- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਦਰਸ਼ਨ ਦੀ ਅਗਵਾਈ ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਰਾਜਨ ਗਰਗ ਨੇ ਕੀਤੀ। ਇਸ ਮੌਕੇ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ, ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਗੁਲਜ਼ਾਰ ਸਿੰਘ ਮਾਮਲੇ ਵਿੱਚ ਦਰਜ ਐੱਫਆਈਆਰ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਜਾਂਚ ਵਿੱਚ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਈ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਨ੍ਹਾਂ ਨੂੰ ਵੀ ਕਾਨੂੰਨ ਅਨੁਸਾਰ ਮਾਮਲੇ ਵਿੱਚ ਨਾਮਜ਼ਦ ਕੀਤਾ ਜਾਵੇ।

ਸਟਾਫ ਰਿਪੋਰਟਰ, ਬਠਿੰਡਾ: ਪਿੰਡ ਤੂਰ ਵਣਜਾਰਾ ਦੇ ਮਜ਼ਦੂਰ ਗੁਲਜ਼ਾਰ ਸਿੰਘ ਵੱਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਵੱਲੋਂ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਹਦਾਇਤਾਂ ’ਤੇ ਬਠਿੰਡਾ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਖ਼ਜ਼ਾਨਾ ਮੰਤਰੀ ਦਾ ਪੁਤਲਾ ਫੂਕਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਦੇ ਨਾਮ ਐੱਸਐੱਸਪੀ ਨੂੰ ਮੰਗ ਪੱਤਰ ਸੌਂਪਿਆ ਗਿਆ।
ਪ੍ਰਦਰਸ਼ਨ ਦੀ ਅਗਵਾਈ ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਰਾਜਨ ਗਰਗ ਨੇ ਕੀਤੀ। ਇਸ ਮੌਕੇ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ, ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਗੁਲਜ਼ਾਰ ਸਿੰਘ ਮਾਮਲੇ ਵਿੱਚ ਦਰਜ ਐੱਫਆਈਆਰ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਜਾਂਚ ਵਿੱਚ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਈ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਨ੍ਹਾਂ ਨੂੰ ਵੀ ਕਾਨੂੰਨ ਅਨੁਸਾਰ ਮਾਮਲੇ ਵਿੱਚ ਨਾਮਜ਼ਦ ਕੀਤਾ ਜਾਵੇ।
ਇਕੱਠ ਨੂੰ ਸੰਬੋਧਨ ਕਰਦਿਆਂ ਰਾਜਨ ਗਰਗ, ਅਸ਼ੋਕ ਕੁਮਾਰ, ਅਰੁਣ ਵਧਾਵਨ, ਟਹਿਲ ਸਿੰਘ ਸੰਧੂ, ਬਲਜਿੰਦਰ ਸਿੰਘ ਠੇਕੇਦਾਰ ਅਤੇ ਮੀਤ ਪ੍ਰਧਾਨ ਤੇ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ ਨੇ ਕਿਹਾ ਕਿ ਸਰਕਾਰ ਨਸ਼ਿਆਂ ਦੇ ਖ਼ਾਤਮੇ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਪਰ ਜਦੋਂ ਲੋਕ ਸਰਕਾਰ ਅਤੇ ਮੰਤਰੀਆਂ ਨੂੰ ਨਸ਼ਿਆਂ ਸਬੰਧੀ ਸਵਾਲ ਪੁੱਛਦੇ ਹਨ ਤਾਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦੀ ਬਜਾਏ ਉਨ੍ਹਾਂ ਨਾਲ ਕਥਿਤ ਤੌਰ ’ਤੇ ਜ਼ਿਆਦਤੀ ਕੀਤੀ ਜਾ ਰਹੀ ਹੈ । ਆਗੂਆਂ ਨੇ ਦੋਸ਼ ਲਾਇਆ ਕਿ ਗੁਲਜ਼ਾਰ ਸਿੰਘ ਨੇ ਖ਼ਜ਼ਾਨਾ ਮੰਤਰੀ ਨੂੰ ਨਸ਼ਿਆਂ ਦੇ ਮੁੱਦੇ ’ਤੇ ਸਵਾਲ ਕੀਤੇ ਸਨ ਅਤੇ ਉਸ ਤੋਂ ਬਾਅਦ ਉਸ ਨਾਲ ਕਥਿਤ ਤੌਰ ’ਤੇ ਤਸ਼ੱਦਦ ਕੀਤਾ ਗਿਆ, ਜਿਸ ਕਾਰਨ ਉਸ ਨੇ ਖੁਦਕੁਸ਼ੀ ਕਰ ਲਈ। ਉਨ੍ਹਾਂ ਕਿਹਾ ਕਿ ਮਾਮਲੇ ਵਿੱਚ ਕਈ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਹੋਣ ਦੇ ਬਾਵਜੂਦ ਖ਼ਜ਼ਾਨਾ ਮੰਤਰੀ ਨੂੰ ਮਾਮਲੇ ਵਿੱਚ ਸ਼ਾਮਲ ਨਹੀਂ ਕੀਤਾ ਗਿਆ, ਜਿਸ ’ਤੇ ਕਾਂਗਰਸ ਨੂੰ ਇਤਰਾਜ਼ ਹੈ।
ਆਗੂਆਂ ਨੇ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਹਰਪਾਲ ਸਿੰਘ ਚੀਮਾ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰਨ ਅਤੇ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ। ਕਾਂਗਰਸੀ ਆਗੂ ਦਰਸ਼ਨ ਜੀਦਾ, ਕਿਰਨਜੀਤ ਸਿੰਘ ਗਹਿਰੀ, ਸੁਰਜੀਤ ਸਿੰਘ ਮੋਖਾ, ਅੰਮ੍ਰਿਤਾ ਗਿੱਲ ਅਤੇ ਕਿਰਨਦੀਪ ਵਿਰਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਨਿਰਾਸ਼ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋ ਰਹੀ ਹੈ ਅਤੇ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਸਿਆਸੀ ਬਿਆਨਬਾਜ਼ੀ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।
ਕਾਂਗਰਸੀ ਆਗੂਆਂ ਨੇ ਐਲਾਨ ਕੀਤਾ ਕਿ ਗੁਲਜ਼ਾਰ ਸਿੰਘ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ’ਤੇ ਕਾਰਵਾਈ ਨਹੀਂ ਹੁੰਦੀ, ਕਾਂਗਰਸ ਵੱਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਉਨ੍ਹਾਂ ਪੰਜਾਬ ਵਾਸੀਆਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦਾ ਸਾਥ ਦੇਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਲਖਵਿੰਦਰ ਸਿੰਘ ਲੱਖਾ, ਮਾਧੋ ਸ਼ਰਮਾ, ਸੁਨੀਲ ਕੁਮਾਰ, ਬਲਜੀਤ ਸਿੰਘ, ਕਰਤਾਰ ਸਿੰਘ, ਦਪਿੰਦਰ ਮਿਸ਼ਰਾ, ਨਰੇਸ਼ ਗਰਗ, ਕਮਲਜੀਤ ਸਿੰਘ ਭੰਗੂ, ਐੱਮਸੀ ਵਿੱਕੀ ਨੰਬਰਦਾਰ, ਐੱਮਸੀ ਭਗਵਾਨ ਦਾਸ ਭਾਰਤੀ, ਭੁਪਿੰਦਰ ਸ਼ਰਮਾ, ਰੂਪ ਸਿੰਘ, ਦੀਪ ਝੁੰਬਾ, ਰਿਤੇਸ਼ ਕੁਮਾਰ, ਜਗਰਾਜ ਸਿੰਘ, ਅਰਸ਼ਦੀਪ ਸਿੰਘ ਸਿੱਧੂ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।