2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਸਰਗਰਮੀਆਂ ਤੇਜ਼ ਕੀਤੀਆਂ : ਕ੍ਰਿਸ਼ਨ ਸਿੰਘ ਭਾਗੀਵਾਂਦਰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਸਰਗਰਮੀਆਂ ਤੇਜ਼ ਕੀਤੀਆਂ : ਕ੍ਰਿਸ਼ਨ ਸਿੰਘ ਭਾਗੀਵਾਂਦਰ
Publish Date: Sat, 14 Nov 2026 04:42 PM (IST)
Updated Date: Sat, 14 Nov 2026 04:45 PM (IST)
ਖੁਸ਼ਦੀਪ ਸਿੰਘ ਗਿੱਲ ਪੰਜਾਬੀ ਜਾਗਰਣ ਰਾਮਾਂ ਮੰਡੀ, ਪੰਜਾਬ ਵਿਧਾਨ ਸਭਾ ਦੀਆਂ ਸਾਲ 2027 ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਤਲਵੰਡੀ ਸਾਬੋ ਹਲਕੇ ਵਿਚ ਕਾਂਗਰਸ ਪਾਰਟੀ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਵੱਲੋਂ ਪਿੰਡਾਂ ਵਿਚ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨਾਲ ਨੁੱਕੜ ਮੀਟਿੰਗਾਂ ਕਰਨ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ। ਅੱਜ ਪਿੰਡ ਪੱਕਾ ਕਲਾਂ ਵਿਖੇ ਪਾਰਟੀ ਆਗੂ ਬਰਜਿੰਦਰ ਸਿੰਘ ਭਾਊ ਦੇ ਗ੍ਰਹਿ ਵਿਖੇ ਹੋਈ ਮੀਟਿੰਗ ਦੌਰਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਤੰਤਰ, ਲੋਕ ਹਿੱਤਾਂ ਅਤੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਲੋਕ ਪੱਖੀ ਨੀਤੀਆਂ ਅਤੇ ਲੋਕਾਂ ਦੇ ਹੱਕਾਂ ਲਈ ਕੀਤੇ ਸੰਘਰਸ਼ ਕਾਰਨ ਪਾਰਟੀ ਅੱਜ ਵੀ ਲੋਕਾਂ ਦੇ ਦਿਲਾਂ ਵਿੱਚ ਵਿਸ਼ੇਸ਼ ਸਥਾਨ ਰੱਖਦੀ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਦੀ ਇਕਜੁੱਟਤਾ ਅਤੇ ਮਿਹਨਤ ਅਹਿਮ ਭੂਮਿਕਾ ਨਿਭਾਏਗੀ। ਇਸ ਮੌਕੇ ਨੈਬ ਸਿੰਘ ਗੋਦਾਰਾ, ਬਰਜਿੰਦਰ ਸਿੰਘ ਭਾਊ, ਸੁਖਵਿੰਦਰ ਸਿੰਘ, ਜਗਤਾਰ ਸਿੰਘ, ਬੋਘਾ ਸਿੰਘ ਅਤੇ ਪਿੰਡ ਦੇ ਹੋਰ ਮੋਹਤਬਰ ਵਿਅਕਤੀ ਹਾਜ਼ਰ ਸਨ।