ਗਲੋਬਲ ਡਿਸਕਵਰੀ ਸਕੂਲ ਵਿਖੇ ਬਾਲ ਦਿਵਸ ਮਨਾਇਆ ਗਲੋਬਲ ਡਿਸਕਵਰੀ ਸਕੂਲ ਵਿਖੇ ਬਾਲ ਦਿਵਸ ਮਨਾਇਆ
Publish Date: Sun, 15 Nov 2026 04:12 PM (IST)
Updated Date: Sun, 15 Nov 2026 04:15 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਸੀਬੀਐੱਸਈ ਤੋਂ ਮਾਨਤਾ ਪ੍ਰਾਪਤ ਸਰਾਫ਼ ਐਜੂਬੀਕਨ ਗਲੋਬਲ ਡਿਸਕਵਰੀ ਸਕੂਲ, ਰਾਮਪੁਰਾ ਫੂਲ ਵਿਖੇ ਬਾਲ ਦਿਵਸ ਉਤਸ਼ਾਹ ਤੇ ਖ਼ੁਸ਼ਗਵਾਰ ਮਾਹੌਲ ਵਿਚ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਮਨੋਰੰਜਕ ਖੇਡਾਂ, ਦਿਲਚਸਪ ਗਤੀਵਿਧੀਆਂ ਅਤੇ ਵਿਸ਼ੇਸ਼ ਪ੍ਰੋਗਰਾਮ ਕਰਵਾਏ ਗਏ, ਜਿਨ੍ਹਾਂ ਵਿੱਚ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੌਰਾਨ ਬੱਚਿਆਂ ਦੀ ਰੁਚੀ ਨੂੰ ਧਿਆਨ ਵਿੱਚ ਰੱਖਦਿਆਂ ਕਈ ਮਨੋਰੰਜਕ ਖੇਡਾਂ ਦਾ ਪ੍ਰਬੰਧ ਕੀਤਾ ਗਿਆ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਖਾਣ-ਪੀਣ ਦੀਆਂ ਵੱਖ-ਵੱਖ ਚੀਜ਼ਾਂ ਵੀ ਵੰਡੀਆਂ ਗਈਆਂ। ਇਨ੍ਹਾਂ ਗਤੀਵਿਧੀਆਂ ਨੇ ਬੱਚਿਆਂ ਦੇ ਚਿਹਰਿਆਂ ’ਤੇ ਖ਼ੁਸ਼ੀ ਅਤੇ ਮੁਸਕਾਨ ਲਿਆ ਦਿੱਤੀ। ਇਸ ਮੌਕੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਮਹੱਤਤਾ ਅਤੇ ਪੰਡਿਤ ਜਵਾਹਰ ਲਾਲ ਨਹਿਰੂ ਦੇ ਬੱਚਿਆਂ ਪ੍ਰਤੀ ਪਿਆਰ ਬਾਰੇ ਵੀ ਜਾਣਕਾਰੀ ਦਿੱਤੀ ਗਈ। ਸਕੂਲ ਦੀ ਪ੍ਰਿੰਸੀਪਲ ਕਾਵਿਆ ਅਸੀਜਾ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਬਚਪਨ ਜ਼ਿੰਦਗੀ ਦਾ ਸਭ ਤੋਂ ਅਨਮੋਲ ਪੜਾਅ ਹੈ। ਹਰੇਕ ਬੱਚੇ ਨੂੰ ਅਜਿਹਾ ਮਾਹੌਲ ਮਿਲਣਾ ਚਾਹੀਦਾ ਹੈ, ਜਿੱਥੇ ਉਹ ਬਿਨਾਂ ਕਿਸੇ ਦਬਾਅ ਦੇ ਆਪਣੀ ਪ੍ਰਤਿਭਾ ਨੂੰ ਨਿਖਾਰ ਸਕੇ ਅਤੇ ਆਪਣੇ ਬਚਪਨ ਦਾ ਭਰਪੂਰ ਆਨੰਦ ਮਾਣ ਸਕੇ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਰਚਨਾਤਮਕ ਗਤੀਵਿਧੀਆਂ ਬੱਚਿਆਂ ਦੇ ਸਰਬਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਅਤੇ ਖ਼ੁਸ਼ਹਾਲ ਜੀਵਨ ਦੀ ਕਾਮਨਾ ਕਰਦਿਆਂ ਕਿਹਾ ਕਿ ਬੱਚਿਆਂ ਦੀ ਮੁਸਕਾਨ ਹੀ ਸਕੂਲ ਦੀ ਸਭ ਤੋਂ ਵੱਡੀ ਖ਼ੁਸ਼ੀ ਹੈ। ਖੇਡਾਂ, ਮਨੋਰੰਜਨ ਅਤੇ ਪਿਆਰ ਭਰੇ ਮਾਹੌਲ ਨਾਲ ਭਰਪੂਰ ਇਹ ਸਮਾਗਮ ਵਿਦਿਆਰਥੀਆਂ ਲਈ ਯਾਦਗਾਰ ਬਣ ਗਿਆ।