ਮਾਊਂਟ ਲਿਟਰਾ ਜ਼ੀ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਬਾਲ ਦਿਵਸ ਮਾਊਂਟ ਲਿਟਰਾ ਜ਼ੀ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਬਾਲ ਦਿਵਸ
Publish Date: Sun, 15 Nov 2026 04:14 PM (IST)
Updated Date: Sun, 15 Nov 2026 04:15 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਮਾਊਂਟ ਲਿਟਰਾ ਜ਼ੀ ਸਕੂਲ ਰਾਮਪੁਰਾ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਵਿਸ਼ੇਸ਼ ਸਵੇਰ ਦੀ ਸਭਾ ਕਰਵਾਈ ਗਈ, ਜਿਸ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਬਾਲ ਦਿਵਸ ਦੀ ਮਹੱਤਤਾ ਨੂੰ ਦਰਸਾਇਆ। ਪ੍ਰੋਗਰਾਮ ਦੀ ਸ਼ੁਰੂਆਤ ਸਵੇਰ ਦੀ ਪ੍ਰਾਰਥਨਾ ਨਾਲ ਹੋਈ। ਇਸ ਉਪਰੰਤ ਵਿਦਿਆਰਥੀਆਂ ਨੇ ਸੁਚੱਜੇ ਵਿਚਾਰ ਪੇਸ਼ ਕਰਨ ਦੇ ਨਾਲ-ਨਾਲ ਪ੍ਰਣ ਲਿਆ। ਵਿਸ਼ੇਸ਼ ਗੀਤਾਂ ਅਤੇ ਸਕੂਲ ਦੇ ਜ਼ੀ ਗੀਤ ਨੇ ਸਮਾਗਮ ਨੂੰ ਹੋਰ ਵੀ ਪ੍ਰਭਾਵਸ਼ਾਲੀ ਬਣਾਇਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਨਾਟਕ ਰਾਹੀਂ ਬੱਚਿਆਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਦੀ ਮਹੱਤਤਾ ਬਾਰੇ ਸੁੰਦਰ ਸੰਦੇਸ਼ ਦਿੱਤਾ ਗਿਆ। ਸਮਾਗਮ ਦੌਰਾਨ ਵੱਖ-ਵੱਖ ਗਤੀਵਿਧੀਆਂ ਅਤੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਉਪਰਾਲੇ ਨਾਲ ਵਿਦਿਆਰਥੀਆਂ ਦਾ ਹੌਸਲਾ ਵਧਾਇਆ ਗਿਆ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਗਿਆ। ਸਮਾਗਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ। ਇਸ ਮੌਕੇ ਸਕੂਲ ਦੇ ਪ੍ਰਧਾਨ ਗਗਨ ਬਾਂਸਲ, ਜਨਰਲ ਸਕੱਤਰ ਨਮਿਤਾ ਬਾਂਸਲ ਅਤੇ ਪ੍ਰਿੰਸੀਪਲ ਗੀਤਾ ਪਿੱਲਈ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਅੰਦਰ ਆਤਮ-ਵਿਸ਼ਵਾਸ, ਸਿਰਜਣਾਤਮਕਤਾ ਅਤੇ ਸਹਿਯੋਗ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।