ਬੱਚਿਆਂ ਨੂੰ ਬਾਲ ਅਧਿਕਾਰਾਂ ਤੇ ਸੁਰੱਖਿਆ ਪ੍ਰਤੀ ਕੀਤਾ ਜਾਗਰੂਕ ਬੱਚਿਆਂ ਨੂੰ ਬਾਲ ਅਧਿਕਾਰਾਂ ਤੇ ਸੁਰੱਖਿਆ ਪ੍ਰਤੀ ਕੀਤਾ ਜਾਗਰੂਕ
Publish Date: Fri, 30 Oct 2026 04:42 PM (IST)
Updated Date: Sat, 31 Oct 2026 04:02 AM (IST)
ਸੁਰੱਖਿਅਤ ਬਚਪਨ ਮੁਹਿੰਮ ਤਹਿਤ ਮਾਊਂਟ ਲਿਟਰਾ ਜ਼ੀ ਸਕੂਲ ਵਿਖੇ ਸੈਮੀਨਾਰ ਕਰਵਾਇਆ ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਮਾਊਂਟ ਲਿਟਰਾ ਜ਼ੀ ਸਕੂਲ, ਰਾਮਪੁਰਾ ਵਿਖੇ ਵਿਦਿਆਰਥੀਆਂ ਨੂੰ ਬਾਲ ਅਧਿਕਾਰਾਂ, ਬੱਚਿਆਂ ਦੀ ਸੁਰੱਖਿਆ ਅਤੇ ਸੁਰੱਖਿਅਤ ਭਵਿੱਖ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸੁਰੱਖਿਅਤ ਬਚਪਨ ਮੁਹਿੰਮ ਤਹਿਤ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਸਿਵਲ ਕੋਰਟ ਫੂਲ ਸ਼੍ਰੀਮਤੀ ਪ੍ਰਿਯੰਕਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਬੱਚਿਆਂ ਦੇ ਕਾਨੂੰਨੀ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਅਹਿਮ ਜਾਣਕਾਰੀ ਦਿੱਤੀ। ਉਨ੍ਹਾਂ ਦੇ ਨਾਲ ਪੈਨਲ ਐਡਵੋਕੇਟ ਸੁਸ਼ਮਾ ਰਾਣੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਦੇ ਪੀਐੱਲਵੀ ਰਾਮ ਸਰੂਪ ਸਿੰਘ ਸਿੱਧੂ ਵੀ ਮੌਜੂਦ ਸਨ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਸੁਚੇਤ ਰਹਿਣ, ਕਿਸੇ ਵੀ ਅਸੁਰੱਖਿਅਤ ਸਥਿਤੀ ਨੂੰ ਪਛਾਣਨ ਅਤੇ ਅਜਿਹੀ ਸਥਿਤੀ ਵਿੱਚ ਹਿੰਮਤ ਨਾਲ ਮਦਦ ਲੈਣ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਕਿਸੇ ਵੀ ਸਮੱਸਿਆ ਜਾਂ ਮੁਸ਼ਕਲ ਬਾਰੇ ਆਪਣੇ ਮਾਪਿਆਂ, ਅਧਿਆਪਕਾਂ ਜਾਂ ਸਬੰਧਤ ਅਧਿਕਾਰੀਆਂ ਨਾਲ ਖੁੱਲ੍ਹ ਕੇ ਗੱਲ ਕਰਨੀ ਚਾਹੀਦੀ ਹੈ। ਇਸ ਮੌਕੇ ਸਕੂਲ ਪ੍ਰਧਾਨ ਗਗਨ ਬਾਂਸਲ, ਜਨਰਲ ਸਕੱਤਰ ਨਮਿਤਾ ਬਾਂਸਲ ਅਤੇ ਪ੍ਰਿੰਸੀਪਲ ਗੀਤਾ ਪਿੱਲਈ ਨੇ ਕਿਹਾ ਕਿ ਬੱਚਿਆਂ ਦਾ ਸੁਰੱਖਿਅਤ ਭਵਿੱਖ ਅਤੇ ਸਰਬਪੱਖੀ ਵਿਕਾਸ ਯਕੀਨੀ ਬਣਾਉਣ ਲਈ ਅਜਿਹੇ ਜਾਗਰੂਕਤਾ ਪ੍ਰੋਗਰਾਮ ਬੇਹੱਦ ਮਹੱਤਵਪੂਰਨ ਹਨ।