ਰਾਮਾਂ ਥਾਣੇ ਦੀ ਕਮਾਨ ਹੁਣ ਐੱਸਐੱਚਓ ਮੇਲਾ ਸਿੰਘ ਦੇ ਹੱਥ
ਰਾਮਾਂ ਥਾਣੇ ਦੀ ਕਮਾਨ ਹੁਣ ਐਸਐਚਓ ਮੇਲਾ ਸਿੰਘ ਦੇ ਹੱਥ
Publish Date: Sun, 29 Nov 2026 05:16 PM (IST)
Updated Date: Sun, 29 Nov 2026 05:19 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਰਾਮਾਂ ਮੰਡੀ, ਬਠਿੰਡਾ ਪੁਲਿਸ ਲਾਈਨ ਤੋਂ ਬਦਲ ਕੇ ਆਏ ਮੇਲਾ ਸਿੰਘ ਨੇ ਰਾਮਾਂ ਥਾਣੇ ਦੇ ਨਵੇਂ ਐਸ.ਐਚ.ਓ. ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਥਾਣੇ ਵਿੱਚ ਪਹੁੰਚਣ ’ਤੇ ਪੁਲਿਸ ਮੁਲਾਜ਼ਮਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਚਾਰਜ ਸੰਭਾਲਣ ਉਪਰੰਤ ਐਸ.ਐਚ.ਓ. ਮੇਲਾ ਸਿੰਘ ਨੇ ਕਿਹਾ ਕਿ ਇਲਾਕੇ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣਾ, ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਅਤੇ ਨਸ਼ਿਆਂ ਸਮੇਤ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ’ਤੇ ਰੋਕ ਲਗਾਉਣਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਥਾਣੇ ਵਿਚ ਆਪਣੀਆਂ ਸ਼ਿਕਾਇਤਾਂ ਲੈ ਕੇ ਆਉਣ ਵਾਲੇ ਹਰੇਕ ਵਿਅਕਤੀ ਦੀ ਗੱਲ ਗੰਭੀਰਤਾ ਨਾਲ ਸੁਣੀ ਜਾਵੇਗੀ ਅਤੇ ਜਾਇਜ਼ ਸ਼ਿਕਾਇਤਾਂ ’ਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਵਿਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੁਲਿਸ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਪੁਲਿਸ ਤੇ ਆਮ ਲੋਕਾਂ ਦੇ ਆਪਸੀ ਤਾਲਮੇਲ ਤੇ ਸਹਿਯੋਗ ਨਾਲ ਹੀ ਅਪਰਾਧਿਕ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਵੀ ਆਪਣੀ ਡਿਊਟੀ ਇਮਾਨਦਾਰੀ, ਅਨੁਸ਼ਾਸਨ ਅਤੇ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ।