ਚੇਅਰਮੈਨ ਬੂਟਾ ਜਲਾਲ ਦਾ ਭਗਤਾ ਭਾਈ ਪੁੱਜਣ ’ਤੇ ਸਵਾਗਤ ਚੇਅਰਮੈਨ ਬੂਟਾ ਜਲਾਲ ਦਾ ਭਗਤਾ ਭਾਈ ਪੁੱਜਣ ’ਤੇ ਸਵਾਗਤ
Publish Date: Mon, 24 Aug 2026 04:33 PM (IST)
Updated Date: Mon, 24 Aug 2026 04:36 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਆਮ ਆਦਮੀ ਪਾਰਟੀ ਦੇ ਸਰਗਰਮ ਯੂਥ ਆਗੂ ਤੇ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਵੱਲੋਂ ਮਾਰਕਿਟ ਕਮੇਟੀ ਭਗਤਾ ਭਾਈਕਾ ਦੇ ਨਵ-ਨਿਯੁਕਤ ਚੇਅਰਮੈਨ ਬੂਟਾ ਸਿੰਘ ਜਲਾਲ ਦੀ ਨਿਯੁਕਤੀ ’ਤੇ ਹਲਕੇ ਦੇ ਆਪ ਸਮਰਥਕਾਂ ਵੱਲੋਂ ਖੁਸ਼ੀ ਮਨਾਈ ਗਈ। ਸਥਾਨਕ ਸ਼ਹਿਰ ਪਹੁੰਚਣ ’ਤੇ ਆਪ ਵਰਕਰਾਂ ਨੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਅਤੇ ਬੂਟਾ ਸਿੰਘ ਜਲਾਲ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸਮਰਥਕਾਂ ਵੱਲੋਂ ਪੰਜਾਬ ਸਰਕਾਰ, ਚੇਅਰਮੈਨ ਮਾਨ ਤੇ ਚੇਅਰਮੈਨ ਜਲਾਲ ਦੇ ਹੱਕ ’ਚ ਨਾਅਰੇਬਾਜ਼ੀ ਕਰਦਿਆਂ ਪਟਾਕੇ ਚਲਾ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਸਥਾਨਕ ਚੌਕ ’ਚ ਹੋਏ ਇਕੱਠ ਦੌਰਾਨ ਨਵ-ਨਿਯੁਕਤ ਚੇਅਰਮੈਨ ਬੂਟਾ ਸਿੰਘ ਜਲਾਲ ਨੇ ਪਾਰਟੀ ਹਾਈਕਮਾਂਡ ਅਤੇ ਇੰਦਰਜੀਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਦੀਆਂ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਦੇ ਨਾਲ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਬੂਟਾ ਸਿੰਘ ਜਲਾਲ ਦੀ ਨਿਯੁਕਤੀ ਨਾਲ ਪਾਰਟੀ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਕਾਰਨ ਲੋਕਾਂ ਦਾ ਭਰੋਸਾ ਵਧਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਕਿਸਾਨਾਂ, ਮਜ਼ਦੂਰਾਂ ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਸਰਗਰਮ ਰਹਿਣਗੇ। ਇਸ ਮੌਕੇ ਜਗਸੀਰ ਸਿੰਘ ਪੰਨੂੰ, ਰਾਜਵਿੰਦਰ ਸਿੰਘ ਭਗਤਾ, ਬੂਟਾ ਸਿੰਘ ਢਿੱਲੋਂ, ਦਰਸ਼ਨ ਸਿੰਘ ਸੋਹੀ, ਰੁਪਿੰਦਰ ਸਿੰਘ ਕੋਠਾ ਗੁਰੂ, ਗੁਰਸੇਵਕ ਸਿੰਘ ਬਰਾੜ, ਗੋਪੀ ਰਾਮੂੰਵਾਲਾ, ਰਣਧੀਰ ਸਿੰਘ ਧੀਰਾ, ਕੁਲਦੀਪ ਸਿੰਘ ਕੋਇਰ ਸਿੰਘ ਵਾਲਾ, ਸੁਖਚੈਨ ਚੰਦ ਮੁੰਦਰੀ, ਮਨੀ ਬਰਾੜ, ਕ੍ਰਿਸ਼ਨ ਭੋਲਾ ਸਿੰਗਲਾ, ਮਿਠੁਨ ਭਗਤਾ ਤੇ ਸੁਰਿੰਦਰ ਭੁੱਟੋ ਸਮੇਤ ਹੋਰ ਵਰਕਰ ਹਾਜ਼ਰ ਸਨ।