ਬਦਿਆਲਾ ਵਿਖੇ ਚੇਅਰਮੈਨ ਨਵਦੀਪ ਜੀਦਾ ਨੇ ਵੰਡੇ ਪ੍ਰਾਪਰਟੀ ਕਾਰਡ ਬਦਿਆਲਾ ਵਿਖੇ ਚੇਅਰਮੈਨ ਨਵਦੀਪ ਜੀਦਾ ਨੇ ਵੰਡੇ ਪ੍ਰਾਪਰਟੀ ਕਾਰਡ
Publish Date: Sun, 15 Nov 2026 04:13 PM (IST)
Updated Date: Sun, 15 Nov 2026 04:15 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦਾ ਕਾਨੂੰਨੀ ਹੱਕ ਦੇਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਬਦਿਆਲਾ ਵਿਖੇ ਲਾਭਪਾਤਰੀ ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਹ ਪ੍ਰਾਪਰਟੀ ਕਾਰਡ ਪੰਜਾਬ ਸ਼ੂਗਰਫੈੱਡ ਦੇ ਚੇਅਰਮੈਨ ਅਤੇ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਨਵਦੀਪ ਸਿੰਘ ਜੀਦਾ ਵੱਲੋਂ ਵੰਡੇ ਗਏ। ਇਸ ਮੌਕੇ ਪਿੰਡ ਵਾਸੀਆਂ ਵਿੱਚ ਖੁਸ਼ੀ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਨਵਦੀਪ ਸਿੰਘ ਜੀਦਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦਾ ਹੱਕ ਦਿਵਾਉਣ ਵੱਲ ਇੱਕ ਅਹਿਮ ਕਦਮ ਹੈ। ਇਸ ਸਕੀਮ ਦਾ ਮੁੱਖ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਸਬੰਧੀ ਅਧਿਕਾਰਤ ਦਸਤਾਵੇਜ਼ ਮੁਹੱਈਆ ਕਰਵਾਉਣਾ ਹੈ, ਜਿਸ ਨਾਲ ਪਰਿਵਾਰਾਂ ਨੂੰ ਆਪਣੀ ਜਾਇਦਾਦ ਦੀ ਮਾਲਕੀ ਸਬੰਧੀ ਸੁਰੱਖਿਆ ਮਿਲੇਗੀ। ਉਨ੍ਹਾਂ ਕਿਹਾ ਕਿ ਘਰ ਹਰ ਪਰਿਵਾਰ ਦੀ ਜ਼ਿੰਦਗੀ ਦੀ ਵੱਡੀ ਪੂੰਜੀ ਹੁੰਦਾ ਹੈ ਤੇ ਉਸ ਦੀ ਮਾਲਕੀ ਦਾ ਪੱਕਾ ਸਬੂਤ ਮਿਲਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਲੋੜਾਂ ਅਤੇ ਹੱਕਾਂ ਨੂੰ ਪਹਿਲ ਦੇ ਰਹੀ ਹੈ। ਸਰਕਾਰ ਦਾ ਉਦੇਸ਼ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਆਖਰੀ ਕਤਾਰ ਵਿੱਚ ਖੜ੍ਹੇ ਵਿਅਕਤੀ ਤੱਕ ਪਹੁੰਚਾਉਣਾ ਹੈ। ਇਸ ਮੌਕੇ ਕੇਵਲ ਸਿੰਘ ਘੜੈਲੀ, ਮੰਨਾ ਸਿੰਘ ਜੈਦ, ਹਰਪ੍ਰੀਤ ਸਿੰਘ ਜੈਦ, ਸਤਨਾਮ ਸਿੰਘ ਕੋਟਲੀ, ਪਿੰਡ ਬਦਿਆਲਾ ਦੇ ਵਸਨੀਕਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਵੀ ਹਾਜ਼ਰ ਸਨ।