ਐਡਵੋਕੇਟ ਧਾਮੀ ਨੂੰ ਦਿੱਤੀ ਵਧਾਈ ਐਡਵੋਕੇਟ ਧਾਮੀ ਦੇ ਛੇਵੀਂ ਵਾਰ ਪ੍ਰਧਾਨ ਚੁਣੇ ਜਾਣ ’ਤੇ ਮੁਬਾਰਕਬਾਦ
Publish Date: Fri, 20 Nov 2026 05:33 PM (IST)
Updated Date: Fri, 20 Nov 2026 05:34 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜੱਥੇਦਾਰ ਫੁੰਮਣ ਸਿੰਘ ਭਗਤਾ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣੇ ਜਾਣ ’ਤੇ ਦਿਲੋਂ ਮੁਬਾਰਕਬਾਦ ਦਿੰਦੇ ਕਿਹਾ ਕਿ ਐਡਵੋਕੇਟ ਧਾਮੀ ਦਾ ਮੁੜ ਪ੍ਰਧਾਨ ਚੁਣਿਆ ਜਾਣਾ ਉਨ੍ਹਾਂ ਦੀਆਂ ਪੰਥਕ ਸੇਵਾਵਾਂ ਅਤੇ ਸਿੱਖ ਸੰਸਥਾ ਪ੍ਰਤੀ ਵਚਨਬੱਧਤਾ ਦਾ ਪ੍ਰਗਟਾਵਾ ਹੈ। ਫੁੰਮਣ ਸਿੰਘ ਭਗਤਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਸਿਰਮੌਰ ਧਾਰਮਿਕ ਸੰਸਥਾ ਹੈ, ਜਿਸ ਦੀ ਜ਼ਿੰਮੇਵਾਰੀ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ, ਗੁਰਮਤਿ ਦੇ ਪ੍ਰਚਾਰ ਅਤੇ ਸਿੱਖੀ ਸਿਧਾਂਤਾਂ ਦੀ ਰਾਖੀ ਨਾਲ ਜੁੜੀ ਹੋਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਪਣੇ ਤਜਰਬੇ ਅਤੇ ਸੂਝ-ਬੂਝ ਨਾਲ ਸੰਸਥਾ ਦੀ ਮਰਿਆਦਾ ਨੂੰ ਕਾਇਮ ਰੱਖਣ ਦੇ ਨਾਲ-ਨਾਲ ਸਿੱਖ ਕੌਮ ਦੇ ਧਾਰਮਿਕ ਅਤੇ ਸਮਾਜਿਕ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਥਕ ਏਕਤਾ ਨੂੰ ਮਜ਼ਬੂਤ ਕਰਨਾ, ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਨਾ ਅਤੇ ਗੁਰਮਤਿ ਦੇ ਪ੍ਰਚਾਰ-ਪ੍ਰਸਾਰ ਨੂੰ ਹੋਰ ਤੇਜ਼ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਨਵੇਂ ਚੁਣੇ ਗਏ ਪ੍ਰਧਾਨ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਹ ਸਮੂਹ ਮੈਂਬਰਾਂ ਨੂੰ ਨਾਲ ਲੈ ਕੇ ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਸ਼੍ਰੋਮਣੀ ਕਮੇਟੀ ਦੀ ਬਿਹਤਰੀ ਲਈ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣਗੇ।