ਹਰਗੋਬਿੰਦ ਸਕੂਲ ਕਾਂਗੜ 'ਚ ਬੱਚਿਆਂ ਦਾ ਸਨਮਾਨ ਹਰਗੋਬਿੰਦ ਸਕੂਲ ਕਾਂਗੜ 'ਚ ਬੱਚਿਆਂ ਦਾ ਸਨਮਾਨ
Publish Date: Tue, 01 Sep 2026 03:58 PM (IST)
Updated Date: Tue, 01 Sep 2026 03:58 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਬੀਤੇ ਦਿਨੀਂ ਸਿੱਖ ਮਿਸ਼ਨਰੀ ਮੋਗਾ ਵੱਲੋਂ ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਧਾਰਮਿਕ ਪ੍ਰੀਖਿਆ ਲਈ ਗਈ, ਜਿਸ ਵਿਚ ਤੀਜੀ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਧ ਚੜ੍ਹਕੇ ਹਿੱਸਾ ਲਿਆ। ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਉਹਨਾਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ। ਧਾਰਮਿਕ ਵਿਸ਼ੇ ਦੇ ਅਧਿਆਪਿਕਾ ਪਲਵਿੰਦਰ ਕੌਰ ਜਲਾਲ ਨੇ ਬੱਚਿਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਬਾਰੇ ਦੱਸਦਿਆਂ ਕਿਹਾ ਕਿ ਪਹਿਲਾਂ ਪ੍ਰਕਾਸ਼ 1604 ਈਸਵੀ ਨੂੰ ਗੁਰਦੁਆਰਾ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਕਰਵਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਹੈਡ ਗ੍ਰੰਥੀ ਬਾਬਾ ਬੁੱਢਾ ਜੀ ਨੂੰ ਥਾਪਿਆ ਗਿਆ। ਉਹਨਾਂ ਹੋਰ ਜਾਣਕਾਰੀ ਦਿੰਦੇ ਹੋਏ ਸਾਰੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਸਕੂਲ ਦੇ ਪ੍ਰਿੰਸੀਪਲ ਸੋਨੂੰ ਕੁਮਾਰ ਕਾਂਗੜ ਨੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦੇ ਕਿਹਾ ਕਿ ਬਾਕੀ ਵਿਦਿਆਰਥੀ ਵੀ ਇਹਨਾਂ ਦੀ ਤਰ੍ਹਾਂ ਹਰ ਪ੍ਰੀਖਿਆਵਾਂ ਵਿੱਚ ਭਾਗ ਲੈ ਕੇ ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕਰਦੇ ਰਹਿਣ। ਉਹਨਾਂ ਨੇ ਸਿੱਖ ਮਿਸ਼ਨਰੀ ਮੋਗਾ ਅਤੇ ਧਾਰਮਿਕ ਵਿਸ਼ੇ ਦੇ ਅਧਿਆਪਿਕਾ ਦਾ ਧੰਨਵਾਦ ਕੀਤਾ। ਇਸ ਮੌਕੇ ਨੀਤੂ ਸ਼ਰਮਾ, ਬਲਵਿੰਦਰ ਕੌਰ, ਰਣਜੀਤ ਕੌਰ, ਗੁਰਪ੍ਰੀਤ ਕੌਰ, ਤਰਨਵੀਰ ਕੌਰ, ਪਵਨਪ੍ਰੀਤ ਕੌਰ, ਜਸਵੀਰ ਕੌਰ, ਸਵਰਨਜੀਤ ਕੌਰ, ਗਗਨਦੀਪ ਕੌਰ,ਅਮਨਦੀਪ ਕੌਰ, ਜਸਪ੍ਰੀਤ ਕੌਰ, ਲਵਪ੍ਰੀਤ ਕੌਰ, ਦਵਿੰਦਰ ਕੁਮਾਰ ਆਦਿ ਹਾਜਰ ਸਨ।