ਮੁੱਖ ਮੰਤਰੀ ਮਾਨ ਨੇ ਬਾਬਾ ਬਲਬੀਰ ਸਿੰਘ 96 ਕਰੋੜੀ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ
ਬਾਬਾ ਬਲਬੀਰ ਸਿੰਘ ਨੇ ਬੁੱਢਾ ਦਲ ਦੇ ਸ਼ਾਨਦਾਰ ਅਤੇ ਜੁਝਾਰੂ ਇਤਿਹਾਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੂੰ ਸੰਗਤਾਂ ਦੀ ਸੇਵਾ ਅਤੇ ਪੰਥਕ ਪਰੰਪਰਾਵਾਂ ਨਾਲ ਜੋੜਿਆ। ਇਸ ਮੌਕੇ ਉਨ੍ਹਾਂ ਵੱਲੋਂ ਮੁੱਖ ਮੰਤਰੀ ਨੂੰ ਸਿਰਪਾਓ, ਸ੍ਰੀ ਸਾਹਿਬ ਅਤੇ ਦੁਸ਼ਾਲਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
Publish Date: Mon, 13 Apr 2026 10:36 AM (IST)
Updated Date: Mon, 13 Apr 2026 10:38 AM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋਂ : ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਮੌਕੇ ’ਤੇ ਗੁਰਦੁਆਰਾ ਬੇਰ ਸਾਹਿਬ, ਦੇਗਸਰ ਛਾਉਣੀ ਬੁੱਢਾ ਦਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਤਮਸਤਕ ਹੋਏ। ਇਸ ਮੌਕੇ ਮੁੱਖ ਮੰਤਰੀ ਨੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ, ਜੋ ਕਿ ਸ੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਹਨ, ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਪੰਥਕ ਮਾਮਲਿਆਂ ਦੇ ਨਾਲ-ਨਾਲ ਛਾਉਣੀ ਨਾਲ ਸਬੰਧਤ ਕੁਝ ਪ੍ਰਬੰਧਕੀ ਮਸਲਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਬਾਬਾ ਬਲਬੀਰ ਸਿੰਘ ਨੇ ਬੁੱਢਾ ਦਲ ਦੇ ਸ਼ਾਨਦਾਰ ਅਤੇ ਜੁਝਾਰੂ ਇਤਿਹਾਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੂੰ ਸੰਗਤਾਂ ਦੀ ਸੇਵਾ ਅਤੇ ਪੰਥਕ ਪਰੰਪਰਾਵਾਂ ਨਾਲ ਜੋੜਿਆ। ਇਸ ਮੌਕੇ ਉਨ੍ਹਾਂ ਵੱਲੋਂ ਮੁੱਖ ਮੰਤਰੀ ਨੂੰ ਸਿਰਪਾਓ, ਸ੍ਰੀ ਸਾਹਿਬ ਅਤੇ ਦੁਸ਼ਾਲਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੀਬੀ ਬਲਜਿੰਦਰ ਕੌਰ (ਵਿਧਾਇਕ), ਜਥੇਦਾਰ ਦਰਸ਼ਨ ਸਿੰਘ ਜਗਰਾਮ ਤੀਰਥ, ਇੰਦਰਪਾਲ ਸਿੰਘ ਫੌਜੀ ਰਿਕੀ, ਬਾਬਾ ਜੱਸਾ ਸਿੰਘ, ਬਾਬਾ ਗੁਰਮੁਖ ਸਿੰਘ, ਬਾਬਾ ਸਰਵਨ ਸਿੰਘ ਮਝੈਲ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਮੇਜਰ ਸਿੰਘ ਅਤੇ ਬਾਬਾ ਦਲੇਰ ਸਿੰਘ ਸਮੇਤ ਹੋਰ ਪੰਥਕ ਸ਼ਖ਼ਸੀਅਤਾਂ ਹਾਜ਼ਰ ਸਨ।