ਹਰਮੇਲ ਸਾਗਰ, ਭੁੱਚੋ ਮੰਡੀ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤ ਅੰਦਰ ਰੇਲਾਂ ਦੇ ਕੀਤੇ ਗਏ ਚੱਕਾ ਜਾਮ ਦੌਰਾਨ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਗਵਾਈ 'ਚ ਭੁੱਚੋ ਦੇ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਵੱਲੋਂ ਧਰਨਾ ਦੇ ਕੇ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ। ਇਸ ਮੌਕੇ ਬਲਾਕ ਆਗੂ ਬੂਟਾ ਸਿੰਘ, ਬਲਵਿੰਦਰ ਸਿੰਘ ਫੌਜੀ, ਚੰਦ ਸਿੰਘ, ਜਗਦੇਵ ਸਿੰਘ ਲਹਿਰਾ ਮੁਹੱਬਤ, ਸੀਰਾ ਸਿੰਘ ਨਾਥਪੁਰਾ, ਬਲਕਾਰ ਸਿੰਘ ਨਾਥਪੁਰਾ ਨੇ ਕਿਹਾ ਕਿ ਜੋ ਯੂਪੀ ਦੇ ਲਖੀਮਪੁਰ ਖੀਰੀ ਵਿਚ ਪੰਜ ਕਿਸਾਨ ਅਤੇ ਇਕ ਪੱਤਰਕਾਰ ਨੂੰ ਕੇਂਦਰ ਦੇ ਮੰਤਰੀ ਦੀ ਸ਼ਹਿ 'ਤੇ ਉਸ ਦੇ ਪੁੱਤਰ ਤੇ ਹੋਰਨਾਂ ਵੱਲੋਂ ਕਿਸਾਨਾਂ 'ਤੇ ਗੱਡੀਆਂ 'ਚ ਚੜ੍ਹਾ ਕੇ ਸ਼ਹੀਦ ਕੀਤਾ ਗਿਆ ਹੈ, ਉਨਾਂ੍ਹ ਨੂੰ ਇਨਸਾਫ਼ ਦਿਵਾਉਣ ਤੇ ਕੇਂਦਰੀ ਗ੍ਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਮੰਤਰੀ ਪਦ ਤੋਂ ਹਟਾਏ ਜਾਣ ਅਤੇ ਦੋਵੇਂ ਪਿਓ ਪੁੱਤਾਂ ਨੂੰ ਸਲਾਖਾਂ ਪਿੱਛੇ ਸੁੱਟਣ ਦੀ ਮੰਗ ਨੂੰ ਲੈ ਕੇ ਇਹ ਧਰਨਾ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦਿੱਲੀ ਤੇ ਹੋਰ ਥਾਈਂ ਚੱਲ ਰਹੇ ਧਰਨੇ ਖੇਤੀ ਬਿੱਲਾਂ ਨੂੰ ਰੱਦ ਕਰਾਉਣ ਤੱਕ ਜਾਰੀ ਰਹਿਣਗੇ। ਇਸ ਮੌਕੇ ਕਿਸਾਨ ਆਗੂ ਸਰਬਜੀਤ ਸਿੰਘ ਜੈਦ, ਗੁਰਤੇਜ ਸਿੰਘ ਸੇਮਾ, ਮਹਿੰਦਰ ਸਿੰਘ, ਜਗਰਾਜ ਸਿੰਘ, ਤੇਜਾ ਸਿੰਘ ਪ੍ਰਧਾਨ ਤੋਂ ਇਲਾਵਾ ਭਾਰੀ ਗਿਣਤੀ ਵਿਚ ਕਿਸਾਨ ਮਰਦ ਅੌਰਤਾਂ ਹਾਜ਼ਰ ਸਨ, ਜਿਨਾਂ੍ਹ ਨੇ ਕੇਂਦਰ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ।