਸਾਂਝੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਲੋਕਾਂ ਵੱਲੋਂ ਬਿਜਲੀ, ਪਾਣੀ, ਸੜਕਾਂ, ਗਲੀਆਂ-ਨਾਲੀਆਂ, ਸਫ਼ਾਈ, ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਸਮੇਤ ਹੋਰ ਵੱਖ-ਵੱਖ ਮੁਸ਼ਕਲਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ ਗਈਆਂ। ਚੇਅਰਮੈਨ ਨੇ ਹਰੇਕ ਵਿਅਕਤੀ ਦੀ ਸਮੱਸਿਆ ਨੂੰ ਧਿਆਨ ਨਾਲ ਸੁਣਿਆ ਅਤੇ ਸਬੰਧਤ ਮਾਮਲਿਆਂ ਬਾਰੇ ਜਾਣਕਾਰੀ ਵੀ ਹਾਸਲ ਕੀਤੀ। ਇਸ ਦੌਰਾਨ ਕਈ ਲੋਕਾਂ ਵੱਲੋਂ ਦੱਸੀਆਂ ਗਈਆਂ ਸਮੱਸਿਆਵਾਂ ਦਾ ਚੇਅਰਮੈਨ ਨੇ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਹੱਲ ਕਰਵਾਇਆ। ਜਦਕਿ ਜਿਹੜੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਸੰਭਵ ਨਹੀਂ ਸੀ, ਉਨ੍ਹਾਂ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਕਿਹਾ ਗਿਆ। ਜਤਿੰਦਰ ਸਿੰਘ ਭੱਲਾ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਉਨ੍ਹਾਂ ਦਾ ਸਮੇਂ ਸਿਰ ਹੱਲ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਆਪਣੇ ਕੰਮਾਂ ਲਈ ਬੇਲੋੜੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਅਧਿਕਾਰੀਆਂ ਨੂੰ ਲੋਕਾਂ ਨਾਲ ਸਿੱਧਾ ਸੰਪਰਕ ਰੱਖ ਕੇ ਕੰਮ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਖੁੱਲ੍ਹੇ ਦਰਬਾਰ ਲਾਉਣ ਦਾ ਮੁੱਖ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਨੂੰ ਇਕੋ ਥਾਂ ’ਤੇ ਸੁਣ ਕੇ ਉਨ੍ਹਾਂ ਦੇ ਹੱਲਲਈ ਤੁਰੰਤ ਕਾਰਵਾਈ ਕਰਵਾਉਣਾ ਹੈ। ਇਸ ਮੌਕੇ ਪਹੁੰਚੇ ਲੋਕਾਂ ਨੇ ਵੀ ਆਪਣੀਆਂ ਸਮੱਸਿਆਵਾਂ ਸੁਣਨ ਅਤੇ ਕਈ ਮਾਮਲਿਆਂ ਦਾ ਮੌਕੇ ’ਤੇ ਹੱਲ ਕਰਵਾਉਣ ਲਈ ਚੇਅਰਮੈਨ ਜਤਿੰਦਰ ਸਿੰਘ ਭੱਲਾ ਦਾ ਧੰਨਵਾਦ ਕੀਤਾ।