- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਨੂੰ ਮਿਲੇਗੀ ਨਵੀਂ ਮਜ਼ਬੂਤੀ: ਸ਼ੁਭਮ ਸੈਣੀ

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ
ਤਲਵੰਡੀ ਸਾਬੋ,
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਵੱਲੋਂ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਖੇ ਆਪਣਾ ਅਹੁਦਾ ਸੰਭਾਲਣ ਮੌਕੇ ਯੂਥ ਕਾਂਗਰਸ ਬਲਾਕ ਤਲਵੰਡੀ ਸਾਬੋ ਦੇ ਪ੍ਰਧਾਨ ਸ਼ੁਭਮ ਸੈਣੀ ਨੇ ਆਪਣੇ ਸਾਥੀਆਂ ਸਮੇਤ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸ਼ੁਭਮ ਸੈਣੀ ਨੇ ਪ੍ਰਗਟ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਸ਼ੁਭਮ ਸੈਣੀ ਨੇ ਕਿਹਾ ਕਿ ਪ੍ਰਗਟ ਸਿੰਘ ਨੇ ਖੇਡਾਂ ਦੇ ਖੇਤਰ ਵਿਚ ਇਕ ਸ਼ਾਨਦਾਰ ਖਿਡਾਰੀ ਵਜੋਂ ਆਪਣੀ ਪਛਾਣ ਬਣਾਈ ਹੈ ਤੇ ਹੁਣ ਉਹ ਰਾਜਨੀਤੀ ਵਿਚ ਵੀ ਆਪਣੀ ਯੋਗਤਾ ਅਤੇ ਤਜਰਬੇ ਨਾਲ ਪਾਰਟੀ ਨੂੰ ਨਵੀਂ ਦਿਸ਼ਾ ਦੇਣਗੇ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਹੋਰ ਮਜ਼ਬੂਤ ਹੋਵੇਗੀ ਅਤੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਵੇਗਾ।
ਸ਼ੁਭਮ ਸੈਣੀ ਨੇ ਭਰੋਸਾ ਪ੍ਰਗਟਾਇਆ ਕਿ ਪ੍ਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰਕੇ ਸਰਕਾਰ ਬਣਾਉਣ ਲਈ ਅਹਿਮ ਯੋਗਦਾਨ ਪਾਵੇਗੀ।