‘ਹਰ ਘਰ ਝੰਡਾ, ਹਰ ਘਰ ਪੰਜਾ’ ਮੁਹਿੰਮ ਤਹਿਤ ਲਗਾਏ ਕਾਂਗਰਸ ਦੇ ਝੰਡੇ ‘ਹਰ ਘਰ ਝੰਡਾ, ਹਰ ਘਰ ਪੰਜਾ’ ਮੁਹਿੰਮ ਤਹਿਤ ਲਗਾਏ ਕਾਂਗਰਸ ਦੇ ਝੰਡੇ
Publish Date: Sat, 05 Sep 2026 04:28 PM (IST)
Updated Date: Sat, 05 Sep 2026 04:31 PM (IST)
ਹਰਮੇਲ ਸਾਗਰ, ਪੰਜਾਬੀ ਜਾਗਰਣ ਭੁੱਚੋ ਮੰਡੀ। ਯੂਥ ਪੰਜਾਬ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਬੀ ਦੇ ਨਿਰਦੇਸ਼ਾਂ ਅਨੁਸਾਰ ਅੱਜ ਹਲਕਾ ਭੁੱਚੋ ਮੰਡੀ ਵਿਖੇ ਪੰਜਾਬ ਯੂਥ ਕਾਂਗਰਸ ਵੱਲੋਂ ‘ਹਰ ਘਰ ਝੰਡਾ, ਹਰ ਘਰ ਪੰਜਾ’ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਵਿਸ਼ੇਸ਼ ਗਤੀਵਿਧੀ ਕੀਤੀ ਗਈ। ਇਸ ਮੁਹਿੰਮ ਤਹਿਤ ਕਾਂਗਰਸੀ ਵਰਕਰਾਂ ਦੇ ਘਰਾਂ ’ਤੇ ਪਾਰਟੀ ਦੇ ਝੰਡੇ ਲਗਾਏ ਗਏ। ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਰੁਪਿੰਦਰ ਸਿੰਘ ਕੋਟਭਾਈ ਅਤੇ ਯੂਥ ਬਲਾਕ ਪ੍ਰਧਾਨ ਪਰਿੰਦਰ ਪੈਵੀ ਭੁੱਚੋ ਕਲਾਂ ਦੀ ਅਗਵਾਈ ਹੇਠ ਯੂਥ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨੇ ਭੁੱਚੋ ਮੰਡੀ ਵਿੱਚ ਪਾਰਟੀ ਵਰਕਰਾਂ ਦੇ ਘਰਾਂ ’ਤੇ ਕਾਂਗਰਸ ਦੇ ਝੰਡੇ ਲਗਾਏ। ਇਸ ਦੌਰਾਨ ਵਰਕਰਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਵੱਲੋਂ ਮੁਹਿੰਮ ਨੂੰ ਸਫਲ ਬਣਾਉਣ ਲਈ ਸਰਗਰਮੀ ਨਾਲ ਸਹਿਯੋਗ ਦਿੱਤਾ ਗਿਆ। ਇਸ ਮੁਹਿੰਮ ਦੌਰਾਨ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਯੂਥ ਕਾਂਗਰਸ ਵੱਲੋਂ ਪੂਰੀ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ। ‘ਹਰ ਘਰ ਝੰਡਾ, ਹਰ ਘਰ ਪੰਜਾ’ ਮੁਹਿੰਮ ਦਾ ਮੁੱਖ ਉਦੇਸ਼ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਨੂੰ ਹੋਰ ਮਜ਼ਬੂਤੀ ਨਾਲ ਜੋੜਨਾ ਅਤੇ ਕਾਂਗਰਸ ਦੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ। ਆਗੂਆਂ ਨੇ ਕਿਹਾ ਕਿ ਇਸ ਮੁਹਿੰਮ ਨਾਲ ਪਾਰਟੀ ਵਰਕਰਾਂ ਵਿੱਚ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਯੂਥ ਕਾਂਗਰਸ ਵੱਲੋਂ ਹਲਕੇ ਵਿੱਚ ਅਜਿਹੀਆਂ ਗਤੀਵਿਧੀਆਂ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ‘ਹਰ ਘਰ ਝੰਡਾ, ਹਰ ਘਰ ਪੰਜਾ’ ਮੁਹਿੰਮ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।