ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਟੇਕਿਆ ਮੱਥਾ, ਗੁਰੂ ਘਰ ਦਾ ਲਿਆ ਆਸ਼ੀਰਵਾਦ
ਪੰਜਾਬ ਵਿੱਚ ਜਵਾਨੀ ਸੰਭਾਲ ਸਾਈਕਲ ਯਾਤਰਾ ਕੱਢ ਰਹੇ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਅੱਜ ਅੱਗੇ ਦੀ ਯਾਤਰਾ ਦੀ ਰਵਾਨਗੀ ਤੋਂ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ।ਤਖ਼ਤ ਸਾਹਿਬ ਮੱਥਾ ਟੇਕਣ ਉਪਰੰਤ ਚਰਨਜੀਤ ਸਿੰਘ ਚੰਨੀ ਨੇ ਗੱਲਬਾਤ ਕਰਦਿਆਂ ਅਕਾਲੀ ਭਾਜਪਾ ਗਠਜੋੜ ਦੀਆਂ ਕਨਸੋਆਂ ਬਾਰੇ ਕਿਹਾ ਕਿ ਇਹ ਦੋਵੇਂ ਧਿਰਾਂ ਕਦੇ ਅਲੱਗ ਹੋਈਆਂ ਹੀ ਨਹੀਂ।
Publish Date: Tue, 17 Nov 2026 12:33 PM (IST)
Updated Date: Tue, 17 Nov 2026 12:34 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ - ਪੰਜਾਬ ਵਿੱਚ ਜਵਾਨੀ ਸੰਭਾਲ ਸਾਈਕਲ ਯਾਤਰਾ ਕੱਢ ਰਹੇ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਅੱਜ ਅੱਗੇ ਦੀ ਯਾਤਰਾ ਦੀ ਰਵਾਨਗੀ ਤੋਂ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ। ਤਖ਼ਤ ਸਾਹਿਬ ਮੱਥਾ ਟੇਕਣ ਉਪਰੰਤ ਚਰਨਜੀਤ ਸਿੰਘ ਚੰਨੀ ਨੇ ਗੱਲਬਾਤ ਕਰਦਿਆਂ ਅਕਾਲੀ ਭਾਜਪਾ ਗਠਜੋੜ ਦੀਆਂ ਕਨਸੋਆਂ ਬਾਰੇ ਕਿਹਾ ਕਿ ਇਹ ਦੋਵੇਂ ਧਿਰਾਂ ਕਦੇ ਅਲੱਗ ਹੋਈਆਂ ਹੀ ਨਹੀਂ।
ਉਨ੍ਹਾਂ ਕਿਹਾ ਕਿ ਕਾਲੇ ਖੇਤੀ ਕਾਨੂੰਨ ਪਾਸ ਕਰਨ ਸਮੇਂ ਵੀ ਅਕਾਲੀ ਦਲ ਭਾਜਪਾ ਦੇ ਨਾਲ ਸੀ ਪਰ ਕਿਸਾਨ ਵਿਰੋਧ ਕਰਕੇ ਦਿਖਾਵੇ ਵਜੋਂ ਇਹ ਅਲੱਗ ਅਲਗ ਕੰਮ ਕਰ ਰਹੇ ਨੇ। ਚੰਨੀ ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਜਲਦ ਟਿਕਟਾਂ ਦਾ ਐਲਾਨ ਕਰ ਦੇਵੇਗੀ। ਉਧਰ ਚੰਨੀ ਦੇ ਦੌਰੇ ਸਮੇਂ ਸਥਾਨਕ ਕਾਂਗਰਸੀ ਆਗੂਆਂ ਅਤੇ ਵੱਡੀ ਪੱਧਰ ਵਰਕਰਾਂ ਵੱਲੋਂ ਸਮਾਗਮ ਤੋਂ ਦੂਰੀ ਬਣਾਉਣਾ ਚਰਚਾ ਦਾ ਵਿਸ਼ਾ ਬਣਿਆ ਰਿਹਾ ਜਦੋਂਕਿ ਇਸ ਮੌਕੇ ਸੁਖਦੇਵ ਸਿੰਘ ਚਹਿਲ, ਕ੍ਰਿਸ਼ਨ ਸਿੰਘ ਭਾਗੀਵਾਂਦਰ, ਗੁਰਜੰਟ ਸਿੰਘ ਕੁੱਤੀਵਾਲ ਅਤੇ ਗੁਰਾ ਸਿੰਘ ਤੁੰਗਵਾਲੀ ਦੋਵੇਂ ਸਾਬਕਾ ਵਿਧਾਇਕ, ਰੁਪਿੰਦਰ ਕੌਰ ਰੂਬੀ ਸਾਬਕਾ ਵਿਧਾਇਕ ਮੌਜੂਦ ਨਜ਼ਰ ਆਏ।