ਪੱਤਰ ਪੇ੍ਰਰਕ, ਬਠਿੰਡਾ :

ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ ਹੇਠ ਦੋ ਸਕੇ ਭਰਾਵਾਂ ਸਮੇਤ ਪੰਜ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਇਸ ਸਬੰਧੀ ਏਐੱਸਆਈ ਬਲਜੀਤ ਸਿੰਘ ਨੇ ਦੱਸਿਆ ਕਿ ਬੇਅੰਤ ਸਿੰਘ ਵਾਸੀ ਪਿੰਡ ਗੰਗਾ ਅਬਲੂ ਕੀ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਲਵਦੀਪ ਸਿੰਘ, ਜਸਵੰਤ ਸਿੰਘ, ਗੁਰਵਿੰਦਰ ਸਿੰਘ, ਰਾਜਵਿੰਦਰ ਸਿੰਘ, ਬਲਕਾਰ ਸਿੰਘ ਵਾਸੀ ਗੰਗਾ ਅਬਲੂ ਕੀ ਨੇ ਉਸ ਦੀ ਕੁੱਟਮਾਰ ਕੀਤੀ ਤੇ ਸੱਟਾਂ ਮਾਰੀਆਂ ਹਨ। ਪੀੜਤ ਨੇ ਦੱਸਿਆ ਕਿ ਕੁੱਟਮਾਰ ਕਰਨ ਵਾਲੇ ਵਿਅਕਤੀਆਂ ਦੀ ਲੜਕੀ ਦੀ ਤਸਵੀਰ ਕਿਸੇ ਨੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ ਸੀ। ਉਕਤ ਵਿਅਕਤੀਆਂ ਨੂੰ ਸ਼ੱਕ ਸੀ ਕਿ ਇਹ ਤਸਵੀਰ ਉਸ ਨੇ ਵਾਇਰਲ ਕੀਤੀ ਹੈ, ਜਿਸ ਦੀ ਰੰਜਿਸ਼ ਤਹਿਤ ਸੱਟਾਂ ਮਾਰੀਆਂ ਗਈਆਂ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੀੜਤ ਦੀ ਸ਼ਿਕਾਇਤ 'ਤੇ ਕਥਿਤ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।