ਡੇਰਾ ਬਾਬਾ ਠਾਕਰ ਦੁਆਰਾ ਕੋਟਸ਼ਮੀਰ ਵਿਖੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ
ਡੇਰਾ ਬਾਬਾ ਠਾਕਰ ਦੁਆਰਾ ਕੋਟਸ਼ਮੀਰ ਵਿਖੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ
Publish Date: Sun, 11 Oct 2026 04:37 PM (IST)
Updated Date: Sun, 11 Oct 2026 04:38 PM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ ਕੋਟ ਫੱਤਾ, ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ ਵਿਖੇ ਸਥਿਤ ਡੇਰਾ ਬਾਬਾ ਠਾਕਰ ਦੁਆਰਾ ਵਿਖੇ ਸਰਾਧਾਂ ਦੀ ਮੱਸਿਆ ਦੇ ਪਵਿੱਤਰ ਦਿਹਾੜੇ ਮੌਕੇ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ 9 ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ। ਇਸ ਮੌਕੇ ਪਿੰਡ ਵਾਸੀਆਂ ਤੋਂ ਇਲਾਵਾ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਨੇ ਗੁਰੂ ਚਰਨਾਂ ਵਿਚ ਨਤਮਸਤਕ ਹੋ ਕੇ ਹਾਜ਼ਰੀ ਭਰੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵਿਚ ਸ਼ਮੂਲੀਅਤ ਕੀਤੀ। ਧਾਰਮਿਕ ਸਮਾਗਮ ਡੇਰੇ ਦੇ ਮਹੰਤ ਸੰਸਾਰੀ ਦਾਸ ਅਤੇ ਡੇਰਾ ਬਾਬਾ ਧਿਆਨ ਦਾਸ ਦੇ ਮੁਖੀ ਮਹੰਤ ਕੇਸੋ ਰਾਮ ਦੀ ਅਗਵਾਈ ਹੇਠ ਕਰਵਾਇਆ ਗਿਆ। 9 ਸ੍ਰੀ ਅਖੰਡ ਪਾਠਾਂ ਦੇ ਭੋਗ ਮੌਕੇ ਪਿੰਡ ਕੋਟਸ਼ਮੀਰ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਡੇਰਾ ਬਾਬਾ ਠਾਕਰ ਦੁਆਰਾ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਸਮਾਗਮ ਦੌਰਾਨ ਸੰਗਤਾਂ ਦੀ ਸੇਵਾ ਲਈ ਵਿਸ਼ੇਸ਼ ਤੌਰ ’ਤੇ ਬਰੈੱਡ, ਪਕੌੜਿਆਂ ਤੇ ਜਲੇਬੀਆਂ ਦਾ ਲੰਗਰ ਲਗਾਇਆ ਗਿਆ। ਇਸ ਤੋਂ ਇਲਾਵਾ ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।