ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ’ਤੇ ਕਾਂਗਰਸੀ ਵਰਕਰਾਂ ਨੇ ਵੰਡੇ ਲੱਡੂ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ’ਤੇ ਕਾਂਗਰਸੀ ਵਰਕਰਾਂ ਨੇ ਵੰਡੇ ਲੱਡੂ
Publish Date: Mon, 05 Oct 2026 04:56 PM (IST)
Updated Date: Mon, 05 Oct 2026 04:59 PM (IST)
ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ ਮੌੜ ਮੰਡੀ ਕਾਂਗਰਸ ਹਾਈ ਕਮਾਂਡ ਵੱਲੋਂ ਜਲੰਧਰ ਕੈਂਟ ਦੇ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ’ਤੇ ਮੌੜ ਹਲਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਅਤੇ ਉੱਤਰੀ ਜ਼ੋਨ ਰੇਲਵੇ ਬੋਰਡ ਦੇ ਮੈਂਬਰ ਜਗਦੇਵ ਸਿੰਘ ਐਡਵੋਕੇਟ ਦੀ ਅਗਵਾਈ ਹੇਠ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਜਗਦੇਵ ਸਿੰਘ ਨੇ ਕਿਹਾ ਕਿ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਨਾਲ ਪਾਰਟੀ ਸੂਬੇ ਵਿੱਚ ਹੋਰ ਮਜ਼ਬੂਤ ਹੋਵੇਗੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਵਧੀਆ ਪ੍ਰਦਰਸ਼ਨ ਕਰੇਗੀ। ਉਨ੍ਹਾਂ ਦੱਸਿਆ ਕਿ ਪਰਗਟ ਸਿੰਘ ਨੂੰ ਪ੍ਰਧਾਨ ਬਣਾਏ ਜਾਣ ’ਤੇ ਸੈਂਕੜੇ ਕਾਂਗਰਸੀ ਵਰਕਰਾਂ ਵੱਲੋਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ। ਜਗਦੇਵ ਸਿੰਘ ਨੇ ਪਾਰਟੀ ਹਾਈ ਕਮਾਂਡ ਤੋਂ ਮੰਗ ਕੀਤੀ ਕਿ ਮੌੜ ਹਲਕੇ ਵਿੱਚ ਜ਼ਮੀਨੀ ਪੱਧਰ ’ਤੇ ਲੰਬੇ ਸਮੇਂ ਤੋਂ ਕੰਮ ਕਰ ਰਹੇ ਕਿਸੇ ਯੋਗ ਸਥਾਨਕ ਆਗੂ ਨੂੰ 2027 ਦੀਆਂ ਚੋਣਾਂ ਲਈ ਉਮੀਦਵਾਰ ਬਣਾਇਆ ਜਾਵੇ। ਇਸ ਮੌਕੇ ਹਰਬੰਸ ਸਿੰਘ ਸਾਬਕਾ ਸਰਪੰਚ ਢੱਡੇ, ਪਰਮਜੀਤ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ ਰਾਮਪੁਰਾ, ਗੁਰਮੇਲ ਸਿੰਘ ਸਾਬਕਾ ਸਰਪੰਚ ਭੈਣੀ ਚੂਹੜ, ਪਰਮਜੀਤ ਕੌਰ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਬਠਿੰਡਾ, ਪ੍ਰਿਤਪਾਲ ਸਿੰਘ ਰਾਮਪੁਰਾ, ਕੇਵਲ ਕ੍ਰਿਸ਼ਨ ਸ਼ਰਮਾ ਅਤੇ ਅਰਵਿੰਦਰ ਕੌਰ ਢੱਡੇ ਸਮੇਤ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।