ਚੇਅਰ ਪਰਸਨ ਗਿੱਲ ਨੇ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਚੇਅਰ ਪਰਸਨ ਰੁਪਿੰਦਰ ਕੌਰ ਗਿੱਲ ਨੇ 35 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ
Publish Date: Fri, 20 Nov 2026 06:49 PM (IST)
Updated Date: Fri, 20 Nov 2026 06:52 PM (IST)
ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ , ਮੌੜ ਮੰਡੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਫਾਰਮ ਭਰਨ ਅਤੇ ਰਜਿਸਟ੍ਰੇਸ਼ਨ ਦਾ ਕੰਮ ਸਫ਼ਲਤਾਪੂਰਵਕ ਮੁਕੰਮਲ ਕਰਨ ਵਾਲੀਆਂ ਆਂਗਣਵਾੜੀ ਵਰਕਰਾਂ ਦੇ ਖਾਤਿਆਂ ਵਿੱਚ ਮਿਹਨਤਾਨਾ ਇਨਸੈਂਟਿਵ ਦੀ ਰਾਸ਼ੀ ਪਾਏ ਜਾਣ ਦੀ ਖੁਸ਼ੀ ਵਿੱਚ ਹਲਕਾ ਮੌੜ ਦੇ ਸੀਨੀਅਰ ਆਗੂ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਸੀਨੀਅਰ ਵਾਈਸ ਚੇਅਰਪਰਸਨ ਰੁਪਿੰਦਰ ਕੌਰ ਗਿੱਲ ਵੱਲੋਂ ਮੌੜ ਮੰਡੀ ਦੇ ਰਾਮ ਭਵਨ ਸਦਭਾਵਨਾ ਹਾਲ ਵਿਖੇ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਉਨ੍ਹਾਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਰੁਪਿੰਦਰ ਕੌਰ ਗਿੱਲ ਵੱਲੋਂ ਯੋਜਨਾ ਨੂੰ ਸਫ਼ਲਤਾਪੂਰਵਕ ਲੋਕਾਂ ਤੱਕ ਪਹੁੰਚਾਉਣ ਅਤੇ ਲਾਗੂ ਕਰਨ ਵਿੱਚ ਸ਼ਾਨਦਾਰ ਸਮਰਪਣ, ਸਖ਼ਤ ਮਿਹਨਤ ਅਤੇ ਬੇਮਿਸਾਲ ਸੇਵਾਵਾਂ ਨਿਭਾਉਣ ਵਾਲੀਆਂ ਆਂਗਣਵਾੜੀ ਵਰਕਰਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ 35 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਗਏ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਰੁਪਿੰਦਰ ਕੌਰ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਕੇ ਆਪਣੀ ਵਚਨਬੱਧਤਾ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਆਂਗਣਵਾੜੀ ਵਰਕਰਾਂ ਨੇ ਬਹੁਤ ਹੀ ਸ਼ਲਾਘਾਯੋਗ ਭੂਮਿਕਾ ਨਿਭਾਈ ਹੈ। ਇਸ ਮੌਕੇ ਸੀਡੀਪੀਓ ਬਹਾਦਰ ਸਿੰਘ, ਮੌੜ ਹਲਕੇ ਦੇ ਸੰਗਠਨ ਇੰਚਾਰਜ ਰਣਜੀਤ ਸਿੰਘ ਮਠਾੜੂ,ਟਰੇਡ ਕੌਂਸਲ ਦੇ ਚੇਅਰਮੈਨ ਰੋਹਿਤ ਜਿੰਦਲ, ਕੌਂਸਲਰ ਨਵਦੀਪ, ਕੌਂਸਲਰ ਸਿਕੰਦਰ ਸਿੰਘ, ਸ਼ਹਿਰੀ ਪ੍ਰਧਾਨ ਪ੍ਰਦੀਪ ਕੁਮਾਰ ਦੀਪਾ, ਸਿਧਾਂਸੂ ਕੁਮਾਰ, ਵਿਨੋਦ ਕੁਮਾਰ ਕਾਲਾ, ਪਵਨ ਸ਼ਰਮਾ, ਬਲਾਕ ਪ੍ਰਧਾਨ ਇਕਬਾਲ ਪਿੱਥੋ, ਅਮਰਜੀਤ ਸਿੰਘ, ਸੇਵਕ ਸਿੰਘ, ਨਛੱਤਰ ਸਿੰਘ ਮਾਨਸ਼ਾਹੀਆ, ਗੁਰਧਿਆਨ ਸਿੰਘ ਆਰ ਆਦਿ ਹਾਜ਼ਰ ਸਨ।