ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਐੱਨਐੱਸਐੱਸ ਤੇ ਈਕੋ ਕਲੱਬ ਵੱਲੋਂ ਸਫ਼ਾਈ ਮੁਹਿੰਮ ਚਲਾਈ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਐਨਐਸਐਸ ਅਤੇ ਈਕੋ ਕਲੱਬ ਵੱਲੋਂ ਸਫ਼ਾਈ ਮੁਹਿੰਮ ਚਲਾਈ
Publish Date: Mon, 02 Nov 2026 04:26 PM (IST)
Updated Date: Mon, 02 Nov 2026 04:29 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ ਮਾਤਾ ਸਾਹਿਬ ਕੌਰ ਗਰਲਜ਼ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਅਤੇ ਕਾਲਜ ਦੇ ਐਨਐਸਐਸ ਯੂਨਿਟ ਤੇ ਈਕੋ ਕਲੱਬ ਵੱਲੋਂ ਸਾਂਝੇ ਤੌਰ ’ਤੇ ਕੈਂਪਸ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਸਫ਼ਾਈ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਕਾਲਜ ਕੈਂਪਸ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਹਰਿਆ-ਭਰਿਆ ਰੱਖਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਵਿਦਿਆਰਥਣਾਂ ਨੇ ਪੂਰੇ ਉਤਸ਼ਾਹ ਨਾਲ ਮੁਹਿੰਮ ਵਿਚ ਹਿੱਸਾ ਲੈਂਦਿਆਂ ਕੈਂਪਸ ਦੇ ਵੱਖ-ਵੱਖ ਹਿੱਸਿਆਂ ਦੀ ਸਫ਼ਾਈ ਕੀਤੀ। ਉਨ੍ਹਾਂ ਨੇ ਆਲੇ-ਦੁਆਲੇ ਖਿੱਲਰੇ ਕੂੜੇ ਨੂੰ ਇਕੱਠਾ ਕਰਕੇ ਕੂੜੇਦਾਨਾਂ ਵਿਚ ਪਾਇਆ ਅਤੇ ਸਫ਼ਾਈ ਪ੍ਰਤੀ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਈ। ਇਸ ਦੇ ਨਾਲ ਹੀ ਵਿਦਿਆਰਥਣਾਂ ਨੂੰ ਕੂੜੇ ਦੇ ਸਹੀ ਨਿਪਟਾਰੇ, ਰੀਸਾਈਕਲਿੰਗ ਅਤੇ ਵਾਤਾਵਰਨ ਦੀ ਸੰਭਾਲ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਗਿਆ ਕਿ ਸਾਫ਼-ਸੁਥਰਾ ਵਾਤਾਵਰਨ ਸਿਹਤਮੰਦ ਜੀਵਨ ਦਾ ਆਧਾਰ ਹੈ ਅਤੇ ਇਸ ਦੀ ਸੰਭਾਲ ਕਰਨਾ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਅਜਿਹੀਆਂ ਗਤੀਵਿਧੀਆਂ ਵਿਦਿਆਰਥਣਾਂ ਵਿਚ ਸੇਵਾ ਭਾਵਨਾ, ਸਮਾਜਿਕ ਜ਼ਿੰਮੇਵਾਰੀ ਅਤੇ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਹ ਮੁਹਿੰਮ ਕਾਲਜ ਦੀ ਪ੍ਰਿੰਸੀਪਲ ਡਾ. ਮਨੋਰਮਾ ਸਮਾਗ ਦੀ ਯੋਗ ਅਗਵਾਈ ਹੇਠ ਸਫ਼ਲਤਾਪੂਰਵਕ ਸੰਪੰਨ ਹੋਈ। ਉਨ੍ਹਾਂ ਨੇ ਐਨਐਸਐਸ ਯੂਨਿਟ ਅਤੇ ਈਕੋ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਦਿਆਰਥਣਾਂ ਨੂੰ ਸਫ਼ਾਈ ਅਤੇ ਵਾਤਾਵਰਨ ਦੀ ਸੰਭਾਲ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐਨਐਸਐਸ ਪ੍ਰੋਗਰਾਮ ਅਫ਼ਸਰ ਡਾ. ਅਮਨਪਾਲ ਕੌਰ, ਪ੍ਰੋ. ਕਿਰਨ ਬਾਲਾ, ਪ੍ਰੋ. ਹਰਪ੍ਰੀਤ ਕੌਰ ਅਤੇ ਪ੍ਰੋ. ਪੁਸ਼ਪਿੰਦਰ ਕੌਰ ਵੀ ਹਾਜ਼ਰ ਸਨ।