ਸੰਤ ਮਹੇਸ਼ ਮੁਨੀ ਜੀ ਗਰਲਜ਼ ਕਾਲਜ ‘ਚ ਬਾਲ ਦਿਵਸ ਮਨਾਇਆ ਸੰਤ ਮਹੇਸ਼ ਮੁਨੀ ਜੀ ਗਰਲਜ਼ ਕਾਲਜ ‘ਚ ਬਾਲ ਦਿਵਸ ਮਨਾਇਆ
Publish Date: Sat, 14 Nov 2026 04:31 PM (IST)
Updated Date: Sat, 14 Nov 2026 04:33 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਸੰਤ ਮਹੇਸ਼ ਮੁਨੀ ਜੀ ਗਰਲਜ਼ ਕਾਲਜ ਅਤੇ ਸਕੂਲ ਭਗਤਾ ਭਾਈਕਾ ਵਿਖੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਬਾਲ ਦਿਵਸ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਮਾਗਮ ਦੀ ਅਗਵਾਈ ਕਾਲਜ ਦੇ ਕੰਟਰੋਲਰ ਮੈਡਮ ਇੰਦਰਪਾਲ ਕੌਰ ਦਿਓਲ ਨੇ ਕੀਤੀ। ਇਸ ਮੌਕੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਗਤੀਵਿਧੀਆਂ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਵਿੱਚ ਉਤਸ਼ਾਹ ਨਾਲ ਭਾਗ ਲਿਆ ਗਿਆ। ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਗਿਆਰਵੀਂ ਆਰਟਸ ਦੀ ਵਿਦਿਆਰਥਣ ਹਰਿ ਗੁਰਲੀਨ ਕੌਰ, ਗਿਆਰਵੀਂ ਕਾਮਰਸ ਦੀ ਵਿਦਿਆਰਥਣ ਸ਼ੈਲੀ, ਐੱਲਕੇਜੀ ਦੇ ਵਿਦਿਆਰਥੀ ਮਹਿਕਵੀਰ ਕੌਰ ਰਬਾਬ ਕੌਰ ਤਰਨਵੀਰ ਸਿੰਘ ਗੁਰਮੁਖ ਸਿੰਘ,ਯੂਕੇਜੀ ਦੇ ਵਿਦਿਆਰਥੀ ਗੁਰਏਕਮ ਸਿੰਘ, ਗੁਰਫਤਿਹ ਸਿੰਘ ਨੇ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੀ ਪੋਸ਼ਾਕ ਪਹਿਨ ਕੇ ਉਨਾਂ ਨੂੰ ਯਾਦ ਕੀਤਾ। ਗਿਆਰਵੀਂ ਆਰਟਸ ਕਲਾਸ ਦੀ ਵਿਦਿਆਰਥਣ ਅਮਨਪ੍ਰੀਤ ਕੌਰ ਨੇ ਇਸ ਮੌਕੇ ਬਹੁਤ ਹੀ ਪ੍ਰਭਾਵਸ਼ਾਲੀ ਭਾਸ਼ਣ ਦਿੱਤਾ। ਉੱਤਮਵੀਰ ਸਿੰਘ ਵੱਲੋਂ ਬਾਲ ਦਿਵਸ ਤੇ ਕਵਿਤਾ ਸੁਣਾਈ ਗਈ। ਸਮਾਗਮ ਦੌਰਾਨ ਬੱਚਿਆਂ ਨੂੰ ਬਾਲ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜੀਵਨ ਅਤੇ ਬੱਚਿਆਂ ਪ੍ਰਤੀ ਉਨ੍ਹਾਂ ਦੇ ਪਿਆਰ ਬਾਰੇ ਵੀ ਦੱਸਿਆ। ਕੰਟਰੋਲਰ ਮੈਡਮ ਦਿਉਲ ਵੱਲੋਂ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਪੜ੍ਹਾਈ ਦੇ ਨਾਲ-ਨਾਲ ਹੋਰ ਸਹਿ-ਵਿੱਦਿਅਕ ਗਤੀਵਿਧੀਆਂ ਵਿਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਜੀਵਨ ਵਿਚ ਉੱਚੇ ਮੁਕਾਮ ਹਾਸਲ ਕਰਨ ਲਈ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਗਿਆ। ਸੰਤ ਮਹੇਸ਼ ਮੁਨੀ ਜੀ ਐਜੂਕੇਸ਼ਨ ਸੁਸਾਇਟੀ ਵੱਲੋਂ ਵੀ ਬੱਚਿਆਂ ਨੂੰ ਪਿਆਰ ਅਤੇ ਵਧਾਈ ਭੇਜੀ ਗਈ। ਇਸ ਸਮੇਂ ਕਾਲਜ ਅਤੇ ਸਕੂਲ ਦਾ ਸਟਾਫ ਮੈਡਮ ਜਗਜੀਤ ਕੌਰ, ਗੁਰਪ੍ਰੀਤ ਕੌਰ, ਗਗਨਦੀਪ ਗੋਇਲ, ਮਨਸਿਮਰਤ ਕੌਰ, ਪਵਨਦੀਪ ਕੌਰ, ਬਲਜੀਤ ਕੌਰ, ਮਨਪ੍ਰੀਤ ਸਿੰਘ, ਸਤਵੀਰ ਕੌਰ, ਕਰਮਜੀਤ ਕੌਰ, ਦੁਰਗਾ ਕੌਰ, ਵੀਰਪਾਲ ਕੌਰ, ਨਵਜੋਤ ਕੌਰ ਆਦਿ ਹਾਜ਼ਰ ਸਨ।