ਪੰਜਾਬ ਕਾਂਗਰਸ ਵਿਚ ਤਬਦੀਲੀ ਨਾਲ ਕਾਂਗਰਸੀ ਵਰਕਰਾਂ ਤੇ ਆਗੂਆਂ ਵਿਚ ਖੁਸ਼ੀ ਦੀ ਲਹਿਰ ਪੰਜਾਬ ਕਾਂਗਰਸ ਵਿਚ ਤਬਦੀਲੀ ਨਾਲ ਕਾਂਗਰਸੀ ਵਰਕਰਾਂ ਤੇ ਆਗੂਆਂ ਵਿਚ ਖੁਸ਼ੀ ਦੀ ਲਹਿਰ
Publish Date: Sun, 06 Sep 2026 03:52 PM (IST)
Updated Date: Sun, 06 Sep 2026 03:55 PM (IST)
ਸੰਜੀਵ ਸਿੰਗਲਾ, ਪੰਜਾਬੀ ਜਾਗਰਣ ਭਾਈ ਰੂਪਾ ਪੰਜਾਬ ਕਾਂਗਰਸ ਵਿੱਚ ਹੋਈ ਤਾਜ਼ਾ ਤਬਦੀਲੀ ਨਾਲ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਕਾਂਗਰਸੀ ਯੂਥ ਆਗੂ ਹਲਕਾ ਰਾਮਪੁਰਾ ਫੂਲ ਦੇ ਸੀਨੀਅਰ ਮੀਤ ਪ੍ਧਾਨ ਜਸਪ੍ਰੀਤ ਸਿੰਘ ਗਿੱਲ ਨੇ ਕਿਹਾ ਕਿ ਸ੍ਰੀ ਸਚਿਨ ਪਾਇਲਟ ਇੱਕ ਨੌਜਵਾਨ, ਤਜਰਬੇਕਾਰ ਅਤੇ ਪ੍ਰਭਾਵਸ਼ਾਲੀ ਆਗੂ ਹਨ। ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਅਤੇ ਯੂਥ ਕਾਂਗਰਸ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਜੀ ਪੰਜਾਬ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨੂੰ ਇੱਕਜੁੱਟ ਕਰਕੇ ਪਾਰਟੀ ਨੂੰ ਨਵੀਂ ਦਿਸ਼ਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਇਕੱਠੇ ਹੋ ਕੇ ਕੰਮ ਕਰਨ ਦੀ ਲੋੜ ਹੈ। ਗਿੱਲ ਨੇ ਕਿਹਾ ਕਿ ਭੂਪੇਸ਼ ਬਘੇਲ ਜੀ ਦੇ ਕਾਰਜਕਾਲ ਦੌਰਾਨ ਪੰਜਾਬ ਕਾਂਗਰਸ ਨੂੰ ਮਜ਼ਬੂਤ ਕਰਨ ਦੀ ਬਜਾਏ ਪਾਰਟੀ ਅੰਦਰ ਧੜੇਬੰਦੀ ਨੂੰ ਵਧਾਵਾ ਮਿਲਿਆ, ਜਿਸ ਕਾਰਨ ਵਰਕਰਾਂ ਵਿੱਚ ਨਿਰਾਸ਼ਾ ਪੈਦਾ ਹੋਈ। ਉਨ੍ਹਾਂ ਆਸ ਪ੍ਰਗਟਾਈ ਕਿ ਹੁਣ ਸਚਿਨ ਪਾਇਲਟ ਜੀ ਸਾਰੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਪੰਜਾਬ ਵਿੱਚ ਪਾਰਟੀ ਨੂੰ ਨਵੀਂ ਮਜ਼ਬੂਤੀ ਦੇਣਗੇ। ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਜੀ ਦਾ ਲੰਮਾ ਸਿਆਸੀ ਤਜਰਬਾ ਅਤੇ ਨੌਜਵਾਨਾਂ ਨਾਲ ਮਜ਼ਬੂਤ ਜੁੜਾਅ ਪੰਜਾਬ ਕਾਂਗਰਸ ਲਈ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਨੇ ਆਪਣੇ ਸਿਆਸੀ ਜੀਵਨ ਵਿੱਚ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਵਜੋਂ ਜ਼ਿੰਮੇਵਾਰੀਆਂ ਨਿਭਾਈਆਂ ਹਨ ਅਤੇ ਰਾਜਸਥਾਨ ਸਰਕਾਰ ਵਿੱਚ ਉਪ ਮੁੱਖ ਮੰਤਰੀ ਵੀ ਰਹੇ ਹਨ। ਉਨ੍ਹਾਂ ਦੀ ਲਗਨ, ਤਜਰਬੇ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਦੀ ਸਮਰੱਥਾ ਨਾਲ ਪੰਜਾਬ ਕਾਂਗਰਸ ਨੂੰ ਨਵੀਂ ਦਿਸ਼ਾ ਮਿਲਣ ਦੀ ਉਮੀਦ ਹੈ। ਜਸਪ੍ਰੀਤ ਸਿੰਘ ਗਿੱਲ ਨੇ ਕਿਹਾ ਕਿ ਕਾਂਗਰਸ ਇੱਕਜੁੱਟ ਹੋ ਕੇ ਜਨਤਾ ਦੇ ਮੁੱਦਿਆਂ ਨੂੰ ਲੈ ਕੇ ਮੈਦਾਨ ਵਿੱਚ ਉਤਰੇਗੀ ਅਤੇ 2027 ਵਿੱਚ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਪੂਰੀ ਤਾਕਤ ਨਾਲ ਕੰਮ ਕੀਤਾ ਜਾਵੇਗਾ। ਭੂਪੇਸ਼ ਬਘੇਲ ਤੇ ਸਿਆਸੀ ਤੰਜ ਕੱਸਦਿਆਂ ਗਿੱਲ ਨੇ ਕਿਹਾ: ਦੂਜਿਆਂ ਨੂੰ ਦੱਸਦੇ ਰਹੇ ਜੋ ਨਿਯਮ ਸਿਆਸਤ ਦੇ, ਅੱਜ ਉਹਨਾਂ ਦੇ ਹੀ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਜੋ ਆਖਦੇ ਸੀ ਪ੍ਰਧਾਨ ਬਦਲਣਾ ਗੁੱਡਾ-ਗੁੱਡੀ ਦਾ ਖੇਲ੍ਹ ਨਹੀਂ, ਕਮਾਲ ਐ... ਅੱਜ ਉਹ ਖ਼ੁਦ ਹੀ ਤਬਦੀਲ ਹੋ ਗਏ।” ਅਤੇ ਪੰਜਾਬ ਅਤੇ ਪੰਜਾਬੀ ਇੱਦਾ ਦੇ ਲੋਕਾ ਨੂੰ ਕਦੇ ਬਰਦਾਸ਼ਤ ਨਹੀਂ ਕਰਦੇ।