2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਦੀ ਸਰਗਰਮੀ ਤੇਜ਼ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਦੀ ਸਰਗਰਮੀ ਤੇਜ਼
Publish Date: Sun, 11 Oct 2026 04:14 PM (IST)
Updated Date: Sun, 11 Oct 2026 04:17 PM (IST)
ਖੁਸ਼ਦੀਪ ਸਿੰਘ ਗਿੱਲ ਪੰਜਾਬੀ ਜਾਗਰਣ, ਤਲਵੰਡੀ ਸਾਬੋ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕਾ ਤਲਵੰਡੀ ਸਾਬੋ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਬਲਾਕ ਕਾਂਗਰਸ ਤਲਵੰਡੀ ਸਾਬੋ ਦੇ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਵੱਲੋਂ ਪਿੰਡ ਜੀਵਨ ਸਿੰਘ ਵਾਲਾ ਵਿਖੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਪਾਰਟੀ ਦੀ ਜਥੇਬੰਦਕ ਮਜ਼ਬੂਤੀ ਅਤੇ ਪਿੰਡ ਪੱਧਰ ’ਤੇ ਕਾਂਗਰਸ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਕਿਹਾ ਕਿ ਚੋਣਾਂ ਨੂੰ ਲੈ ਕੇ ਪਾਰਟੀ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਨਾਲ ਰਾਬਤਾ ਕਾਇਮ ਕਰਕੇ ਲੋਕਾਂ ਦੇ ਮੁੱਦਿਆਂ ਨੂੰ ਸਮਝਣਾ ਅਤੇ ਉਨ੍ਹਾਂ ਦੀ ਆਵਾਜ਼ ਨੂੰ ਪਾਰਟੀ ਪੱਧਰ ’ਤੇ ਉਠਾਉਣਾ ਮੁੱਖ ਤਰਜੀਹ ਹੈ। ਇਸ ਮੌਕੇ ਰਣਵੀਰ ਸਿੰਘ ਜ਼ਿਲ੍ਹਾ ਉੱਪ ਪ੍ਰਧਾਨ, ਕੁਲਦੀਪ ਸਿੰਘ ਪੰਚਾਇਤ ਮੈਂਬਰ, ਜੱਗਾ ਸਿੰਘ ਮੈਂਬਰ, ਮਲਕੀਤ ਸਿੰਘ ਮੈਂਬਰ, ਮੱਖਣ ਸਿੰਘ, ਪੰਕਜ ਕੁਮਾਰ, ਜਗਤਾਰ ਸਿੰਘ ਮੈਨੂੰਆਣਾ, ਬਲਵਿੰਦਰ ਸਿੰਘ ਬਲਾਕ ਪ੍ਰਧਾਨ ਕਿਸਾਨ ਸੈੱਲ ਤਲਵੰਡੀ ਸਾਬੋ, ਮਾਸ਼ਾ ਸਿੰਘ, ਗੁਰਵਿੰਦਰ ਸਿੰਘ ਗੱਗੀ, ਜਸਵਿੰਦਰ ਬੰਗੀ, ਨਿਹਾਲ ਰਾਮ, ਕੁਮਾਰ ਸਰਪੰਚ, ਪਰਗਟ ਸਿੰਘ ਲਾਲੀ ਅਤੇ ਦੀਪਕ ਕੁਮਾਰ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।